Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਯੂ ਪੀ ਏ ਸਰਕਾਰ ਦੌਰਾਨ ਏਅਰ ਇੰਡੀਆ ਵਿੱਚ ਹੋਏ ਸੌਦਿਆਂ 'ਚ ਹਵਾਲਾ ਰਾਸ਼ੀ ਦਾ ਕੇਸ ਦਰਜ

October 21, 2018 02:38 AM

ਨਵੀਂ ਦਿੱਲੀ, 19 ਅਕਤੂਬਰ (ਪੋਸਟ ਬਿਊਰੋ)- ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਮਨਮੋਹਨ ਸਿੰਘ ਵਾਲੀ ਯੂ ਪੀ ਏ ਸਰਕਾਰ ਦੇ ਵਕਤ ਹੋਏ ਏਅਰ ਇੰਡੀਆ ਤੇ ਇੰਡੀਅਨ ਏਅਰਲਾਈਨਜ਼ ਦੇ ਵਿਵਾਦਤ ਰਲੇਵੇਂ ਸਮੇਤ ਹੋਏ ਕਰੀਬ ਚਾਰ ਸੌਦਿਆਂ ਵਿੱਚ ਹਵਾਲਾ ਰਾਸ਼ੀ ਦੇ ਦੋਸ਼ਾਂ ਤੇ ਹੋਰ ਬੇਨਿਯਮੀਆਂ ਦੀ ਜਾਂਚ ਲਈ ਅਪਰਾਧਕ ਕੇਸ ਦਰਜ ਕੀਤਾ ਹੈ, ਜੋ ਸਰਕਾਰੀ ਹਵਾਈ ਕੰਪਨੀ ਏਅਰ ਇੰਡੀਆ ਲਈ ਤਾਜ਼ਾ ਮੁਸੀਬਤ ਬਣ ਸਕਦਾ ਹੈ।
ਇਸ ਬਾਰੇ ਕੇਂਦਰੀ ਏਜੰਸੀ ਨੇ ਪੁਲਸ ਕੇਸ ਦੇ ਬਰਾਬਰ ਘੱਟੋ-ਘੱਟ ਚਾਰ ‘ਈ ਸੀ ਆਈ ਆਰ’ ਦਾਇਰ ਕੀਤੀਆਂ ਹਨ। ਈ ਡੀ ਨੇ ਇਹ ਈ ਸੀ ਆਈ ਆਰ ਹਵਾਲਾ ਰਾਸ਼ੀ ਰੋਕਥਾਮ ਐਕਟ ਹੇਠ ਦਾਇਰ ਕੀਤੀਆਂ ਹਨ। ਇਸ ਸਬੰਧ ਵਿੱਚ ਅਧਿਕਾਰੀ ਨੇ ਦੱਸਿਆ ਕਿ ਈ ਡੀ ਨੇ ਇਸ ਕੇਸ ਵਿੱਚ ਏਅਰਲਾਈਨ ਤੇ ਇਸ ਨਾਲ ਸਬੰਧਤ ਹੋਰ ਵਿਭਾਗਾਂ ਤੋਂ ਸਬੰਧਤ ਦਸਤਾਵੇਜ਼ ਪ੍ਰਾਪਤ ਕਰ ਲਏ ਹਨ, ਜਿਨ੍ਹਾਂ ਨੂੰ ਰਾਜਨੀਤਕ ਤੌਰ 'ਤੇ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਦੇ ਅਨੁਸਾਰ ਜਾਂਚ ਏਜੰਸੀ ਇਹ ਪਤਾ ਲਾਉਣ ਲਈ ਖਾਸ ਜਾਂਚ ਕਰੇਗੀ ਕਿ ਬੇਨਿਯਮੀ ਨਾਲ ਕਿੰਨਾ ਕਾਲਾ ਧਨ ਪੈਦਾ ਹੋਇਆ ਤੇ ਕੀ ਦੋਸ਼ੀਆਂ ਨੇ ਨਾਜਾਇਜ਼ ਜਾਇਦਾਦ ਬਣਾਉਣ ਲਈ ਹਵਾਲਾ ਰਾਹੀਂ ਰਾਸ਼ੀ ਤਾਂ ਨਹੀਂ ਸੀ ਪ੍ਰਾਪਤ ਕੀਤੀ। ਈ ਡੀ ਵੱਲੋਂ ਇਹ ਕੇਸ ਸੀ ਬੀ ਆਈ ਦੇ ਚਾਰ ਕੇਸਾਂ ਉੱਤੇ ਆਧਾਰਤ ਹਨ। ਸੀ ਬੀ ਆਈ ਅਨੁਸਾਰ ਯੂ ਪੀ ਏ ਸਰਕਾਰ ਦੌਰਾਨ ਦੋ ਕੇਸ ਏਅਰ ਇੰਡੀਆ ਅਤੇ ਇੰਡੀਅਨ ਏਅਰਲਾਈਨਜ਼ ਦੇ ਵਿਵਾਦਤ ਰਲੇਵੇਂ ਤੇ ਇਨ੍ਹਾਂ ਦੋਵਾਂ ਕੰਪਨੀਆਂ ਵੱਲੋਂ ਜਹਾਜ਼ਾਂ ਦੀ ਖਰੀਦ ਤੇ ਉਨ੍ਹਾਂ ਨੂੰ ਪੱਟੇ 'ਤੇ ਦੇਣ 'ਚ ਹੋਈਆਂ ਬੇਨਿਯਮੀਆਂ ਨਾਲ ਸਬੰਧਤ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼