Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਵਿਦਿਆਰਥਣ ਉੱਤੇ ਜਿਨਸੀ ਹਮਲਾ ਕਰਨ ਵਾਲੇ ਵਿਅਕਤੀ ਨੂੰ ਕੀਤਾ ਗਿਆ ਚਾਰਜ

November 20, 2019 05:06 AM

ਬਰੈਂਪਟਨ, 19 ਨਵੰਬਰ (ਪੋਸਟ ਬਿਊਰੋ) : ਕੌਮਾਂਤਰੀ ਵਿਦਿਆਰਥੀ ਉੱਤੇ ਕਥਿਤ ਤੌਰ ਉੱਤੇ ਜਿਨਸੀ ਹਮਲਾ ਕਰਨ ਦੇ ਮਾਮਲੇ ਵਿੱਚ ਬਰੈਂਪਟਨ ਦੇ ਇੱਕ ਵਿਅਕਤੀ ਨੂੰ ਕਈ ਚਾਰਜਿਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਟੋਰਾਂਟੋ ਪੁਲਿਸ ਨੇ ਦੱਸਿਆ ਕਿ ਮਸ਼ਕੂਕ ਨੇ ਪਹਿਲਾਂ ਇਸ ਵਿਦਿਆਰਥਣ ਨੂੰ ਭਲੋਅ ਕੇ ਇਹ ਆਖਿਆ ਕਿ ਉਹ ਕੈਨੇਡੀਅਨ ਬੈਂਕ ਐਕਾਊਂਟ ਸ਼ੁਰੂ ਕਰਨ ਵਿੱਚ ਉਸ ਦੀ ਮਦਦ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਫਿਰ ਉਹ ਲੜਕੀ ਇਸ ਮਸ਼ਕੂਕ ਨੂੰ ਮਿਲਣ ਲਈ ਪਿਛਲੇ ਹਫਤੇ ਪ੍ਰੋਵਿੰਸ ਦੇ ਬਾਹਰੋਂ ਸਫਰ ਕਰਕੇ ਟੋਰਾਂਟੋ ਦੇ ਹੋਟਲ ਦੇ ਕਮਰੇ ਵਿੱਚ ਪਹੁੰਚੀ। ਉਦੋਂ ਹੀ ਇਸ ਵਿਅਕਤੀ ਨੇ ਉਸ ਲੜਕੀ ਉੱਤੇ ਜਿਨਸੀ ਹਮਲਾ ਕੀਤਾ।
ਪੁਲਿਸ ਨੇ ਦੋਸ਼ ਲਾਇਆ ਕਿ ਇਸ ਵਿਅਕਤੀ ਨੇ ਉਸ ਵਿਦਿਆਰਥਣ ਦੀਆਂ ਤਸਵੀਰਾਂ ਲਈਆਂ ਤੇ ਫਿਰ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ। 28 ਸਾਲਾ ਗੁਰਪਿੰਦਰ ਸਿੰਘ ਉੱਤੇ ਜਿਨਸੀ ਹਮਲਾ ਕਰਨ, ਜਾਨੋਂ ਮਾਰਨ ਦੀ ਧਮਕੀ ਦੇਣ, ਜਬਰੀ ਵਸੂਲੀ ਤੇ ਤਾਕਾ ਝਾਕੀ ਕਰਨ ਦਾ ਮਾਮਲਾ ਦਰਜ ਹੋਇਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਕਿਊਬੈਕ ਦੇ ਇੱਕ ਵਿਅਕਤੀ 'ਤੇ ਅਮਰੀਕੀ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਲੱਗੇ ਦੋਸ਼ ਪਾਰਲੀਮੈਂਟ ਹਿੱਲ ਕਲੋਨੀ ਦੀ ਆਖਰੀ ਬਚੀ ਬਿੱਲੀ ਕੋਲਾ ਦਾ ਦੇਹਾਂਤ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼