Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਅਹਿਮ ਭੂਮਿਕਾਵਾਂ ਲਈ ਜਗਮੀਤ ਸਿੰਘ ਨੇ ਬੀਸੀ ਦੇ ਦੋ ਐਮਪੀਜ਼ ਦੀ ਕੀਤੀ ਚੋਣ

November 25, 2019 05:59 AM

ਵਿਕਟੋਰੀਆ, 24 ਨਵੰਬਰ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਤੋਂ ਦੋ ਐਮਪੀਜ਼ ਨੂੰ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਲਈ ਆਪਣੇ ਕਾਕਸ ਦੀ ਅਗਵਾਈ ਕਰਨ ਤੇ ਹਾਊਸ ਆਫ ਕਾਮਨਜ਼ ਵਿੱਚ ਕੰਮ ਕਰਨ ਲਈ ਚੁਣਿਆ ਹੈ।
ਐਨਡੀਪੀ ਹਾਊਸ ਲੀਡਰ ਵਜੋਂ ਪੀਟਰ ਜੂਲੀਅਨ ਦੀ ਮੁੜ ਨਿਯੁਕਤੀ ਕੀਤੀ ਗਈ ਹੈ ਤੇ ਰੇਚਲ ਬਲੇਨੇ ਪਾਰਟੀ ਵ੍ਹਿਪ ਦੀ ਭੂਮਿਕਾ ਨਿਭਾਉਣਗੇ। ਜੂਲੀਅਨ ਨੂੰ ਪੰਜਵੀਂ ਵਾਰੀ ਐਨਡੀਪੀ ਦਾ ਹਾਊਸ ਲੀਡਰ ਨਿਯੁਕਤ ਕੀਤਾ ਗਿਆ ਹੈ ਜਦਕਿ ਬਲੇਨੇ ਨੇ ਚੋਣਾਂ ਤੋਂ ਪਹਿਲਾਂ ਇੱਕ ਸਾਲ ਤੱਕ ਡਿਪਟੀ ਵ੍ਹਿਪ ਵਜੋਂ ਸੇਵਾ ਨਿਭਾਈ। ਘੱਟ ਗਿਣਤੀ ਸਰਕਾਰ ਵਿੱਚ ਹਾਊਸ ਲੀਡਰ ਦੀ ਭੂਮਿਕਾ ਕਾਫੀ ਅਹਿਮ ਹੁੰਦੀ ਹੈ। ਕਾਮਨਜ਼ ਵਿੱਚ ਕੰਮ ਕਿਵੇਂ ਚੱਲੇਗਾ ਇਸ ਲਈ ਹੋਰਨਾਂ ਪਾਰਟੀਆਂ ਨਾਲ ਗੱਲਬਾਤ ਕਰਨ ਲਈ ਹਾਊਸ ਲੀਡਰ ਜਿ਼ੰਮੇਵਾਰ ਹੁੰਦੇ ਹਨ। ਭਰੋਸੇ ਦੇ ਵੋਟ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੁੰਦੀ ਹੈ।
ਟਰੂਡੋ ਸਰਕਾਰ ਡਿੱਗ ਨਾ ਜਾਵੇ ਇਸ ਲਈ ਲਿਬਰਲਾਂ ਨੂੰ ਘੱਟੋ ਘੱਟ ਇੱਕ ਹੋਰ ਪਾਰਟੀ ਨਾਲ ਰਲ ਕੇ ਚੱਲਣਾ ਯਕੀਨੀ ਬਣਾਉਣਾ ਹੋਵੇਗਾ ਤੇ ਇਸ ਸਬੰਧੀ ਗੱਲਬਾਤ ਹਾਊਸ ਲੀਡਰਜ਼ ਦਰਮਿਆਨ ਹੋਵੇਗੀ। ਵ੍ਹਿਪ ਕਾਕਸ ਵਿੱਚ ਅਨੁਸ਼ਾਸਨ ਬਣਾਈ ਰੱਖਣ ਤੇ ਕਾਮਨਜ਼ ਵਿੱਚ ਪਾਰਟੀ ਐਮਪੀਜ਼ ਦੀ ਪ੍ਰਸ਼ਾਸਕੀ ਕਾਰਗੁਜ਼ਾਰੀ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਜਗਮੀਤ ਸਿੰਘ ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਘੱਟ ਗਿਣਤੀ ਪਾਰਲੀਆਮੈਂਟ ਵਿੱਚ ਉਨ੍ਹਾਂ ਦੀ ਪਾਰਟੀ ਲਈ ਸਧੇ ਹੋਏ ਤੇ ਤਜ਼ਰਬੇਕਾਰ ਮੈਂਬਰ ਹੀ ਕੰਮ ਕਰਨ।
ਉਨ੍ਹਾਂ ਆਖਿਆ ਕਿ ਪੀਟਰ ਕਾਕਸ ਮੈਂਬਰਾਂ ਵਿੱਚੋਂ ਸੱਭ ਤੋਂ ਵੱਧ ਤਜ਼ਰਬੇਕਾਰ ਤੇ ਵਚਨਬੱਧ ਮੈਂਬਰ ਹਨ ਤੇ ਰੇਚਲ ਨੇ ਨਾ ਸਿਰਫ ਕਾਕਸ ਵਿੱਚ ਸਗੋਂ ਇਸ ਤੋਂ ਬਾਹਰ ਵੀ ਲੋਕਾਂ ਤੋਂ ਆਦਰ ਖੱਟਿਆ ਹੈ। ਉਨ੍ਹਾਂ ਅੱਗੇ ਆਖਿਆ ਕਿ ਘੱਟ ਗਿਣਤੀ ਸਰਕਾਰ ਵਿੱਚ ਕੰਮ ਕਰਨ ਲਈ ਹੁਣ ਜਦੋਂ ਐਨਡੀਪੀ ਤਿਆਰੀ ਕਰ ਰਹੀ ਹੈ ਤਾਂ ਉਹ ਅਹਿਮ ਲੀਡਰਸਿ਼ਪ ਵਾਲੀਆਂ ਭੂਮਿਕਾਵਾਂ ਲਈ ਇਨ੍ਹਾਂ ਦੋਵਾਂ ਉੱਤੇ ਨਿਰਭਰ ਕਰਨਗੇ। ਜਗਮੀਤ ਸਿੰਘ ਨੇ ਇਹ ਐਲਾਨ ਵਿਕਟੋਰੀਆ, ਬੀਸੀ ਵਿੱਚ ਐਨਡੀਪੀ ਦੇ ਇਜਲਾਸ ਦੌਰਾਨ ਕੀਤਾ। ਦੱਸਣਾ ਬਣਦਾ ਹੈ ਕਿ ਬ੍ਰਿਟਿਸ਼ ਕੋਲੰਬੀਆ ਹੀ ਅਜਿਹਾ ਇੱਕ ਮਾਤਰ ਪ੍ਰੋਵਿੰਸ ਹੈ ਜਿੱਥੇ ਪ੍ਰੀਮੀਅਰ ਜੌਹਨ ਹੌਰਗਨ ਦੀ ਅਗਵਾਈ ਵਾਲੀ ਐਨਡੀਪੀ ਸਰਕਾਰ ਹੈ। ਪਾਰਟੀ ਨੇ ਆਖਿਆ ਕਿ ਐਨਡੀਪੀ ਦੇ ਸੈ਼ਡੋ ਕੈਬਨਿਟ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ