Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਸਾਊਦੀ ਅਰਬ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਦੇ ਗਲੋਬਲ ਅਫੇਅਰਜ਼ ਨੂੰ ਨਹੀਂ ਮਿਲੇ ਕੋਈ ਸਬੂਤ

November 22, 2019 05:13 PM

ਟੋਰਾਂਟੋ, 22 ਨਵੰਬਰ (ਪੋਸਟ ਬਿਊਰੋ) : ਗਲੋਬਲ ਅਫੇਅਰਜ਼ ਕੈਨੇਡਾ ਦਾ ਕਹਿਣਾ ਹੈ ਕਿ ਕੈਨੇਡੀਅਨ ਹਥਿਆਰਾਂ ਦੇ ਐਕਸਪੋਰਟ ਨਾਲ ਸਾਊਦੀ ਅਰਬ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੇ ਜਾਣ ਦੇ ਕੋਈ ਸਬੂਤ ਨਹੀਂ ਮਿਲੇ ਹਨ।
ਜਾਰੀ ਕੀਤੇ ਗਏ ਨਵੇਂ ਦਸਤਾਵੇਜ਼ਾਂ ਤੋਂ ਸਾਹਮਣੇ ਆਇਆ ਹੈ ਕਿ ਵਿਭਾਗ ਵੱਲੋਂ ਸਾਊਦੀ ਅਰਬ ਵਿੱਚ ਮਨੁੱਖੀ ਅਧਿਕਾਰਾਂ ਸਬੰਧੀ ਹਾਲਾਤ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਯਮਨ ਵਿੱਚ ਜੰਗ ਦੇ ਹਾਲਾਤ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਸੀ। ਜਿ਼ਕਰਯੋਗ ਹੈ ਕਿ ਕੈਨੇਡੀਅਨ ਸਰਕਾਰ ਨੇ ਪਿਛਲੇ ਸਾਲ ਨਵੰਬਰ ਵਿੱਚ ਸਾਊਦੀ ਅਰਬ ਨੂੰ ਕੀਤੀ ਜਾਣ ਵਾਲੀ ਹਥਿਆਰਾਂ ਦੀ ਵਿੱਕਰੀ ਦਾ ਮੁਲਾਂਕਣ ਕਰਨ ਤੇ ਨਵੇਂ ਐਕਸਪੋਰਟ ਪਰਮਿਟਸ ਉੱਤੇ ਰੋਕ ਲਾ ਦਿੱਤੀ ਸੀ।
ਦਸਤਾਵੇਜ਼ਾਂ ਵਿੱਚ ਪਾਇਆ ਗਿਆ ਕਿ ਇਸ ਗੱਲ ਦਾ ਕੋਈ ਖਤਰਾ ਨਹੀਂ ਹੈ ਕਿ ਕੈਨੇਡਾ ਵੱਲੋਂ ਸਾਊਦੀ ਅਰਬ ਨੂੰ ਕੀਤੀ ਜਾਣ ਵਾਲੀ ਮਿਲਟਰੀ ਸਾਜੋ਼ ਸਮਾਨ ਦੇ ਐਕਸਪੋਰਟ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਹੋ ਰਹੀ ਹੈ। ਇਹ ਵੀ ਆਖਿਆ ਗਿਆ ਕਿ ਮੁਲਾਂਕਣ ਦੇ ਅਰਸੇ ਦੌਰਾਨ ਵਿਭਾਗ ਨੇ ਪਰਮਿਟ ਸਬੰਧੀ 48 ਐਪਲੀਕੇਸ਼ਨਜ਼ ਦਾ ਨਰੀਖਣ ਕੀਤਾ ਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਗੜਬੜ ਨਹੀਂ ਮਿਲੀ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਾਊਦੀ ਅਰਬ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਦੇ ਮਾੜੇ ਰਿਕਾਰਡ ਕਾਰਨ ਕੌਮਾਂਤਰੀ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ। ਮਾਮਲਾ ਉਸ ਸਮੇਂ ਵਿਗੜ ਗਿਆ ਜਦੋਂ ਸਾਊਦੀ ਸਰਕਾਰ ਦੀ ਖੁੱਲ੍ਹੇਆਮ ਨਿਖੇਧੀ ਕਰਨ ਵਾਲੇ ਪੱਤਰਕਾਰ ਜਮਾਲ ਕਸੋ਼ਗੀ ਨੂੰ ਇਸਤਾਨਬੁੱਲ, ਤੁਰਕੀ ਵਿੱਚ ਸਾਉਦੀ ਅਰਬ ਦੇ ਸਫਾਰਤਖਾਨੇ ਵਿੱਚ ਅਕਤੂਬਰ 2018 ਵਿੱਚ ਕਤਲ ਕਰ ਦਿੱਤਾ ਗਿਆ। ਲਿਬਰਲ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਵਿੱਚ ਇਹ ਐਲਾਨ ਕੀਤਾ ਸੀ ਕਿ ਉਹ ਮੌਜੂਦਾ ਪਰਮਿਟਸ ਦਾ ਮੁਲਾਂਕਣ ਕਰੇਗੀ ਤੇ ਨਵੇਂ ਪਰਮਿਟਸ ਉੱਤੇ ਰੋਕ ਲਾਈ ਜਾਵੇਗੀ।
ਇਸ ਤੋਂ ਇਲਾਵਾ ਯਮਨ ਵਿੱਚ ਚੱਲ ਰਹੀ ਜੰਗ ਵਿੱਚ ਨਿਭਾਈ ਜਾਣ ਵਾਲੀ ਭੂਮਿਕਾ ਕਾਰਨ ਵੀ ਸਾਊਦੀ ਅਰਬ ਦੀ ਆਲੋਚਨਾ ਹੁੰਦੀ ਰਹੀ ਹੈ। ਸਾਊਦੀ ਅਰਬ ਦੇ ਗੱਠਜੋੜ ਨਾਲ ਯਮਨ ਵਿੱਚ ਕੀਤੇ ਜਾਣ ਵਾਲੇ ਹਵਾਈ ਹਮਲਿਆਂ ਕਾਰਨ ਕਈ ਆਮ ਨਾਗਰਿਕ ਮਾਰੇ ਜਾ ਚੁੱਕੇ ਹਨ ਤੇ ਵੱਡੀ ਗਿਣਤੀ ਆਬਾਦੀ ਪਾਣੀ ਤੇ ਫੂਡ ਵਰਗੀਆਂ ਮੁੱਢਲੀਆਂ ਲੋੜਾਂ ਤੋਂ ਵੀ ਵਾਂਝੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ