Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੈਨੇਡਾ ਦੀ ਥਾਂ ਵੀਅਤਨਾਮ ਭੇਜ ਕੇ ਦਸ ਲੱਖ ਠੱਗਣ ਵਾਲਾ ਏਜੰਟ ਗ੍ਰਿਫਤਾਰ

November 19, 2019 08:33 AM

ਜਲੰਧਰ, 18 ਨਵੰਬਰ (ਪੋਸਟ ਬਿਊਰੋ)- ਥਾਣਾ ਗੋਰਾਇਆ ਹੇਠਲੀ ਪੁਲਸ ਚੌਕੀ ਦੁਸਾਂਝ ਕਲਾਂ ਦੀ ਪੁਲਸ ਨੇ ਕੈਨੇਡਾ ਭੇਜਣ ਦੇ ਨਾਂਅ ਉੱਤੇ ਇੱਕ ਨੌਜਵਾਨ ਨੂੰ ਵੀਅਤਨਾਮ ਭੇਜ ਕੇ ਦਸ ਲੱਖ ਰੁਪਏ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਹੈ। ਏਜੰਟ ਦੀ ਪਛਾਣ ਠੱਗੀ ਦੇ 20 ਕੇਸਾਂ ਵਿੱਚ ਨਾਮਜ਼ਦ ਪੰਜਾਬੀ ਬਾਗ ਮਕਸੂਦਾਂ ਦੇ ਅਵਤਾਰ ਸਿੰਘ ਮੁੰਡੀ ਵਜੋਂ ਹੋਈ ਹੈ। ਇਸ ਧੰਦੇ ਵਿੱਚ ਉਸ ਦਾ ਸਾਥ ਦੇਣ ਵਾਲੀ ਉਸ ਦੀ ਪਤਨੀ ਬਲਦੀਪ ਕੌਰ ਫਰਾਰ ਹੈ।
ਕੱਲ੍ਹ ਪੁਲਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਅਵਤਾਰ ਸਿੰਘ ਪਠਾਨਕੋਟ ਰੋਡ ਉਤੇ ਪਿੰਡ ਰਾਏਪੁਰ ਬੱਲਾਂ ਵਿੱਚ ਰਹਿ ਰਿਹਾ ਹੈ। ਪੁਲਸ ਨੇ ਰੇਡ ਕਰ ਕੇ ਦੋਸ਼ੀ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦ ਉਹ ਕਾਰ ਵਿੱਚ ਹੀ ਸੁੱਤਾ ਪਿਆ ਸੀ। ਚੌਕੀ ਇੰਚਾਰਜ ਏ ਐੱਸ ਆਈ ਲਾਭ ਸਿੰਘ ਨੇ ਦੱਸਿਆ ਕਿ ਪਿੰਡ ਵਿਰਕ ਬਹੋਦੀਪੁਰ, ਗੋਰਾਇਆ ਦੀ ਕਿਰਨਦੀਪ ਕੌਰ ਪਤਨੀ ਬਲਜਿੰਦਰ ਸਿੰਘ ਨੇ ਮਈ 2019 ਵਿੱਚ ਐੱਸ ਐੱਸ ਪੀ ਦਫਤਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਜੋੜੇ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਸ ਦੇ ਬੇਟੇ ਸੁਖਪ੍ਰੀਤ ਸਿੰਘ ਨੂੰ ਕੈਨੇਡਾ ਭਿਜਵਾ ਦੇਣਗੇ, ਜਿਸ ਦਾ ਖਰਚ 25 ਲੱਖ ਰੁਪਏ ਆਏਗਾ। ਉਨ੍ਹਾਂ ਨੇ ਦੋਸ਼ੀਆਂ ਦੀ ਗੱਲ ਮੰਨ ਲਈ ਅਤੇ ਸੌਦੇ ਮੁਤਾਬਕ ਚਾਰ ਕਿਸ਼ਤਾਂ ਵਿੱਚ 21.50 ਲੱਖ ਰੁਪਏ ਦੇ ਦਿੱਤੇ, ਪਰ ਉਨ੍ਹਾਂ ਨੇ ਉਸ ਦੇ ਬੇਟੇ ਨੂੰ ਨਵੀਂ ਦਿੱਲੀ ਤੋਂ ਵੀਅਤਨਾਮ ਭੇਜ ਦਿੱਤਾ ਅਤੇ ਅੱਗੇ ਕੈਨੇਡਾ ਨਹੀਂ ਭਿਜਵਾਇਆ। ਵੀਅਤਨਾਮ ਵਿੱਚ ਉਨ੍ਹਾਂ ਦੇ ਬੇਟੇ ਨੂੰ ਆਪਣੀ ਰੋਟੀ ਦੇ ਲਾਲੇ ਪੈ ਗਏ ਤਾਂ ਵਾਪਸ ਮੁੜਨਾ ਪਿਆ। ਏ ਐੱਸ ਆਈ ਲਾਭ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਆਰਥਿਕ ਅਪਰਾਧ ਸੈੱਲ ਨੇ ਕੀਤੀ ਸੀ। ਜਿਸ ਵਿੱਚ ਸ਼ਿਕਾਇਤ ਕਰਤਾ ਧਿਰ ਸਿਰਫ ਦਸ ਲੱਖ ਰੁਪਏ ਸਾਬਿਤ ਕਰ ਸਕੀ। ਐਸ ਐਸ ਪੀ ਦਫਤਰ ਦੇ ਹੁਕਮ ਉਤੇ ਉਕਤ ਦੋਸ਼ੀ ਜੋੜੇ ਦੇ ਖਿਲਾਫ ਥਾਣਾ ਗੋਰਾਇਆ ਵਿੱਚ ਦਸ ਲੱਖ ਦੀ ਠੱਗੀ ਦਾ ਕੇਸ ਦਰਜ ਕਰ ਲਿਆ ਸੀ। ਮਕਸੂਦਾਂ ਵਾਸੀ ਇਹ ਜੋੜਾ ਪਿਛਲੇ 19 ਸਾਲ ਤੋਂ ਵੱਧ ਸਮੇਂ ਤੋਂ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਠੱਗ ਚੁੱਕਾ ਹੈ। ਪੁਲਸ ਰਿਕਾਰਡ ਦੇ ਅਨੁਸਾਰ ਦੋਸ਼ੀ ਅਵਤਾਰ ਸਿੰਘ ਦੇ ਖਿਲਾਫ ਸਾਲ 2000 ਤੋਂ 2019 ਦੇ ਵਿੱਚ ਜਲੰਧਰ, ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਵਿਦੇਸ਼ ਭੇਜਣ ਦੇ ਨਾਂਅ 'ਤੇ 13, ਪ੍ਰਾਪਰਟੀ ਫਰਾਡ ਦੇ ਚਾਰ ਅਤੇ ਬੈਂਕ ਫਰਾਡ ਦੇ ਤਿੰਨ ਕੇਸ ਦਰਜ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਨੌਂ ਮਾਮਲਿਆਂ ਵਿੱਚ ਉਸ ਦੇ ਨਾਲ ਉਸ ਦੀ ਪਤਨੀ ਬਲਦੀਪ ਕੌਰ ਵੀ ਨਾਮਜ਼ਦ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ