Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਨਜਰਰੀਆ

ਸਥਾਪਤ ਧਾਰਮਿਕ ਸਿੱਖ ਮਾਨਤਾਵਾਂ ਨਾਲ ਖਿਲਵਾੜ ਅਸਹਿ

November 26, 2019 09:22 AM

-ਜਸਵੰਤ ਸਿੰਘ ਅਜੀਤ
20ਵੀਂ ਸਦੀ ਦੇ ਤੀਸਰੇ ਦਹਾਕੇ ਦੇ ਸ਼ੁਰੂ 'ਚ, ਬਹੁਤ ਸੋਚ ਵਿਚਾਰ ਕਰ ਕੇ, ਧਾਰਮਿਕ ਸਿੱਖ ਸੰਸਥਾਵਾਂ, ਛੋਟੀ ਤੋਂ ਛੋਟੀ ਸਿੰਘ ਸਭਾ ਤੋਂ ਲੈ ਕੇ ਵੱਡੀ ਤੋਂ ਵੱਡੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਤੱਕ ਗਠਨ ਇਸ ਉਦੇਸ਼ ਨਾਲ ਕੀਤਾ ਗਿਆ ਸੀ ਕਿ ਇਹ ਸੰਸਥਾਵਾਂ ਤੇ ਇਨ੍ਹਾਂ ਦੇ ਮੈਂਬਰਾਂ ਤੋਂ ਲੈ ਕੇ ਉੱਚ ਅਹੁਦੇਦਾਰਾਂ ਤੱਕ ਸਾਰੇ ਨਾ ਸਿਰਫ ਖੁਦ ਸਿੱਖ ਧਰਮ ਦੀਆਂ ਮਾਨਤਾਵਾਂ, ਪ੍ਰੰਪਰਾਵਾ ਅਤੇ ਮਰਿਆਦਾਵਾਂ ਦੀ ਪਾਲਣ ਪ੍ਰਤੀ ਸਮਰਪਿਤ ਰਹਿਣ ਸਗੋਂ ਇਨ੍ਹਾਂ ਦੀ ਸਮੁੱਚੇ ਤੌਰ 'ਤੇ ਰੱਖਿਆ ਕਰਨ ਪ੍ਰਤੀ ਵੀ ਆਪਣੀ ਵਚਨਵੱਧਤਾ ਬਣਾਈ ਰੱਖਣਗੇ, ਪਰ ਬੀਤੇ ਲੰਬੇ ਸਮੇਂ ਤੋਂ ਜੋ ਕੁਝ ਦੇਖਣ ਨੂੰ ਮਿਲ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਜਿਵੇਂ ਜਦੋਂ ਤੋਂ ਰਾਜਨੀਤੀ 'ਚ ਸਥਾਪਤ ਹੋਣ ਦੀ ਲਾਲਸਾ ਦੇ ਸ਼ਿਕਾਰ ਪ੍ਰਮੁੱਖ ਸਿੱਖਾਂ ਨੇ ਇਨ੍ਹਾਂ ਸੰਸਥਾਵਾਂ ਦੀਆਂ ਪ੍ਰਬੰਧਕੀ ਜ਼ਿੰਮੇਵਾਰੀਆਂ ਨੂੰ ਸੰਭਾਲਣਾ ਅਤੇ ਆਪਣੇ ਇਸ ਉਦੇਸ਼ ਦੀ ਪੂਰਤੀ ਲਈ ਦਾਗੀ ਮੈਂਬਰਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ, ਉਦੋਂ ਤੋਂ ਹੀ ਇਨ੍ਹਾਂ ਧਾਰਮਿਕ ਸੰਸਥਾਵਾਂ ਦਾ ਪਤਨ ਸ਼ੁਰੂ ਹੋ ਗਿਆ। ਇਨ੍ਹਾਂ ਸੰਸਥਾਵਾਂ ਦੇ ਮੈਂਬਰਾਂ ਨੇ ਵੀ ਨਹੀਂ ਸਗੋਂ ਉਚ ਅਹੁਦੇਦਾਰਾਂ ਤੱਕ ਨੇ ਵੀ ਸਿੱਖ ਧਰਮ ਦੀਆਂ ਸਥਾਪਤ ਧਾਰਮਿਕ ਮਾਨਤਾਵਾਂ, ਪ੍ਰੰਪਰਾਵਾਂ ਅਤੇ ਮਰਿਆਦਾਵਾਂ ਦੀ ਰੱਖਿਆ ਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ 'ਤੇ ਇਨ੍ਹਾਂ ਦੀ ਅਣਡਿੱਠਤਾ ਕਰਨ ਦੇ ਨਾਲ ਹੀ ਇਨ੍ਹਾਂ ਤੋਂ ਦੂਰੀ ਬਣਾ ਲਈ। ਇਨ੍ਹਾਂ ਨੂੰ ਆਪਣੇ ਰਾਜਨੀਤਕ ਹਿੱਤਾਂ ਅਤੇ ਸਵਾਰਥ ਦੇ ਆਧਾਰ 'ਤੇ ਬਦਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਇਸ ਗੱਲ ਨਾਲ ਕੋਈ ਲੈਣਾ-ਦੇਣਾ ਨਹੀਂ ਰਿਹਾ ਕਿ ਗੁਰੂ ਸਾਹਿਬਾਨ ਨੇ ਸਿੱਖ ਧਰਮ ਲਈ ਜੋ ਮਾਨਤਾਵਾਂ, ਪ੍ਰੰਪਰਾਵਾਂ ਤੇ ਮਰਿਆਦਾਵਾਂ ਨਿਸ਼ਚਿਤ ਕੀਤੀਆਂ ਹਨ, ਉਨ੍ਹਾਂ ਦਾ ਆਪਣਾ ਹੀ ਇੱਕ ਵਿਸ਼ੇਸ਼ ਮਹੱਤਵ ਹੈ, ਜਿਨ੍ਹਾਂ ਸਾਹਮਣੇੇ ਕੋਈ ਹੋਰ ਮਾਨਤਾ, ਪ੍ਰੰਪਰਾ ਜਾਂ ਮਰਿਆਦਾ ਟਿਕ ਨਹੀਂ ਸਕਦੀ।
ਇਨ੍ਹੀਂ ਦਿਨੀਂ ਮੀਡੀਆ 'ਚ ਖਬਰ ਆਈ, ਜਿਸ 'ਚ ਦੱਸਿਆ ਗਿਆ ਸੀ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਸਮਰਪਿਤ ‘ਸ਼ਹੀਦੀ ਦਿਵਸ’ ਨੂੰ ਬਾਲ ਦਿਵਸ (ਜੋ ਭਾਰਤ 'ਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੀ ਯਾਦ 'ਚ ਮਨਾਇਆ ਜਾਂਦਾ ਹੈ।) ਦੇ ਰੂਪ ਵਿੱਚ ਮਨਾਉਣ ਨੂੰ ਰਾਸ਼ਟਰੀ ਮਾਨਤਾ ਦਿਵਾਉਣ ਲਈ ਲੋਕ-ਰਾਇ ਬਣਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਮੁਹਿੰਮ ਨੂੰ 100 ਤੋਂ ਵੱਧ ਪਾਰਲੀਮੈਂਟ ਮੈਂਬਰਾਂ ਦਾ ਵੀ ਸਮਰਥਨ ਹਾਸਲ ਹੋ ਚੁੱਕਾ ਹੈ। ਦੱਸਿਆ ਗਿਆ ਹੈ ਕਿ ਸਿਰਸਾ ਨੇ ਲਗਭਗ ਦੋ ਸਾਲ ਪਹਿਲਾਂ ਵੀ ਇਸੇ ਦਾਅਵੇ ਨਾਲ ਅਜਿਹੀ ਹੀ ਮੁਹਿੰਮ ਸ਼ੁਰੂ ਕੀਤੀ ਸੀ। ਸ਼ਾਇਦ ਇਸ ਸਮੇਂ ਵੀ ਉਨ੍ਹਾਂ ਦੀ ਇਸ ਮੁਹਿੰਮ ਨੂੰ ਸਿੱਖਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਨਾਲ ਉਹ ਉਸ ਸਮੇਂ ਆਪਣੀ ਇਸ ਮੁਹਿੰਮ ਨੂੰ ਅੱਗੇ ਨਹੀਂ ਵਧਾ ਸਕੇ। ਉਨ੍ਹਾਂ ਨੇ ਫਿਰ ਇਸ ਮੁਹਿੰਮ ਨੂੰ ਸ਼ੁਰੂ ਕਰਨ ਦੇ ਨਾਲ ਹੀ ਇਹ ਦਾਅਵਾ ਕਰ ਦਿੱਤਾ ਹੈ ਕਿ ਜੇ ਸਾਹਿਬਜ਼ਾਦਿਆਂ ਦੇ ‘ਸ਼ਹੀਦੀ ਦਿਵਸ' ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੀ ਰਾਸ਼ਟਰੀ ਮਾਨਤਾ ਮਿਲ ਜਾਂਦੀ ਹੈ ਤਾਂ ਇਸ ਨਾਲ ਭਾਰਤ ਦੇ ਸਾਰੇ ਸੂਬਿਆਂ ਦੇ ਲੋਕਾਂ ਨੂੰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦਾ ਪਤਾ ਲੱਗ ਜਾਵੇਗਾ। ਲੱਗਦਾ ਹੈ ਕਿ ਸਿਰਸਾ ਨੂੰ ਸਿੱਖਾਂ ਦੀ ਉਚ ਧਾਰਮਿਕ ਸੰਸਥਾ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਹੋਣ ਦੇ ਬਾਵਜੂਦ ਸਿੱਖ ਧਰਮ ਦੀਆਂ ਸਥਾਪਤ ਮਾਨਤਾਵਾਂ, ਪ੍ਰੰਪਰਾਵਾਂ ਅਤੇ ਮਰਿਆਦਾਵਾਂ ਦਾ ਕੋਈ ਗਿਆਨ ਨਹੀਂ ਹੈ ਅਤੇ ਨਾ ਉਨ੍ਹਾਂ ਨੂੰ ਇਨ੍ਹਾਂ ਦੀ ਪਾਲਣਾ ਕਰਨ ਦੇ ਨਾਲ ਇਨ੍ਹਾਂ ਦੀ ਰੱਖਿਆ ਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੈ। ਸ਼ਾਇਦ ਉਹ ਇਹ ਵੀ ਨਹੀਂ ਜਾਣਦੇ ਕਿ ‘ਸ਼ਹੀਦੀ' ਅਤੇ ਸ਼ਹਾਦਤ ਨੂੰ ਸਿਰਫ ਸਿੱਖ ਇਤਿਹਾਸ ਅਤੇ ਧਰਮ 'ਚ ਹੀ ਨਹੀਂ ਸਗੋਂ ਵਿਸ਼ਵ ਭਰ ਦੇ ਧਾਰਮਿਕ ਇਤਿਹਾਸ 'ਚ ਅਜਿਹਾ ਮਹੱਤਵ ਪੂਰਨ ਅਤੇ ਮਹਾਨ ਸਥਾਨ ਹਾਸਲ ਹੈ, ਜਿਸ ਦੇ ਸਾਹਮਣੇੇ ‘ਬਾਲ ਦਿਵਸ' ਬਹੁਤ ਤੁੱਛ ਦਿਖਾਈ ਦਿੰਦਾ ਹੈ। ਸਿਰਸਾ ਨੂੰ ਉਚ ਧਾਰਮਿਕ ਸਿੱਖ ਸੰਸਥਾ ਦੇ ਮੁਖੀ ਹੋਣ ਦੀਆਂ ਜ਼ਿੰਮੇਵਾਰੀਆਂ ਨੂੰ ਸਮਝਣਾ ਅਤੇ ਸਿਆਸੀ ਸਵਾਰਥ ਅਤੇ ਸੋਚ ਤੋਂ ਉਪਰ ਉਠ ਕੇ ਸਿੱਖ ਧਰਮ ਅਤੇ ਇਤਿਹਾਸ ਦੀਆਂ ਸਥਾਪਤ ਮਾਨਤਾਵਾਂ ਆਦਿ ਦੀ ਪਾਲਣਾ ਕਰਨ ਅਤੇ ਉਨ੍ਹਾਂ ਦੀ ਰੱਖਿਆ ਕਰਨ ਪ੍ਰਤੀ ਇਮਾਨਦਾਰ ਹੋਣਾ ਚਾਹੀਦਾ ਹੈ।
ਇਸ ਸਥਿਤੀ ਨੂੰ ਦੇਖਦੇ ਹੋਏ ਇਸ ਗੱਲ ਨੂੰ ਸਮਝਣਾ ਪਵੇਗਾ ਕਿ ਜਿਹੜੇ ਲੋਕਾਂ ਨੇ ਸਾਹਿਬਜ਼ਾਦਿਆਂ ਦੇ ‘ਸ਼ਹੀਦੀ ਦਿਵਸ’ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਉ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਉਹ ਸਿੱਖ ਧਰਮ ਤੇ ਉਸ ਦੇ ਇਤਿਹਾਸ ਦੀਆਂ ਵੱਡਮੁੱਲੀਆਂ ਮਾਨਤਾਵਾਂ ਤੋਂ ਅਣਜਾਣ ਜਾਂ ਜਾਣਬੁੱਝ ਕੇ ਉਨ੍ਹਾਂ ਨੂੰ ਮੂਲ ਰੂਪ ਵਿੱਚ ਬਣਾਈ ਰੱਖਣ ਪ੍ਰਤੀ ਇਮਾਨਦਾਰ ਨਹੀਂ ਰਹਿ ਰਹੇ। ਉਨ੍ਹਾਂ ਵੱਲੋਂ ‘ਸ਼ਹੀਦੀ ਦਿਵਸ’ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤੋਂ ਸ਼ੱਕ ਪੈਦਾ ਹੁੰਦਾ ਹੈ ਕਿ ਉਹ ਜਾਣੇ ਅਣਜਾਣੇ ਇਸ ਸ਼ਹਾਦਤ ਦੇ ਮਹੱਤਵ ਨੂੰ ਘੱਟ ਕਰਨ ਦੀ ਸੋਚ ਦੇ ਅਧੀਨ ਹੀ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨਾ ਚਾਹੁੰਦੇ ਹਨ।

 

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਨਾਮਵਰ ਖਿਡਾਰੀ ਤੋਂ ਸਫ਼ਲ ਕੋਚ ਬਣਨ ਤੱਕ ਦਾ ਸਫ਼ਰ : ਜਸਬੀਰ ਭਾਰਟਾ ਆਮ ਲੋਕਾਂ ਦੀ ‘ਆਮਦਨ’ ਜੋੜ ਕੇ ਦੱਸੀ ਜਾਂਦੀ ਭਾਰਤ ਦੀ ‘ਔਸਤ’ ਦੇ ਅੰਕੜੇ ਮੂਰਖ ਬਣਾਉਂਦੇ ਹਨ ਲੋਕਾਂ ਨੂੰ ਵਿਸ਼ਵ ਦੇ ਮਹਾਨ ਖਿਡਾਰੀ: ‘ਭਾਗ ਮਿਲਖਾ ਭਾਗ’ ਵਿਚਲਾ ਅਸਲੀ ਮਿਲਖਾ ਸਿੰਘ ਚੋਣ-ਜੰਗ ਨੂੰ ਜਦੋਂ ਜੰਗ ਮੰਨ ਲਉ ਤਾਂ ਅਸੂਲ-ਨਿਯਮ ਬਾਰੇ ਸੋਚਣ ਦੀ ਲੋੜ ਨਹੀਂ ਰਹਿੰਦੀ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’