Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਟੋਰਾਂਟੋ ਸਿਟੀ ਕਾਉਂਸਲ ਨੇ ਓਨਟਾਰੀਓ ਸਰਕਾਰ ਦੇ ਸਬਵੇਅ ਪਲੈਨ ਦੇ ਪੱਖ ਵਿੱਚ ਪਾਈ ਵੋਟ

November 21, 2019 05:30 PM

ਟੋਰਾਂਟੋ, 21 ਨਵੰਬਰ (ਪੋਸਟ ਬਿਊਰੋ) : ਟੋਰਾਂਟੋ ਸਿਟੀ ਕਾਉਂਸਲ ਵੱਲੋਂ ਉਸ ਟਰਾਂਜਿ਼ਟ ਪ੍ਰੋਜੈਕਟ ਦੇ ਪੱਖ ਵਿੱਚ ਵੋਟ ਕੀਤਾ ਗਿਆ ਹੈ ਜਿਸ ਵਿੱਚ ਵੱਡਾ ਪ੍ਰਸਤਾਵ ਰੱਖਿਆ ਗਿਆ ਹੈ ਤੇ ਇਸ ਨੂੰ ਓਨਟਾਰੀਓ ਸਰਕਾਰ ਵੱਲੋਂ ਅੰਸ਼ਕ ਤੌਰ ਉੱਤੇ ਫੰਡ ਕੀਤਾ ਜਾਵੇਗਾ।
ਇਸ ਸਾਂਝੀ ਯੋਜਨਾ ਦੇ ਪੱਖ ਵਿੱਚ 3 ਦੇ ਮੁਕਾਬਲੇ 22 ਕਾਉਂਸਲਰਜ਼ ਵੱਲੋਂ ਵੋਟ ਕੀਤਾ ਗਿਆ। ਇਸ ਮਹੀਨੇ ਦੇ ਸ਼ੁਰੂ ਵਿੱਚ ਇਸ ਪ੍ਰੋਜੈਕਟ ਦਾ ਐਲਾਨ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਿਟੀ ਦੇ ਟਰਾਂਜਿ਼ਟ ਸਿਸਟਮ ਦਾ ਨਿਯੰਤਰਣ ਲੈਣ ਤੋਂ ਪ੍ਰੋਵਿੰਸ਼ੀਅਲ ਸਰਕਾਰ ਪਹਿਲਾਂ ਮੁਕਰ ਗਈ ਸੀ। ਡੱਗ ਫੋਰਡ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਪਹਿਲੇ ਫੈਸਲੇ ਤੋਂ ਪਲਟੀ ਮਾਰਦਿਆਂ ਹੋਇਆਂ ਇਸ ਡੀਲ ਲਈ ਹਾਮੀ ਭਰੀ ਗਈ ਹੈ।
ਕਾਉਂਸਲ ਵੱਲੋਂ ਮਨਜ਼ੂਰ ਕੀਤੀ ਗਈ ਇਸ ਯੋਜਨਾ ਵਿੱਚ ਫੋਰਡ ਸਰਕਾਰ ਦੇ ਟਰਾਂਜਿ਼ਟ ਵਿਜ਼ਨ ਦੇ ਕਈ ਹੋਰ ਪੱਖ ਵੀ ਸ਼ਾਮਲ ਹਨ ਜਿਵੇਂ ਕਿ ਸਬਵੇਅ ਐਕਸਟੈਂਸ਼ਨ, ਜਿਸ ਨੂੰ ਓਨਟਾਰੀਓ ਲਾਈਨ ਵੀ ਆਖਿਆ ਜਾਂਦਾ ਹੈ, ਇਸ ਦੇ ਨਾਲ ਹੀ ਤਿੰਨ ਵਾਧੂ ਸਟੇਸ਼ਨਾਂ ਦੀ ਯੋਜਨਾ ਵੀ ਹੈ ਜਿਹੜੇ ਸਬਵੇਅ ਸਰਵਿਸ ਨੂੰ ਸ਼ਹਿਰ ਦੇ ਪੂਰਬੀ ਸਬਅਰਬਸ ਤੱਕ ਲਿਆਉਣਗੇ।
ਟੋਰਾਂਟੋ ਦੇ ਮੇਅਰ ਜੌਹਨ ਟੋਰੀ ਨੇ ਇਸ ਅਪਣਾਈ ਗਈ ਨਵੀਂ ਡੀਲ ਨੂੰ ਸਿਟੀ ਲਈ ਚੰਗਾ ਦੱਸਿਆ ਹੈ। ਉਨ੍ਹਾਂ ਕਾਉਂਸਲ ਦੀ ਵੋਟ ਤੋਂ ਬਾਅਦ ਟਵਿੱਟਰ ਉੱਤੇ ਇਸ ਸਬੰਧ ਵਿੱਚ ਪੋਸਟ ਵੀ ਸੇ਼ਅਰ ਕੀਤੀ। ਓਨਟਾਰੀਓ ਦੇ ਟਰਾਂਸਪੋਰਟੇਸ਼ਨ ਮੰਤਰੀ ਕੈਰੋਲੀਨ ਮਲਰੋਨੀ ਤੇ ਫੋਰਡ ਨੇ ਕਾਉਂਸਲ ਵੱਲੋਂ ਇਸ ਪਲੈਨ ਨੂੰ ਅਪਨਾ ਲਏ ਜਾਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਫੋਰਡ ਨੇ ਇੱਕ ਬਿਆਨ ਵਿੱਚ ਆਖਿਆ ਕਿ ਸਬਵੇਅ ਪ੍ਰੋਜੈਕਟਸ ਨੂੰ ਤਰਜੀਹ ਦੇਣ ਨਾਲ ਗ੍ਰੇਟਰ ਟੋਰਾਂਟੋ-ਹੈਮਿਲਟਨ ਏਰੀਆ ਵਿੱਚ ਨੈੱਟਵਰਕ ਵਿੱਚ ਸੁਧਾਰ ਹੋਵੇਗਾ ਤੇ ਭੀੜ ਭਾੜ ਤੋਂ ਵੀ ਰਾਹਤ ਮਿਲੇਗੀ।
ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਐਲਾਨੀ ਗਈ 28.5 ਬਿਲੀਅਨ ਡਾਲਰ ਦੀ ਯੋਜਨਾ ਦਾ ਹੀ ਇਹ ਸਾਰੇ ਪ੍ਰੋਜੈਕਟ ਹਿੱਸਾ ਹਨ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਉਮਰ ਵਿਹਾਅ ਚੁੱਕੇ ਪ੍ਰੋਵਿੰਸ ਦੇ ਪਬਲਿਕ ਟਰਾਂਜਿ਼ਟ ਸਿਸਟਮ ਵਿੱਚ ਜਾਣ ਪੈ ਜਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ