Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮਹਾਦੋਸ਼ ਜਾਂਚ ਮਾਮਲਾ: ਅਮਰੀਕੀ ਪਾਰਲੀਮੈਂਟ ਦੀ ਸਪੀਕਰ ਨੇ ਟਰੰਪ ਨੂੰ ਪੁੱਛ-ਗਿੱਛ ਲਈ ਸੱਦ ਲਿਆ

November 19, 2019 08:57 AM

ਵਾਸ਼ਿੰਗਟਨ, 18 ਨਵੰਬਰ, (ਪੋਸਟ ਬਿਊਰੋ)- ਅਮਰੀਕਾ ਦੀ ਪਾਰਲੀਮੈਂਟ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ ਦੀ ਸਪੀਕਰ ਨੈਂਸੀ ਪੇਲੋਸੀ ਨੇ ਮਹਾਦੋਸ਼ ਜਾਂਚ ਦੇ ਮਾਮਲੇ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪੁੱਛਗਿੱਛ ਲਈ ਸੱਦ ਲਿਆ ਹੈ। ਉਨ੍ਹਾਂ ਕਿਹਾ ਕਿ ਟਰੰਪ ਪੇਸ਼ ਹੋਣਾ ਜਾਂ ਸਵਾਲਾਂ ਦਾ ਲਿਖਤੀ ਜਵਾਬ ਦੇਣਾ ਚਾਹੁਣ ਤਾਂ ਉਨ੍ਹਾਂ ਦਾ ਸਵਾਗਤ ਹੈ।
ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖ਼ਿਲਾਫ਼ ਮਹਾਦੋਸ਼ ਕੇਸ ਵਿਚ ਪਾਰਲੀਮੈਂਟ ਦੇ ਪ੍ਰਤੀਨਿਧੀ ਸਦਨ ਦੀ ਖ਼ੁਫ਼ੀਆ ਮਾਮਲਿਆਂ ਦੀ ਕਮੇਟੀਇਸ ਸਮੇਂ ਗਵਾਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਸਦਨ ਵਿਚ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦਾ ਬਹੁਮਤ ਹੈ। ਸਪੀਕਰ ਡੈਮੋਕ੍ਰੇਟ ਆਗੂ ਪੇਲੋਸੀ ਨੇ ਸੀਬੀ ਐੱਸ ਟੈਲੀਵਿਜ਼ਨ ਉੱਤੇ ਐਤਵਾਰ ਆਏਇੱਕ ਇੰਟਰਵਿਊ ਵਿਚ ਕਿਹਾ ਕਿ ਜੇਡੋਨਾਲਡ ਟਰੰਪ ਕੋਲ ਕੋਈ ਸੂਚਨਾ ਹੈ, ਜਿਸ ਦਾ ਸਬੰਧ ਦੋਸ਼ਮੁਕਤੀ ਨਾਲ ਹੈ ਤਾਂ ਅਸੀਂ ਇੰਤਜ਼ਾਰ ਕਰਾਂਗੇ। ਪਾਰਲੀਮੈਂਟ ਦੇ ਉਪਰਲੇ ਸਦਨ ਸੈਨੇਟ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਮੈਂਬਰ ਚਕ ਸ਼ੂਮਰ ਨੇ ਕਿਹਾ ਕਿ ਡੋਨਾਲਡ ਟਰੰਪ ਚਾਹੁਣ ਤਾਂ ਕਮੇਟੀ ਸਾਹਮਣੇ ਸਿੱਧੇ ਪੇਸ਼ ਹੋ ਸਕਦੇ ਹਨ ਤੇ ਸਹੁੰ ਚੁੱਕ ਕੇ ਸਾਰੀ ਸੱਚਾਈ ਸਾਹਮਣੇ ਰੱਖ ਸਕਦੇ ਹਨ। ਜੇ ਉਹ ਇਸ ਲਈ ਤਿਆਰ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਇਸ ਕੇਸ ਬਾਰੇ ਟਵੀਟ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਇਹ ਦੋਸ਼ ਵੀ ਲਾਇਆ ਕਿ ਵ੍ਹਾਈਟ ਹਾਊਸ ਗਵਾਹਾਂ ਦੇ ਸਹਿਯੋਗ ਵਿਚ ਰੋੜੇ ਅਟਕਾ ਰਿਹਾ ਹੈ।
ਇਸ ਦੌਰਾਨ ਖ਼ੁਫ਼ੀਆ ਮਾਮਲਿਆਂ ਦੀ ਕਮੇਟੀ ਇਸ ਜਾਂਚਵਿੱਚ ਕੁਝ ਹੋਰ ਲੋਕਾਂਤੋਂ ਪੁੱਛਗਿੱਛ ਦੀ ਤਿਆਰੀ ਵਿਚ ਹੈ। ਇਸ ਹਫ਼ਤੇ ਕੁਝ ਅਜਿਹੇ ਨਵੇਂ ਗਵਾਹਾਂ ਤੋਂ ਪੁੱਛਗਿੱਛ ਹੋ ਸਕਦੀ ਹੈ, ਜਿਹੜੇ ਇਸ ਕੇਸ ਲਈ ਬੇਹੱਦ ਅਹਿਮ ਦੱਸੇ ਜਾ ਰਹੇ ਹਨ। ਕਮੇਟੀ ਨੇ ਪਿਛਲੇ ਹਫ਼ਤੇ ਜਿਨ੍ਹਾਂ ਲੋਕਾਂ ਤੋਂ ਪੁੱਛਗਿੱਛ ਕੀਤੀ, ਉਨ੍ਹਾਂ ਵਿਚ ਯੂਰਪੀ ਯੂਨੀਅਨ ਵਿਚ ਅਮਰੀਕਾ ਦੇ ਰਾਜਦੂਤ ਗਾਰਡਨ ਸੋਂਡਲੈਂਡ ਸ਼ਾਮਲ ਸਨ। ਟਰੰਪ ਉੱਤੇ ਦੋਸ਼ ਹੈ ਕਿ ਅਗਲੇ ਸਾਲ ਹੋਣ ਵਾਲੀ ਰਾਸ਼ਟਰਪਤੀ ਦੀ ਚੋਣ ਵਿਚ ਆਪਣੇ ਸੰਭਾਵਿਤ ਡੈਮੋਕ੍ਰੇਟ ਵਿਰੋਧੀ ਉਮੀਦਵਾਰ ਜੋ ਬਿਡੇਨ ਨੂੰ ਬਦਨਾਮ ਕਰਨ ਲਈ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਉੱਤੇਜ਼ੋਰਪਾਇਆ ਸੀ। ਜੇਲੈਂਸਕੀ ਨਾਲ 25 ਜੁਲਾਈ ਨੂੰ ਫੋਨ ਉੱਤੇ ਗੱਲਬਾਤ ਦੌਰਾਨ ਟਰੰਪ ਨੇ ਜੋ ਬਿਡੇਨ ਦੇ ਖ਼ਿਲਾਫ਼ ਜਾਂਚ ਸ਼ੁਰੂ ਕਰਨ ਨੂੰ ਕਿਹਾ ਹੋਣ ਦਾ ਦੋਸ਼ ਲਾਇਆ ਜਾ ਰਿਹਾ ਹੈ, ਪਰ ਟਰੰਪ ਇਸ ਦੋਸ਼ ਤੋਂਪਿਛਲੇ ਸਮੇਂ ਵਿੱਚ ਲਗਾਤਾਰ ਇਨਕਾਰ ਕਰਦੇ ਆ ਰਹੇ ਹਨ।
ਦੂਸਰੇ ਪਾਸੇ ਰਾਸ਼ਟਰਪਤੀ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਆਪਣੇ ਖਿਲਾਫ ਮਹਾਦੋਸ਼ ਜਾਂਚ ਵਿੱਚ ਗਵਾਹੀ ਦੇਣ ਲਈ ਉਹ ਵਿਰੋਧੀ ਡੈਮੋਕ੍ਰੇਟਸ ਦੀ ਚੁਣੌਤੀ ਦਾ ਜਵਾਬ ਦੇਣ ਬਾਰੇਸੋਚ ਕਰ ਰਹੇ ਹਨ।ਅਮਰੀਕਾ ਦੇ ਹੇਠਲੇ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਨੇ ਜਦੋਂ ਕਿਹਾ ਕਿ ਡੋਨਾਲਡ ਟਰੰਪ ਨੂੰ ਅੱਗੇ ਆ ਕੇ ਸੱਚ ਦੱਸਣਾ ਚਾਹੀਦਾ ਹੈ ਤਾਂ ਟਰੰਪ ਨੇ ਕਿਹਾ ਕਿ ਉਹ ਅਜਿਹਾ ਕਰਨਾ ਚਾਹੁੰਦੇ ਹਨ। ਟਰੰਪ ਨੇ ਟਵੀਟ ਕੀਤਾ ਕਿ ਪੇਲੋਸੀ ਕਹਿੰਦੀ ਹੈ ਕਿ ਇਸ ਫਰਜ਼ੀ ਮਹਾਦੋਸ਼ ਮਾਮਲੇ ਵਿੱਚ ਮੈਂ ਗਵਾਹੀ ਦਿਆਂ, ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਂ ਲਿਖਤੀ ਤੌਰ ਉੱਤੇਇਹ ਕਰ ਸਕਦਾ ਹਾਂ। ਟਰੰਪ ਨੇ ਕਿਹਾ ਕਿ ਹਾਲਾਂਕਿ ਮੈਂ ਕੁਝ ਗਲਤ ਨਹੀਂ ਕੀਤਾ ਅਤੇ ਮੈਂ ਇਸ ਫਰਜ਼ੀ ਪ੍ਰਕਿਰਿਆ ਨੂੰ ਤਵੱਜ਼ੋ ਦੇਣਾ ਪਸੰਦ ਨਹੀਂ ਕਰਦਾ, ਪਰ ਮੈਨੂੰ ਇਹ ਵਿਚਾਰ ਪਸੰਦ ਹੈ ਅਤੇ ਮੈਂ ਇਸ ਉੱਤੇ ਦ੍ਰਿੜਤਾ ਨਾਲ ਵਿਚਾਰ ਕਰ ਰਿਹਾ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ