Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਅੰਮ੍ਰਿਤਸਰ-ਲੰਡਨ ਸਿੱਧੀ ਉਡਾਣ ਸ਼ੁਰੂ ਹੋਣ `ਤੇ ਲੰਡਨ ਦੇ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਗੁਰਦੁਆਰਾ ਵਿਖੇ ਕੀਤਾ ਸ਼ੁਕਰਾਨਾ

November 26, 2019 10:02 AM

ਲੰਡਨ, 25 ਨਵੰਬਰ (ਪੋਸਟ ਬਿਊਰੋ): ਬੀਤੇ ਦਿਨੀਂ ਏਅਰ ਇੰਡੀਆ ਵੱਲੋਂ ਅੰਮ੍ਰਿਤਸਰ ਤੋਂ ਲੰਡਨ ਦੇ ਸਟੈਨਸਟੇਡ ਹਵਾਈ ਅੱਡੇ ਲਈ ਸ਼ੁਰੂ ਹੋਈ ਸਿੱਧੀ ਉਡਾਣ ਦੇ ਸ਼ੁਕਰਾਨੇ ਵਜੋਂ ਵੱਖ-ਵੱਖ ਆਗੂ ਜਿਨ੍ਹਾਂ ਵਿਚ ਤਨਮਨਜੀਤ ਸਿੰਘ ਢੇਸੀ, ਸਮੀਪ ਸਿੰਘ ਗੁਮਟਾਲਾ ਆਦਿ ਸ਼ਾਮਲ ਸਨ ਸ਼ੁਕਰਾਨੇ ਵਜੋਂ ਲੰਡਨ ਦੇ ਸ੍ਰੀ ਗੁਰੁ ਸਿੰਘ ਸਭਾ ਸਾਉਥਹਾਲ ਗੁਰੂ ਘਰ ਨਕਮਸਤਕ ਹੋਏ। ਯੂ. ਕੇ. ਦੇ ਬਹੁਤ ਸਾਰੇ ਗੁਰੂ ਘਰਾਂ ਜਿਸ ਵਿਚ ਸ੍ਰੀ ਗੁਰੁ ਸਿੰਘ ਸਭਾ ਵੀ ਸ਼ਾਮਲ ਹੈ, ਵੱਲੋਂ ਲੰਡਨ-ਅੰਮ੍ਰਿਤਸਰ ਸਿੱਧੀਆਂ ਉਡਾਣਾਂ ਲਈ ਪਿਛਲੇ ਕੁੱਝ ਸਾਲਾਂ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦੀ ਭਰਵੀਂ ਹਮਾਇਤ ਕੀਤੀ ਗਈ ਸੀ।
ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ ਨੇ ਕਿਹਾ ਕਿ ਲੰਡਨ ਦੀ ਸੰਗਤ ਬਹੁਤ ਹੀ ਲੰਮੇ ਸਮੇਂ ਤੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਹੋਣ ਲਈ ਆਸਵੰਦ ਸੀ। ਦੇਸ਼-ਵਿਦੇਸ਼ ਤੋਂ ਇਸ ਉਡਾਣ ਨੂੰ ਸ਼ੁਰੂ ਕਰਾਉਣ ਲਈ ਬਹੁਤ ਹੀ ਲੰਮੇ ਸਮੇਂ ਤੋਂ ਉਪਰਾਲੇ ਕੀਤੇ ਗਏ ਜਿਸ ਵਿਚ ਸਲੋਅ ਦੇ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ, ਫਲਾਈ ਅੰਮ੍ਰਿਤਸਰ ਮੁਹਿੰਮ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ, ਸੇਵਾ ਟਰੱਸਟ ਯੂ.ਕੇ. ਦੇ ਚੇਅਰਮੈਨ ਕੋਂਸਲਰ ਸ. ਚਰਨ ਕੰਵਲ ਸਿੰਘ ਸੇਖੋਂ ਦਾ ਵੀ ਖਾਸ ਯੋਗਦਾਨ ਰਿਹਾ। ਉਹਨਾਂ ਇਹਨਾਂ ਆਗੂਆਂ ਸਮੇਤ ਭਾਰਤ ਸਰਕਾਰ ਦਾ ਵੀ ਧੰਨਵਾਦ ਕੀਤਾ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਵੀ ਉਡਾਣ ਦੇ ਸ਼ੁਰੂ ਹੋਣ ਲਈ ਵੀ ਉਮੀਦ ਜਤਾਈ।
ਸਲੋਅ ਦੇ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਨੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਉਹ ਲੰਮੇ ਸਮੇਂ ਤੋਂ ਯਤਨਸ਼ੀਲ ਹਨ ਕਿ ਲੰਡਨ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਹੋਵੇ। ਬਜ਼ੁਰਗਾਂ ਤੇ ਬੱਚਿਆਂ ਖ਼ਾਸ ਕਰਕੇ ਤੇ ਆਮ ਯਾਤਰੂਆਂ ਨੂੰ ਇਸ ਨਾਲ ਹੁਣ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੇ ਪੰਜਾਬ ਆਉਣ ਜਾਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਇਹ ਮੰਗ ਸੀ ਕਿ ਹੀਥਰੋ ਤੋਂ ਸਿੱਧੀ ਉਡਾਣ ਸ਼ੁਰੂ ਹੋਵੇ ਪਰ ਇਹ ਜਾਣਕਾਰੀ ਮਿਲੀ ਹੈ ਕਿ ਉੱਥੇ ਸਲਾਟ ਨਾ ਮਿਲਣ ਕਰਕੇ ਉਡਾਣ ਸ਼ੁਰੂ ਨਹੀਂ ਹੋ ਸਕੀ।
ਉਹਨਾਂ ਭਾਰਤ ਸਰਕਾਰ, ਏਅਰ ਇੰਡੀਆਂ ਦਾ ਧੰਨਵਾਦ ਕਰਦਿਆਂ ਉਮੀਦ ਜਾਹਿਰ ਕੀਤੀ ਕਿ ਭਵਿੱਖ ਵਿਚ ਲੰਡਨ ਹੀਥਰੋ ਲਈ ਵੀ ਉਡਾਣ ਸ਼ੁਰੂ ਹੋ ਸਕੇਗੀ। ਇਸ ਲਈ ਉਹਨਾਂ ਨੇ ਯੂ.ਕੇ. ਦੀ ਸਰਕਾਰ ਦੇ ਮੰਤਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਮੀਪ ਸਿੰਘ ਗੁਮਟਾਲਾ, ਚਰਨ ਕੰਵਲ ਸਿੰਘ ਸੇਖੋਂ, ਤੇ ਕਈ ਹੋਰਨਾਂ ਦੀਆਂ ਕੋਸ਼ਿਸ਼ਾਂ ਸਦਕਾ ਪਹਿਲਾਂ ਬਰਮਿੰਘਮ ਉਡਾਣ ਸ਼ੁਰੂ ਹੋਈ ਸੀ ਤੇ ਹੁਣ ਇਹ ਉਡਾਣ ਸ਼ੁਰੂ ਹੋਈ ਹੈ।
ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਤੇ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ (ਉਪਰਾਲੇ) ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਜੋ ਕਿ ਅਮਰੀਕਾ ਵਾਸੀ ਹਨ ਨੇ ਇਸ ਉਡਾਣ ਲਈ ਲੰਡਨ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਉਡਾਣ ਨੂੰ ਵੱਧ ਤੋਂ ਵੱਧ ਸਫ਼ਲ ਬਨਾਉਣ ਤਾਂ ਜੋ ਇਨ੍ਹਾਂ ਵਧੀਆਂ ਅੰਕੜਿਆਂ ਨਾਲ ਹੀਥਰੋ ਉਡਾਣ ਲਈ ਹਵਾਈ ਕੰਪਨੀਆਂ ਨਾਲ ਗੱਲਬਾਤ ਕੀਤੀ ਜਾ ਸਕੇ। ਉਹਨਾਂ ਲੰਡਨ ਦੀ ਫੇਰੀ ਸਮੇਂ ਸੰਗਤ ਵਲੋਂ ਮਿਲੇ ਪਿਆਰ ਤੇ ਮਾਨ ਸਤਿਕਾਰ ਲਈ ਉਹਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ. ਤਨਮਨਜੀਤ ਸਿੰਘ ਢੇਸੀ ਤੇ ਸਮੀਪ ਸਿੰਘ ਗੁਮਟਾਲਾ ਦੇ ਇਸ ਉਡਾਣ ਨੂੰ ਸ਼ੁਰੂ ਕਰਾਉਣ ਦੇ ਉਪਰਾਲਿਆਂ ਲਈ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ