Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਹਾਂਗ ਕਾਂਗ ਵਿੱਚ ਯੂਨੀਵਰਸਿਟੀ ਵਿੱਚ ਪੁਲਸ ਉੱਤੇ ਤੀਰ ਵਰ੍ਹੇ

November 19, 2019 08:29 AM

ਹਾਂਗ ਕਾਂਗ, 18 ਨਵੰਬਰ (ਪੋਸਟ ਬਿਊਰੋ)- ਇੱਕ ਦਿਨ ਦੀ ਸ਼ਾਂਤੀ ਪਿੱਛੋਂ ਹਾਂਗ ਕਾਂਗ ਵਿੱਚ ਫਿਰ ਹਿੰਸਾ ਭੜਕ ਉਠੀ ਹੈ। ਕਾਊਲੂਨ ਟਾਪੂ ਵਿੱਚ ਰੋਕਾਂ ਨਾਲ ਘਿਰੇ ਹਾਂਗ ਕਾਂਗ ਪਾਲੀਟੈਕਨਿਕ ਯੂਨੀਵਰਸਿਟੀ ਤੋਂ ਪੁਲਸ ਵਾਲਿਆਂ ਉਤੇ ਤੀਰਾਂ ਅਤੇ ਪੈਟਰੋਲ ਬੰਬਾਂ ਨਾਲ ਹਮਲਾ ਹੋਇਆ। ਪੁਲਸ ਨੇ ਜਵਾਬ ਵਿੱਚ ਅੰਦਲਨਕਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਨੀਲੇ ਰੰਗ ਦਾ ਤਰਲ ਪਦਾਰਥ ਛੱਡਿਆ। ਤੀਰ ਲੱਗਣ ਨਾਲ ਇੱਕ ਪੁਲਸ ਅਧਿਕਾਰੀ ਦੇ ਜ਼ਖਮੀ ਹੋਣ ਦੀ ਖਬਰ ਆਈ ਹੈ। ਕਰੀਬ ਛੇ ਮਹੀਨੇ ਦੇ ਅੰਦੋਲਨ ਵਿੱਚ ਪੁਲਸ 'ਤੇ ਪਹਿਲੀ ਵਾਰ ਤੀਰਾਂ ਨਾਲ ਹਮਲਾ ਹੋਇਆ ਹੈ।
ਪਤਾ ਲੱਗਾ ਹੈ ਕਿ ਅੰਦੋਲਨਕਾਰੀਆਂ ਨੇ ਇਸ ਲੜਾਈ ਦੀ ਤਿਆਰੀ ਕਈ ਦਿਨਾਂ ਤੋਂ ਕੀਤੀ ਹੋਈ ਸੀ। ਨਾਥਨ ਰੋਡ 'ਤੇ ਹੋਏ ਟਕਰਾਅ ਦੀ ਘਟਨਾ ਵਿੱਚ ਪੁਲਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਕੁਝ ਹੋਰ ਥਾਵਾਂ 'ਤੇ ਪੁਲਸ ਅਤੇ ਅੰਦੋਲਨਕਾਰੀਆਂ ਦੀ ਟੱਕਰ ਦੀ ਖਬਰ ਮਿਲੀ ਹੈ। ਪਾਲੀਟੈਕਨਿਕ ਯੂਨੀਵਰਸਿਟੀ ਤੋਂ ਸ਼ਨੀਵਾਰ-ਐਤਵਾਰ ਵਾਲੀ ਪੂਰੀ ਰਾਤ ਪੁਲਸ 'ਤੇ ਹਮਲੇ ਹੋਏ ਸਨ। ਤੀਰਾਂ ਦੇ ਨਾਲ ਗੁਲੇਲ ਨਾਲ ਸੁੱਟ ਗਏ ਪੱਥਰਾਂ ਦੇ ਟੁਕੜੇ ਵੀ ਪੁਲਸ ਮੁਲਾਜ਼ਮਾਂ ਨੂੰ ਲੱਗੇ ਅਤੇ ਜਵਾਬ ਵਿੱਚ ਪੁਲਸ ਨੇ ਕੰਪਲੈਕਸ ਦੇ ਅੰਦਰ ਅੱਥਰੂ ਗੈਸ ਦੇ ਗੋਲੇ ਛੱਡੇ। ਪੁਲਸ ਨੇ ਕਿਹਾ ਹੈ ਕਿ ਦੰਗਾਕਾਰੀ ਲਗਾਤਾਰ ਪੱਥਰਾਂ ਅਤੇ ਪੈਟਰੋਲ ਬੰਬਾਂ ਨਾਲ ਹਮਲਾ ਕਰ ਰਹੇ ਹਨ। ਉਨ੍ਹਾਂ ਦੀਆਂ ਬਣਾਈਆਂ ਗੁਲੇਲਾਂ ਨਾਲ ਪੱਥਰ ਚਾਲੀ ਮੀਟਰ ਦੀ ਦੂਰੀ ਤੱਕ ਆ ਕੇ ਡਿੱਗ ਰਹੇ ਹਨ। ਪੁਲਸ ਨੇ ਕਿਹਾ ਕਿ ਯੂਨੀਵਰਸਿਟੀ ਕੰਪਲੈਕਸ ਤੋਂ ਹੋ ਰਹੇ ਇਹ ਹਮਲੇ ਤਣਾਅ ਵਧਾ ਰਹੇ ਹਨ। ਯੂਨੀਵਰਸਿਟੀ ਕੰਪਲੈਕਸ ਵਿੱਚ ਬੈਠੇ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀ ਜੋਰਿਸ (23) ਦੇ ਅਨੁਸਾਰ ਅੰਦੋਲਨਕਾਰੀ ਆਤਮ ਰੱਖਿਆ ਲਈ ਤੀਰ ਚਲਾ ਰਹੇ ਹਨ। ਵਿਦਿਆਰਥੀਆਂ ਦੇ ਖਿਲਾਫ ਪੁਲਸ ਦੀ ਹਿੰਸਾ ਹੱਦ ਪਾਰ ਕਰ ਗਈ ਹੈ। ਅਸੀਂ ਪੁਲਸ ਨੂੰ ਜਵਾਬ ਦੇਣਾ ਜਾਰੀ ਰੱਖਾਂਗੇ, ਬੇਸ਼ੱਕ ਜੇਲ੍ਹ ਜਾਣਾ ਪਵੇ। ਅਸੀਂ ਸਭ ਹਾਂਗਕਾਂਗ ਦੀ ਲੜਾਈ ਲੜ ਰਹੇ ਹਾਂ। ਮਹਾਨਗਰ ਦੀਆਂ ਪੰਜ ਯੂਨੀਵਰਸਿਟੀਆਂ ਦੇ ਕੰਪਲੈਕਸਾਂ ਨੂੰ ਅੰਦੋਲਨਕਾਰੀਆਂ ਨੇ ਕਬਜ਼ੇ ਵਿੱਚ ਲਿਆ ਹੋਇਆ ਹੈ। ਨਾਲ ਹੀ ਕ੍ਰਾਸ ਹਾਰਬਰ ਟਨਲ ਨੂੰ ਵੀ ਬੰਦ ਕੀਤਾ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ