Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਸਪੇਵਰ ਤੇ ਕੋਵਰਿੱਗ ਬਾਰੇ ਸ਼ੈਂਪੇਨ ਨੇ ਵਾਂਗ ਯੀ ਨਾਲ ਕੀਤੀ ਗੱਲਬਾਤ

November 26, 2019 03:41 AM

ਓਟਵਾ, 25 ਨਵੰਬਰ (ਪੋੋਸਟ ਬਿਊਰੋ) : ਕੈਨੇਡਾ ਦੇ ਨਵੇਂ ਵਿਦੇਸ਼ ਮੰਤਰੀ ਫਰੈਂਕੌਇਸ-ਫਿਲਿਪ ਸ਼ੈਂਪੇਨ ਇਸ ਵੀਕੈਂਡ ਨਗੋਇਆ, ਜਾਪਾਨ ਪਹੁੰਚ ਗਏ ਹਨ। ਇੱਥੇ ਉਹ ਜੀ-20 ਵਿਦੇਸ਼ ਮੰਤਰੀਆਂ ਦੀ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ।
ਬੁੱਧਵਾਰ ਨੂੰ ਨਵੇਂ ਮੰਤਰਾਲੇ ਦੀ ਵਾਗਡੋਰ ਸਾਂਭਣ ਤੋਂ ਬਾਅਦ ਸ਼ੈਂਪੇਨ ਦਾ ਇਹ ਪਹਿਲਾ ਵਿਦੇਸ਼ ਦੌਰਾ ਹੈ। ਸ਼ਨਿੱਚਰਵਾਰ ਨੂੰ ਉਨ੍ਹਾਂ ਚੀਨ ਦੇ ਵਾਂਗ ਯੀ ਨਾਲ ਗੱਲਬਾਤ ਕੀਤੀ। ਸ਼ੈਂਪੇਨ ਨੇ ਯੀ ਨਾਲ ਚੀਨ ਵਿੱਚ ਨਜ਼ਰਬੰਦ ਕੈਨੇਡੀਅਨ ਕਾਰੋਬਾਰੀ ਮਾਈਕਲ ਸਪੇਵਰ ਤੇ ਸਾਬਕਾ ਡਿਪਲੋਮੈਟ ਮਾਈਕਲ ਕੋਵਰਿੱਗ ਬਾਰੇ ਗੱਲਬਾਤ ਕੀਤੀ। ਇਨ੍ਹਾਂ ਦੋਵਾਂ ਕੈਨੇਡੀਅਨਾਂ ਨੂੰ ਹੁਣ ਇੱਕ ਸਾਲ ਦੇ ਨੇੜੇ ਤੇੜੇ ਚੀਨ ਵਿੱਚ ਨਜ਼ਰਬੰਦ ਹੋਇਆਂ ਹੋ ਚੁੱਕਿਆ ਹੈ। ਉਨ੍ਹਾਂ ਉੱਤੇ ਚੀਨ ਦੀ ਕੌਮੀ ਸੁਰੱਖਿਆ ਨੂੰ ਖਤਰਾ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ।
ਸ਼ੈਂਪੇਨ ਨੇ ਆਖਿਆ ਕਿ ਜਦੋਂ ਉਨ੍ਹਾਂ ਕੈਨੇਡਾ ਦੇ ਵਿਦੇਸ਼ ਮੰਤਰੀ ਦਾ ਅਹੁਦਾ ਸਾਂਭਿਆ ਤਾ ਚੀਨ ਨਾਲ ਸਾਡੇ ਸਬੰਧ ਬਹੁਤ ਹੀ ਨਾਸਾਜ਼ ਸਨ। ਇਸ ਦੇ ਬਾਵਜੂਦ ਉਨ੍ਹਾਂ ਆਖਿਆ ਕਿ ਸਪੇਵਰ ਤੇ ਕੋਵਰਿੱਗ ਦੀ ਰਿਹਾਈ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਜਿ਼ਕਰਯੋਗ ਹੈ ਕਿ ਅਮਰੀਕਾ ਦੀ ਗੁਜ਼ਾਰਿਸ਼ ਉੱਤੇ ਪਹਿਲੀ ਦਸੰਬਰ ਨੂੰ ਆਰਸੀਐਮਪੀ ਨੇ ਹੁਆਵੇਈ ਤਕਨਾਲੋਜੀ ਦੀ ਐਗਜ਼ੈਕਟਿਵ ਮੈਂਗ ਵਾਨਜ਼ੋਊ ਨੂੰ ਵੈਨਕੂਵਰ ਏਅਰਪੋਰਟ ਉੱਤੇ ਗ੍ਰਿਫਤਾਰ ਕਰ ਲਿਆ ਸੀ। ਹੁਣ ਅਮਰੀਕਾ ਇਰਾਨ ਵਿੱਚ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਵਾਨਜੋ਼ਊ ਦੀ ਹਵਾਲਗੀ ਚਾਹੁੰਦਾ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੈਂਗ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਨੌਂ ਦਿਨਾਂ ਤੋਂ ਬਾਅਦ ਸਪੇਵਰ ਤੇ ਕੋਵਰਿੱਗ ਨੂੰ ਚੀਨ ਵਿੱਚ ਨਜ਼ਰਬੰਦ ਕਰ ਲਿਆ ਗਿਆ ਸੀ। ਸ਼ਨਿੱਚਰਵਾਰ ਰਾਤ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੈਂਪੇਨ ਨੇ ਆਖਿਆ ਕਿ ਵੈਂਗ ਤੇ ਉਨ੍ਹਾਂ ਵੱਲੋਂ ਇਹ ਵਚਨਬੱਧਤਾ ਪ੍ਰਗਟਾਈ ਗਈ ਹੈ ਕਿ ਉਹ ਇਸ ਸਬੰਧ ਵਿੱਚ ਗੱਲਬਾਤ ਜਾਰੀ ਰੱਖਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ