Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਓਨਟਾਰੀਓ ਦੇ ਅਗਲੇ ਲਿਬਰਲ ਆਗੂ ਲਈ ਰਾਹ ਹੋਵੇਗੀ ਮੁਸ਼ਕਲ

November 26, 2019 03:45 AM

ਟੋਰਾਂਟੋ, 25 ਨਵੰਬਰ (ਪੋਸਟ ਬਿਊਰੋ) : ਓਨਟਾਰੀਓ ਦੀ ਲਿਬਰਲ ਪਾਰਟੀ ਦੀ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਲਈ ਡੈੱਡਲਾਈਨ ਸੋਮਵਾਰ ਸ਼ਾਮ ਨੂੰ 5:00 ਵਜੇ ਤੱਕ ਹੈ। ਇਸ ਅਹੁਦੇ ਲਈ ਅਪਲਾਈ ਕਰਨ ਵਾਲੇ ਅੰਦਰ ਮਜ਼ਬੂਤ ਆਰਗੇਨਾਈਜੇ਼ਸ਼ਨਲ ਸਕਿੱਲਜ਼ ਤੇ ਤੇਜ਼ੀ ਨਾਲ ਬਦਲ ਰਹੇ ਸਿਆਸੀ ਪਰੀਪੇਖ ਅਨੁਸਾਰ ਢਲਣ ਦੀ ਸਮਰੱਥਾ ਵੀ ਹੋਣੀ ਚਾਹੀਦੀ ਹੈ। ਪਾਰਟੀ ਦੀ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਵਾਲਿਆਂ ਉੱਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਮਾਹਿਰਾਂ ਦਾ ਇਹੋ ਆਖਣਾ ਹੈ।
ਪਰ ਇਸ ਦੌੜ ਵਿੱਚ ਸਫਲ ਰਹਿਣ ਵਾਲੇ ਉਮੀਦਵਾਰ ਨੂੰ ਉਸ ਲਿਬਰਲ ਪਾਰਟੀ ਦਾ ਨਵੇਂ ਸਿਰੇ ਤੋਂ ਨਿਰਮਾਣ ਕਰਨਾ ਹੋਵੇਗਾ ਜਿਸ ਨੇ 16 ਸਾਲਾਂ ਤੱਕ ਓਨਟਾਰੀਓ ਉੱਤੇ ਰਾਜ ਕੀਤਾ। ਹੁਣ ਇਹ ਪਾਰਟੀ ਸਿਆਸੀ ਆਧਾਰ ਗੁਆ ਰਹੀ ਹੈ। ਇਸ ਸਮੇਂ ਵਿਲਫਰਿੱਡ ਲੌਰੀਅਰ ਯੂਨੀਵਰਸਿਟੀ ਵਿੱਚ ਪੁਲਿਟੀਕਲ ਸਾਇੰਸ ਦੇ ਪ੍ਰੋਫੈਸਰ ਤੇ ਪ੍ਰੋਵਿੰਸ਼ੀਅਲ ਲਿਬਰਲ ਕੈਬਨਿਟ ਮੰਤਰੀ ਰਹਿ ਚੁੱਕੇ ਜੌਹਨ ਮਿਲੌਏ ਨੇ ਆਖਿਆ ਕਿ ਇਹ ਮੁਕਾਬਲਾ ਕਾਫੀ ਮੁਸ਼ਕਲ ਹੋਣ ਵਾਲਾ ਹੈ। ਇਸ ਵਾਰੀ ਲੀਡਰ ਬਣਨ ਵਾਲੇ ਲਈ ਪੰਜ ਫੀ ਸਦੀ ਗਲੈਮਰ ਹੈ ਜਦਕਿ 95 ਫੀ ਸਦੀ ਸਖਤ ਮਿਹਨਤ ਹੈ।
2018 ਵਿੱਚ ਓਨਟਾਰੀਓ ਦੀ ਲਿਬਰਲ ਪਾਰਟੀ ਨੂੰ ਇਤਿਹਾਸ ਵਿੱਚ ਸੱਭ ਤੋਂ ਮਾੜੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਥਲੀਨ ਵਿੰਨ ਦੇ ਅਸਤੀਫੇ ਤੋਂ ਬਾਅਦ ਲਿਬਰਲ ਪਾਰਟੀ ਸਰਕਾਰੀ ਪਾਰਟੀ ਦਾ ਦਰਜਾ ਗੁਆ ਰਹੀ ਹੈ ਤੇ ਪਾਰਟੀ ਸਿਰ ਕਾਫੀ ਕਰਜ਼ਾ ਵੀ ਚੜ੍ਹਿਆ ਹੋਇਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਲਿਬਰਲਾਂ ਨੇ ਆਪਣੀ ਚੋਣ ਕੈਂਪੇਨ ਲਈ ਫੰਡਾਂ ਦਾ ਜੁਗਾੜ ਕਰਨ ਵਾਸਤੇ 10 ਮਿਲੀਅਨ ਡਾਲਰ ਦਾ ਕਰਜ਼ਾ ਲਿਆ ਸੀ। ਇਸ ਸਾਲ ਦੇ ਸੁ਼ਰੂ ਵਿੱਚ 9.3 ਮਿਲੀਅਨ ਡਾਲਰ ਦਾ ਕਰਜਾ ਅਜੇ ਮੋੜਨਾ ਬਾਕੀ ਪਿਆ ਸੀ।
ਸਾਬਕਾ ਕੈਬਨਿਟ ਮੰਤਰੀ ਸਟੀਵਨ ਡੈਲ ਡਿਊਕਾ, ਮਾਈਕਲ ਕੋਟੀਊ ਤੇ ਮਿਤਜ਼ੀ ਹੰਟਰ ਇਸ ਸਮੇਂ ਲੀਡਰਸਿ਼ੱਪ ਦੌੜ ਵਿੱਚ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੇਟ ਗ੍ਰਾਹਮ ਤੇ ਐਲਵਿਨ ਤੇਦਜ਼ੋ ਵੀ ਇਸ ਦੌੜ ਵਿੱਚ ਸ਼ਾਮਲ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ