Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਸਿਰਫ ਸਪੋਕਸਮਾਡਲ ਬਣਨ ਲਈ ਡਿਪਟੀ ਪ੍ਰਧਾਨ ਮੰਤਰੀ ਦਾ ਅਹੁਦਾ ਨਹੀਂ ਲਿਆ : ਫਰੀਲੈਂਡ

November 22, 2019 06:09 AM

ਓਟਵਾ, 21 ਨਵੰਬਰ (ਪੋਸਟ ਬਿਊਰੋ) : ਬੁੱਧਵਾਰ ਨੂੰ ਕੈਬਨਿਟ ਵਿੱਚ ਸ਼ਾਮਲ ਕੀਤੇ ਗਏ ਨਵੇਂ ਚਿਹਰਿਆਂ ਅਤੇ ਕੀਤੇ ਗਏ ਫੇਰਬਦਲ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕ੍ਰਿਸਟੀਆ ਫਰੀਲੈਂਡ ਨੂੰ ਡਿਪਟੀ ਪ੍ਰਧਾਨ ਮੰਤਰੀ ਦਾ ਅਹੁਦਾ ਦਿੱਤਾ। ਇਸ ਦੇ ਨਾਲ ਹੀ ਫਰੀਲੈਂਡ ਇੰਟਰਗਵਰਮੈਂਟਲ ਮਾਮਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗੀ। ਹਾਲਾਂਕਿ ਇਹ ਖਿਤਾਬ ਭਾਵੇਂ ਸੰਕੇਤਾਤਮਕ ਹੈ ਪਰ ਫਰੀਲੈਂਡ ਨੇ ਆਖਿਆ ਕਿ ਉਹ ਇਹ ਅਹੁਦਾ ਉਸ ਸੂਰਤ ਵਿੱਚ ਕਦੇ ਵੀ ਸਵੀਕਾਰ ਨਾ ਕਰਦੀ ਜੇ ਇਹ ਅਸਲ ਸ਼ਕਤੀਆਂ ਨਾਲ ਨਾ ਆਇਆ ਹੁੰਦਾ।
ਬੁੱਧਵਾਰ ਨੂੰ ਇੱਕ ਇੰਟਰਵਿਊ ਵਿੱਚ ਇਹ ਪੁੱਛੇ ਜਾਣ ਉੱਤੇ ਕਿ ਕੀ ਨਵੀਂ ਭੂਮਿਕਾ ਨਾਲ ਕੋਈ ਜਿੰ਼ਮੇਵਾਰੀਆਂ ਵੀ ਜੁੜੀਆਂ ਹਨ ਤਾਂ ਫਰੀਲੈਂਡ ਨੇ ਆਖਿਆ ਕਿ ਜੇ ਇਸ ਅਹੁਦੇ ਨਾਲ ਕੋਈ ਜਿ਼ੰਮੇਵਾਰੀ ਨਾ ਜੁੜੀ ਹੁੰਦੀ ਤਾਂ ਉਨ੍ਹਾਂ ਇਹ ਅਹੁਦਾ ਹੀ ਨਹੀਂ ਸੀ ਲੈਣਾ। ਫਰੀਲੈਂਡ ਨੇ ਅੱਗੇ ਆਖਿਆ ਕਿ ਉਨ੍ਹਾਂ ਇਹ ਜਿੰ਼ਮੇਵਾਰੀ ਸਿਰਫ ਸਪੋਕਸਮਾਡਲ ਬਣਲ ਲਈ ਨਹੀਂ ਲਈ। ਇਸ ਅਹੁਦੇ ਦੀ ਜਿ਼ੰਮੇਵਾਰੀ ਪ੍ਰਧਾਨ ਮੰਤਰੀ ਦੇ ਨਾਲ ਰਹਿ ਕੇ ਕੰਮ ਕਰਵਾਉਣਾ ਤੇ ਉਨ੍ਹਾਂ ਨੂੰ ਸਹਿਯੋਗ ਦੇਣਾ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਦੇ ਨਾਲ ਕੰਮ ਕਰਨਾ ਤੇ ਉਨ੍ਹਾਂ ਦਾ ਭਾਰ ਵੰਡਾਉਣਾ ਬਹੁਤ ਹੀ ਮਾਣ ਵਾਲੀ ਗੱਲ ਹੈ।
ਪਰ ਅਜੇ ਵੀ ਇਹ ਸਵਾਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਡਿਪਟੀ ਪ੍ਰਧਾਨ ਮੰਤਰੀ ਕਰਦਾ ਕੀ ਹੈ? ਅਤੀਤ ਵਿੱਚ ਡਿਪਟੀ ਪ੍ਰਧਾਨ ਮੰਤਰੀ ਪ੍ਰਸ਼ਨ ਕਾਲ ਦੌਰਾਨ ਪ੍ਰਧਾਨ ਮੰਤਰੀ ਦੇ ਪੱਖ ਉੱਤੇ ਸਵਾਲਾਂ ਦੇ ਜਵਾਬ ਦਿੰਦਾ ਸੀ। ਹੁਣ ਹੋ ਸਕਦਾ ਹੈ ਕਿ ਟਰੂਡੋ ਦੀ ਗੈਰਹਾਜ਼ਰੀ ਵਿੱਚ ਫਰੀਲੈਂਡ ਸਵਾਲਾਂ ਦੇ ਜਵਾਬ ਦਿਆ ਕਰੇਗੀ। ਇਸ ਤੋਂ ਇਲਾਵਾ ਪਹਿਲਾਂ ਰੋਜ਼ਾਨਾ ਸਾਹਮਣੇ ਆਉਣ ਵਾਲੇ ਮੁੱਦਿਆਂ ਉੱਤੇ ਵੀ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ਵਿੱਚ ਡਿਪਟੀ ਪ੍ਰਧਾਨ ਮੰਤਰੀ ਹੱਲ ਕੱਢਦਾ ਸੀ। ਡਿਪਟੀ ਪ੍ਰਧਾਨ ਮੰਤਰੀ ਨੂੰ ਅਤੀਤ ਵਿੱਚ ਪ੍ਰਧਾਨ ਮੰਤਰੀ ਦਾ ਜਾਨਸ਼ੀਨ ਵੀ ਮੰਨਿਆ ਜਾਂਦਾ ਸੀ। ਇਸ ਅਹੁਦੇ ਉੱਤੇ ਰਹਿਣ ਵਾਲੇ ਕਈ ਆਗੂਆਂ ਨੂੰ ਲੀਡਰਸਿ਼ਪ ਦੌੜ ਵਿੱਚ ਵੀ ਨਿੱਤਰਦਿਆਂ ਵੇਖਿਆ ਗਿਆ ਹੈ।
ਵੀਰਵਾਰ ਨੂੰ ਪਾਰਲੀਆਮੈਂਟ ਹਿੱਲ ਉੱਤੇ ਸਾਬਕਾ ਲਿਬਰਲ ਪ੍ਰਧਾਨ ਮੰਤਰੀ ਤੇ ਕਦੇ ਡਿਪਟੀ ਪ੍ਰਧਾਨ ਮੰਤਰੀ ਰਹੇ ਜੀਨ ਕ੍ਰੈਚੀਅਨ ਨੇ ਆਖਿਆ ਕਿ ਇਸ ਅਹੁਦੇ ਉੱਤੇ ਰਹਿਣਾ ਫਾਇਦੇ ਦਾ ਸੌਦਾ ਹੈ। ਫਰੀਲੈਂਡ ਆਉਣ ਵਾਲੇ ਸਮੇਂ ਵਿੱਚ ਕਿਹੋ ਜਿਹੀਆਂ ਸ਼ਕਤੀਆਂ, ਭੂਮਿਕਾਵਾਂ ਤੇ ਜਿ਼ੰਮੇਵਾਰੀਆਂ ਨਿਭਾਵੇਗੀ ਉਨ੍ਹਾਂ ਦਾ ਉਦੋਂ ਤੱਕ ਪਤਾ ਨਹੀਂ ਲੱਗੇਗਾ ਜਦੋਂ ਤੱਕ ਉਨ੍ਹਾਂ ਦੇ ਅਹੁਦੇ ਨਾਲ ਸਬੰਧਤ ਚਿੱਠੀ ਜਾਰੀ ਨਹੀਂ ਹੁੰਦੀ। ਇਸ ਤੋਂ ਇਲਾਵਾ ਫਰੀਲੈਂਡ ਐਨਵਾਇਰਮੈਂਟ ਤੇ ਅਰਥਚਾਰੇ ਬਾਰੇ ਕੈਬਨਿਟ ਕਮੇਟੀ ਦੀ ਚੇਅਰ ਵੀ ਹੋਵੇਗੀ ਤੇ ਏਜੰਡਿਆਂ, ਨਤੀਜਿਆਂ ਤੇ ਕਮਿਊਨਿਕੇਸ਼ਨਜ਼ ਬਾਰੇ ਕੈਬਨਿਟ ਕਮੇਟੀ ਦੀ ਵਾਈਸ ਚੇਅਰ ਵੀ ਹੋਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼