Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਚੋਣਾਂ ਵਿੱਚ ਹੋਏ ਨੁਕਸਾਨ ਕਾਰਨ ਸ਼ੀਅਰ ਨੇ ਆਪਣੇ ਦੋ ਉੱਘੇ ਸਹਾਇਕਾਂ ਦੀ ਕੀਤੀ ਛੁੱਟੀ

November 25, 2019 04:57 AM

ਓਟਵਾ, 24 ਨਵੰਬਰ (ਪੋਸਟ ਬਿਊਰੋ) : ਪਿਛਲੇ ਮਹੀਨੇ ਹੋਈਆਂ ਫੈਡਰਲ ਚੋਣਾਂ ਵਿੱਚ ਮਾੜੀ ਕਾਰਗੁਜ਼ਾਰੀ ਵਿਖਾਉਣ ਦੇ ਮਾਮਲੇ ਵਿੱਚ ਫੈਡਰਲ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੇ ਆਪਣੇ ਦੋ ਉੱਘੇ ਸਹਾਇਕਾਂ ਦੀ ਛੁੱਟੀ ਕਰ ਦਿੱਤੀ।
ਸ਼ਨਿੱਚਰਵਾਰ ਨੂੰ ਕਾਕਸ ਦੇ ਨਾਂ ਜਾਰੀ ਕੀਤੇ ਗਏ ਪੱਤਰ ਵਿੱਚ ਸ਼ੀਅਰ ਨੇ ਇਹ ਐਲਾਨ ਕੀਤਾ ਕਿ ਚੀਫ ਆਫ ਸਟਾਫ ਮਾਰਕ ਆਂਦਰੇ ਲੈਕਲਰਕ ਤੇ ਕਮਿਊਨਿਕੇਸ਼ਨਜ਼ ਡਾਇਰੈਕਟਰ ਬਰੌਕ ਹੈਰੀਸਨ ਨੂੰ ਫੌਰਨ ਉਨ੍ਹਾਂ ਦੀਆਂ ਡਿਊਟੀਜ਼ ਤੋਂ ਹਟਾਇਆ ਜਾਂਦਾ ਹੈ। ਇਨ੍ਹਾਂ ਦੋਵਾਂ ਦੇ ਫੁੱਲ ਟਾਈਮ ਬਦਲ ਮਿਲਣ ਤੱਕ ਮਾਰਟਿਨ ਬੇਲੈਂਗਰ ਤੇ ਸਾਇਮਨ ਜੈਫਰੀਜ਼ ਅੰਤਰਿਮ ਤੌਰ ਉੱਤੇ ਇਹ ਅਹੁਦੇ ਪੁਰ ਕਰਨਗੇ।
ਆਪਣੇ ਪੱਤਰ ਵਿੱਚ ਸ਼ੀਅਰ ਨੇ ਇਨ੍ਹਾਂ ਦੋਵਾਂ ਨੂੰ ਹਟਾਏ ਜਾਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ। ਸ਼ੀਅਰ ਨੇ ਬੱਸ ਐਨਾ ਹੀ ਆਖਿਆ ਕਿ ਲਿਬਰਲਾਂ ਦੀ ਅਗਵਾਈ ਵਾਲੀ ਘੱਟ ਗਿਣਤੀ ਪਾਰਲੀਆਮੈਂਟ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪਾਰਟੀ ਤਿਆਰੀ ਕਰ ਰਹੀ ਹੈ ਇਸ ਲਈ ਹੀ ਇਹ ਤਬਦੀਲੀਆਂ ਕੀਤੀਆਂ ਗਈਆਂ ਹਨ। ਪੱਤਰ ਵਿੱਚ ਆਖਿਆ ਗਿਆ ਹੈ ਕਿ ਸਾਡੇ ਕੋਲ ਕਰਨ ਲਈ ਬਹੁਤ ਹੀ ਅਹਿਮ ਕੰਮ ਹੈ। ਅਸੀਂ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਭ੍ਰਿਸ਼ਟ ਲਿਬਰਲ ਸਰਕਾਰ ਨੂੰ ਜਵਾਬਦੇਹ ਠਹਿਰਾਉਣਾ ਹੈ, ਅਤੇ ਜਦੋਂ ਅਸੀਂ ਇਹ ਕੰਮ ਸਹੀ ਢੰਗ ਨਾਲ ਕਰ ਲਿਆ ਤਾਂ ਅਸੀਂ ਅਗਲੀਆਂ ਚੋਣਾਂ ਵਿੱਚ ਟਰੂਡੋ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਤਿਆਰ ਹੋਵਾਂਗੇ।
ਇਹ ਤਬਦੀਲੀਆਂ ਉਸ ਸਮੇਂ ਆਈਆਂ ਹਨ ਜਦੋਂ 21 ਅਕਤੂਬਰ ਨੂੰ ਹੋਈਆਂ ਚੋਣਾਂ ਦੇ ਨਤੀਜਿਆਂ ਬਾਰੇ ਪਾਰਟੀ ਤੇ ਸ਼ੀਅਰ ਨੂੰ ਸਖ਼ਤ ਸਵਾਲਾਂ ਦੇ ਜਵਾਬ ਦੇਣੇ ਪੈ ਰਹੇ ਹਨ। ਐਸਐਨਸੀ-ਲਾਵਾਲਿਨ ਮਾਮਲੇ ਤੇ ਬਲੈਕਫੇਸ ਮਾਮਲੇ ਤੋਂ ਬਾਅਦ ਜਸਟਿਨ ਟਰੂਡੋ ਦੇ ਮੁੜ ਪ੍ਰਧਾਨ ਮੰਤਰੀ ਚੁਣੇ ਜਾਣ ਦੀਆਂ ਸੰਭਾਵਨਾਵਾਂ ਮੱਠੀਆਂ ਪੈ ਜਾਣ ਉੱਤੇ ਸ਼ੀਅਰ ਨੂੰ ਹੀ ਸੰਭਾਵੀ ਪ੍ਰਧਾਨ ਮੰਤਰੀ ਵਜੋਂ ਵੇਖਿਆ ਜਾ ਰਿਹਾ ਸੀ। ਪਰ ਸਰਵੇਖਣਾਂ ਤੋਂ ਲਗਾਤਾਰ ਇਹ ਪਤਾ ਲੱਗਦਾ ਰਿਹਾ ਕਿ ਸ਼ੀਅਰ ਠੋਸ ਆਧਾਰ ਕਾਇਮ ਕਰਨ ਵਿੱਚ ਸਫਲ ਨਹੀਂ ਹੋਏ। ਲਿਬਰਲਾਂ ਤੇ ਕੰਜ਼ਰਵੇਟਿਵਾਂ ਵਿਚਾਲੇ ਕੈਂਪੇਨ ਦੌਰਾਨ ਵੀ ਫਸਵਾਂ ਮੁਕਾਬਲਾ ਹੋਇਆ।
ਡਿਸਮਿਸ ਕੀਤੇ ਗਏ ਦੋਵਾਂ ਸਟਾਫਰਜ਼ ਨੇ ਫੇਸਬੁੱਕ ਉੱਤੇ ਪੋਸਟਸ ਪਾ ਕੇ ਇਨ੍ਹਾਂ ਤਬਦੀਲੀਆਂ ਬਾਰੇ ਜਾਣਕਾਰੀ ਦਿੱਤੀ ਤੇ ਕਈ ਸਾਲਾਂ ਤੱਕ ਸਮਰਥਨ ਦੇਣ ਲਈ ਸ਼ੀਅਰ ਦਾ ਸ਼ੁਕਰੀਆ ਵੀ ਅਦਾ ਕੀਤਾ। ਇਸ ਦੌਰਾਨ ਲੈਕਲਰਕ ਨੇ ਇਹ ਵੀ ਲਿਖਿਆ ਕਿ ਹੁਣ ਉਹ ਸਿਆਸਤ ਤੋਂ ਸੰਨਿਆਸ ਲੈਣ ਜਾ ਰਿਹਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ