Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

‘ਪੰਗਾ’ ਵਿੱਚ ਹੋਵੇਗੀ ਦੋ ਸਹੇਲੀਆਂ ਦੀ ਕਹਾਣੀ

November 26, 2019 09:26 AM

ਇਨ੍ਹੀਂ ਦਿਨੀਂ ਦੋ ਅਭਿਨੇਤਰੀਆਂ ਨੂੰ ਲੈ ਕੇ ਫਿਲਮਾਂ ਬਣਾਉਣ ਦਾ ਰੁਝਾਨ ਜ਼ੋਰਾਂ ਉਤੇ ਹੈ। ‘ਸਾਂਢ ਕੀ ਆਂਖ’ ਅਤੇ ‘ਬਾਲਾ’ ਦੇ ਬਾਅਦ ਅਸ਼ਵਨੀ ਅਈਅਰ ਤਿਵਾੜੀ ਦੀ ਫਿਲਮ ‘ਪੰਗਾ’ ਵਿੱਚ ਵੀ ਦੋ ਅਭਿਨੇਤਰੀਆਂ ਹੋਣਗੀਆਂ। ਕੰਗਨਾ ਰਣੌਤ ਤੇ ਰਿਚਾ ਚੱਢਾ ਇਸ ਫਿਲਮ ਵਿੱਚ ਸਹੇਲੀਆਂ ਦਾ ਕਿਰਦਾਰ ਨਿਭਾਉਣਗੀਆਂ। ਕਬੱਡੀ ਦੇ ਖੇਡ 'ਤੇ ਆਧਾਰਤ ਇਸ ਫਿਲਮ ਵਿੱਚ ਦੋਵੇਂ ਖਿਡਾਰੀ ਦੀ ਭੂਮਿਕਾ ਵਿੱਚ ਹੋਣਗੀਆਂ। ਫਿਲਮ ਦੀ ਕਹਾਣੀ ਬਾਰੇ ਜੋ ਜਾਣਕਾਰੀ ਮਿਲੀ ਹੈ, ਉਸ ਦੇ ਮੁਤਾਬਕ ਕੰਗਨਾ ਤੇ ਰਿਚਾ ਫਿਲਮ ਵਿੱਚ ਦੋ ਅਜਿਹੀਆਂ ਸਹੇਲੀਆਂ ਦਾ ਕਿਰਦਾਰ ਨਿਭਾ ਰਹੀਆਂ ਹਨ, ਜਿਸ ਵਿੱਚੋਂ ਇੱਕ ਦਾ ਵਿਆਹ ਹੋ ਜਾਂਦਾ ਹੈ ਅਤੇ ਦੂਸਰੀ ਆਪਣੀ ਖੇਡ ਦੇ ਜਨੂਨ ਨੂੰ ਅੱਗੇ ਵਧਾਉਂਦੀ ਹੈ।
ਰਿਚਾ ਦਾ ਕਹਿਣਾ ਹੈ, ‘ਅਕਸਰ ਇਹ ਦੇਖਿਆ ਜਾਂਦਾ ਹੈ ਕਿ ਕੋਈ ਲੜਕੀ ਕਿਸੇ ਖੇਡ ਵਿੱਚ ਹੋਵੇ ਜਾਂ ਕਿਸੇ ਹੋਰ ਕੰਮ ਵਿੱਚ, ਇੱਕ ਵਕਤ ਦੇ ਬਾਅਦ ਮਾਤਾ-ਪਿਤਾ ਕਹਿੰਦੇ ਹਨ ਕਿ ਬਹੁਤ ਹੋ ਗਈ, ਵਿਆਹ ਕਰ ਲੈ। ਇਹ ਫਿਲਮ ਇਹੋ ਜਿਹੀਆਂ ਦੋ ਸਹੇਲੀਆਂ ਦੀ ਕਹਾਣੀ ਹੈ, ਜਿਸ ਵਿੱਚ ਇੱਕ ਲੜਕੀ ਵਿਆਹ ਕਰ ਲੈਂਦੀ ਹੈ ਅਤੇ ਨੌਕਰੀ ਕਰਨ ਲੱਗਦੀ ਹੈ, ਜਦ ਕਿ ਦੂਸਰੀ ਆਪਣੀ ਖੇਡ ਦੇ ਨਾਲ ਜੁੜੀ ਰਹਿੰਦੀ ਹੈ।” ਰਿਚਾ ਦਾ ਕਹਿਣਾ ਹੈ ਕਿ ਖੇਡ ਨਾਲ ਜੁੜੀ ਰਹੀ ਲੜਕੀ ਦਾ ਕਿਰਦਾਰ ਉਹ ਨਿਭਾ ਰਹੀ ਹੈ, ਕੰਗਨਾ ਉਸ ਲੜਕੀ ਦਾ ਕਿਰਦਾਰ ਨਿਭਾਅ ਰਹੀ ਹੈ, ਜੋ ਵਿਆਹ ਦੇ ਬਾਅਦ ਪੂਰੀ ਤਰ੍ਹਾਂ ਪਰਵਾਰ ਨੂੰ ਸਮਰਪਿਤ ਹੋ ਜਾਂਦੀ ਹੈ। ‘ਪੰਗਾ’ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ