Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਧਾਰਮਿਕ ਅਸਹਿਣਸ਼ੀਲਤਾ: ਪਾਕਿ ਦੀ ਈਸਾਈ ਔਰਤ ਪੱਤਰਕਾਰ ਨੇ ਤੰਗ ਆ ਕੇ ਨੌਕਰੀ ਛੱਡੀ

November 19, 2019 08:26 AM

ਲਾਹੌਰ, 18 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਗੋਨਿਲਾ ਗਿੱਲ ਨਾਮਕ ਈਸਾਈ ਔਰਤ ਪੱਤਰਕਾਰ ਨੂੰ ਇਸ ਲਈ ਨੌਕਰੀ ਛੱਡਣੀ ਪਈ ਕਿ ਉਸ ਨੇ ਇਕ ਮੁਸਲਿਮ ਨਾਲ ਨਿਕਾਹ ਕੀਤਾ ਸੀ ਤੇ ਇਸਲਾਮ ਨਹੀਂ ਅਪਣਾਇਆ। ਇਸ ਕਾਰਨ ਉਸ ਨੂੰ ਮਾਨਸਿਕ ਤੌਰ ਉੱਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਤੰਗ ਆ ਕੇ ਉਸ ਨੇ ਨੌਕਰੀ ਛੱਡ ਦਿੱਤੀ।
ਹੁਸਨੈਨ ਜਮੀਲ ਨਾਲ ਨਿਕਾਹ ਕਰਨ ਵਾਲੀ 38 ਸਾਲਾ ਗੋਨਿਲਾ ਗਿੱਲ ‘ਦੁਨੀਆ ਨਿਊਜ਼’ ਵਿਚ ਕੰਮ ਕਰਦੀ ਸੀ। ਉਸ ਨੂੰ ਕੰਮ ਵਾਲੀ ਥਾਂ ਆਪਣੇ ਧਰਮ ਅਤੇ ਇਸਲਾਮ ਨਾ ਅਪਣਾਉਣ ਬਾਰੇ ਅਪਮਾਨਿਤ ਕੀਤਾ ਜਾਂਦਾ ਸੀ। ਉਹ ਲਾਹੌਰ ਪ੍ਰੈੱਸ ਕਲੱਬ ਵਿਚ ਇਕਲੌਤੀ ਰਜਿਸਟਰਡ ਈਸਾਈ ਪੱਤਰਕਾਰ ਹੈ। ਉਸ ਦੇ ਪਤੀ ਨੇ ਕਿਹਾ ਕਿ ਗੋਨਿਲਾ ਦਾ ਕਹਿਣਾ ਹੈ ਕਿ ਮੇਰੀ ਆਸਥਾ ਦੇ ਬਾਰੇ ਫਾਲਤੂ ਗੱਲਾਂ ਕਰਦੇ ਹਨ, ਪ੍ਰੰਤੂ ਮੈਂ ਆਸ ਨਹੀਂ ਛੱਡਾਂਗੀ ਤੇ ਆਪਣੇ ਧਰਮ ਨਾਲ ਖੜ੍ਹੀ ਰਹਾਂਗੀ।
ਪਾਕਿਸਤਾਨ ਵਿਚ ਰਹਿਣ ਵਾਲੇ ਹਿੰਦੂ, ਸਿੱਖ, ਅਹਿਮਦੀਆ, ਈਸਾਈ ਤੇ ਸ਼ੀਆ ਵਰਗੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਹਾਲਤ ਚੰਗੀ ਨਹੀਂ। ਉਨ੍ਹਾਂ ਨੂੰ ਨਾ ਸਿਰਫ਼ ਕੱਟੜਪੰਥੀ ਲੋਕਾਂ, ਸਗੋਂ ਪ੍ਰਸ਼ਾਸਨ ਹੱਥੋਂ ਵੀ ਭੇਦਭਾਵ ਅਤੇ ਅਨਿਆਂ ਨਾਲ ਜੂਝਣਾ ਪੈਂਦਾ ਹੈ। ਪਿਛਲੇ ਸਮੇਂ ਵਿਚ ਘੱਟ ਗਿਣਤੀਆਂ ਦੇ ਜਬਰੀ ਧਰਮ ਪਰਿਵਰਤਨ, ਹੱਤਿਆ ਤੇ ਅਗਵਾ ਦੇ ਕਈ ਕੇਸ ਸਾਹਮਣੇ ਆਏ ਹਨ। ਇਸ ਬਾਰੇ ਅੰਤਰਰਾਸ਼ਟਰੀ ਪੱਧਰ ਉੱਤੇ ਪਾਕਿਸਤਾਨ ਦੀ ਖ਼ੂਬ ਆਲੋਚਨਾ ਹੋਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ