Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਸਾਂਝਾ ਆਧਾਰ ਤਲਾਸ਼ਣ ਲਈ ਕੇਨੀ ਤੇ ਫਰੀਲੈਂਡ ਨੇ ਕੀਤੀ ਮੁਲਾਕਾਤ

November 26, 2019 09:57 PM

  

ਐਡਮੰਟਨ, 26 ਨਵੰਬਰ (ਪੋਸਟ ਬਿਊਰੋ) : ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ ਅਲਬਰਟਾ ਦੇ ਪ੍ਰੀਮੀਅਰ ਜੇਸਨ ਕੇਨੀ ਨਾਲ ਮੁਲਾਕਾਤ ਕਰਕੇ ਇਹ ਪਤਾ ਲਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਅਜਿਹਾ ਕੀ ਕਾਰਨ ਸੀ ਕਿ ਫੈਡਰਲ ਚੋਣਾਂ ਵਿੱਚ ਲਿਬਰਲਾਂ ਨੂੰ ਇਸ ਰੀਜਨ ਵਿੱਚ ਕਿਸੇ ਨੇ ਮੂੰਹ ਤੱਕ ਨਹੀਂ ਲਾਇਆ।
ਇੱਥੇ ਦੱਸਣਾ ਬਣਦਾ ਹੈ ਕਿ ਫਰੀਲੈਂਡ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਵੇਂ ਮੰਤਰੀਮੰਡਲ ਵਿੱਚ ਇੰਟਰਗਵਰਮੈਂਟਲ ਅਫੇਅਰਜ਼ ਮੰਤਰੀ ਵੀ ਥਾਪਿਆ ਗਿਆ ਹੈ। ਉਨ੍ਹਾਂ ਆਖਿਆ ਕਿ ਉਹ ਅਲਬਰਟਾ ਵਿੱਚ ਸਾਰਿਆਂ ਦੀਆਂ ਗੱਲਾਂ ਸੁਣਨ ਆਈ ਤਾਂ ਕਿ ਰਲ ਕੇ ਮਸਲਿਆਂ ਦਾ ਹੱਲ ਲੱਭਣ ਲਈ ਆਏ ਹਨ। ਮੰਗਲਵਾਰ ਨੂੰ ਉਹ ਸਸਕੈਚਵਨ ਦੇ ਪ੍ਰੀਮੀਅਰ ਸਕੌਟ ਮੋਅ ਨਾਲ ਵੀ ਮੁਲਾਕਾਤ ਕਰਨਗੇ।
ਜਿ਼ਕਰਯੋਗ ਹੈ ਕਿ ਅਲਬਰਟਾ ਤੇ ਸਸਕੈਚਵਨ ਵਾਸੀਆਂ ਨੇ ਅਕਤੂਬਰ ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ ਲਿਬਰਲਾਂ ਨੂੰ ਮੂੰਹ ਨਹੀਂ ਸੀ ਲਾਇਆ। ਇਸ ਤੋਂ ਇਲਾਵਾ ਐਨਰਜੀ ਤੇ ਵਾਤਾਵਰਣ ਵਰਗੇ ਮੁੱਦਿਆਂ ਉੱਤੇ ਵੀ ਟਰੂਡੋ ਸਰਕਾਰ ਨਾਲ ਸਥਾਨਕ ਵਾਸੀਆਂ ਦੀ ਰਾਇ ਨਹੀਂ ਰਲਦੀ। ਕੇਨੀ ਵੱਲੋਂ ਟਰੂਡੋ ਸਰਕਾਰ ਦੀ ਇਹ ਆਖਦਿਆਂ ਹੋਇਆਂ ਨੁਕਤਾਚੀਨੀ ਕੀਤੀ ਗਈ ਸੀ ਕਿ ਫੈਡਰਲ ਬਿੱਲਜ਼ ਜਿਨ੍ਹਾਂ ਰਾਹੀਂ ਐਨਰਜੀ ਮੈਗਾਪ੍ਰੋਜੈਕਟਸ ਸਬੰਧੀ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ, ਅਲਬਰਟਾ ਦੀ ਮੁੱਖ ਇੰਡਸਟਰੀ ਨੂੰ ਹਿਲਾ ਰਹੇ ਹਨ।
ਕੇਨੀ ਨੇ ਫੈਡਰਲ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਲਈ ਕੈਂਪੇਨਿੰਗ ਕੀਤੀ ਸੀ ਪਰ ਫਰੀਲੈਂਡ ਨਾਲ ਮੁਲਾਕਾਤ ਤੋਂ ਪਹਿਲਾਂ ਉਨ੍ਹਾਂ ਇਹ ਵੀ ਆਖਿਆ ਸੀ ਕਿ ਹੁਣ ਓਟਵਾ ਨਾਲ ਰਲ ਕੇ ਕੰਮ ਕਰਨ ਦਾ ਸਮਾਂ ਆ ਗਿਆ ਹੈ। ਸੋਮਵਾਰ ਨੂੰ ਕੇਨੀ ਨੇ ਆਖਿਆ ਕਿ ਜਿਵੇਂ ਕਿ ਪ੍ਰਧਾਨ ਮੰਤਰੀ ਨੇ ਚੋਣਾਂ ਵਾਲੀ ਰਾਤ ਨੂੰ ਇਹ ਮਹਿਸੂਸ ਕੀਤਾ ਸੀ ਕਿ ਉਹ ਅਲਬਰਟਾ ਤੇ ਸਸਕੈਚਵਨ ਨਾਲ ਵੀ ਆਪਣੀ ਖੁਸ਼ੀ ਸਾਂਝੀ ਕਰਨਾ ਚਾਹੁੰਦੇ ਹਨ। ਪਰ ਉਨ੍ਹਾਂ ਇਹ ਗੱਲ ਸਮਝੀ ਕਿ ਕਿਤੇ ਨਾ ਕਿਤੇ ਕੁੱਝ ਤਾਂ ਗੜਬੜ ਹੈ। ਸਾਡੇ ਅਰਥਚਾਰੇ ਨੂੰ ਕਈ ਚੁਣੌਤੀਆਂ ਨਾਲ ਨਜਿੱਠਣਾ ਪੈ ਰਿਹਾ ਹੈ ਤੇ ਅਲਬਰਟਾ ਵਾਸੀ ਵੀ ਸਹੀ ਡੀਲ ਚਾਹੁੰਦੇ ਹਨ।
ਮੁਲਾਕਾਤ ਤੋਂ ਬਾਅਦ ਦੋਵਾਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇੇ। ਮੁਲਾਕਾਤ ਤੋਂ ਬਾਅਦ ਕੇਨੀ ਵੱਲੋਂ ਇੱਕ ਬਿਆਨ ਜਾਰੀ ਕਰਕੇ ਫਰੀਲੈਂਡ ਨੂੰ ਕੈਨੇਡੀਅਨ ਨੈਸ਼ਨਲ ਰੇਲਵੇ ਕਾਰਪੋਰੇਸ਼ਨ ਦੀ ਹੜਤਾਲ ਬਾਰੇ ਕੁੱਝ ਕਰਨ ਲਈ ਵੀ ਆਖਿਆ ਗਿਆ। ਕੇਨੀ ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਟਰਾਂਸ ਮਾਊਨਟੇਨ ਪਾਈਪਲਾਈਨ ਦਾ ਪਸਾਰ ਮਿਥੀ ਹੋਈ ਤਰੀਕ ਤੱਕ ਹੋਵੇ ਇਸ ਗੱਲ ਦੀ ਵੀ ਫੈਡਰਲ ਸਰਕਾਰ ਗਾਰੰਟੀ ਦੇਵੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼