Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟਰੂਡੋ ਦੇ ਮੁਕਾਬਲੇ ਫਰੀਲੈਂਡ ਨਾਲ ਮੁਲਾਕਾਤ ਵਧੇਰੇ ਅਰਥਭਰਪੂਰ ਰਹੀ : ਮੋਅ

November 27, 2019 06:04 PM

ਰੇਜਾਇਨਾ, 27 ਨਵੰਬਰ (ਪੋਸਟ ਬਿਊਰੋ) : ਸਸਕੈਚਵਨ ਦੇ ਪ੍ਰੀਮੀਅਰ ਸਕੌਟ ਮੋਅ ਦਾ ਕਹਿਣਾ ਹੈ ਕਿ ਫੈਡਰਲ ਇੰਟਰਗਵਰਮੈਂਟਲ ਅਫੇਅਰਜ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨਾਲ ਉਨ੍ਹਾਂ ਦੀ ਮੁਲਾਕਾਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਕੀਤੀ ਗਈ ਮੁਲਾਕਾਤ ਨਾਲੋਂ ਕਿਤੇ ਜਿ਼ਆਦਾ ਅਰਥਭਰਪੂਰ ਰਹੀ।
ਮੋਅ ਤੇ ਫਰੀਲੈਂਡ ਨੇ ਰੇਜਾਇਨਾ ਵਿੱਚ ਲੱਗਭਗ ਦੋ ਘੰਟੇ ਤੱਕ ਮੁਲਾਕਾਤ ਕੀਤੀ ਪਰ ਮੋਅ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਵਚਨਬੱਧਤਾ ਨਹੀਂ ਪ੍ਰਗਟਾਈ ਗਈ। ਉਨ੍ਹਾਂ ਆਖਿਆ ਕਿ ਫਰੀਲੈਂਡ ਦਾ ਇਸ ਮੁਲਾਕਾਤ ਪਿੱਛੇ ਅਸਲ ਮਕਸਦ ਸਾਡੇ ਵਿਚਾਰ ਜਾਨਣਾ ਤੇ ਆਪਣੀ ਰਫਤਾਰ ਤੇਜ਼ ਕਰਨਾ ਸੀ। ਫਰੀਲੈਂਡ ਨੂੰ ਟਰੂਡੋ ਦੇ ਨਵੇਂ ਮੰਤਰੀ ਮੰਡਲ ਵਿੱਚ ਡਿਪਟੀ ਪ੍ਰਧਾਨ ਮੰਤਰੀ ਵੀ ਨਿਯੁਕਤ ਕੀਤਾ ਗਿਆ ਹੈ। ਅਕਤੂਬਰ ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ ਸਸਕੈਚਵਨ ਤੇ ਅਲਬਰਟਾ ਵਿੱਚ ਕੋਈ ਵੀ ਸੀਟ ਨਾ ਜਿੱਤ ਸਕਣ ਤੋਂ ਬਾਅਦ ਫਰੀਲੈਂਡ ਨੂੰ ਖੇਤਰੀ ਤਣਾਅ ਦਾ ਪਤਾ ਲਾਉਣ ਤੇ ਉਨ੍ਹਾਂ ਦੇ ਹੱਲ ਲੱਭਣ ਦੀ ਜਿ਼ੰਮੇਵਾਰੀ ਸੌਂਪੀ ਗਈ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ ਟਰੂਡੋ ਨਾਲ ਹੋਈ ਮੀਟਿੰਗ ਨੂੰ ਮੋਅ ਨੇ ਬਹੁਤ ਹੀ ਨਿਰਾਸ਼ਾਜਨਕ ਦੱਸਿਆ ਸੀ ਤੇ ਆਖਿਆ ਸੀ ਕਿ ਪ੍ਰੋਵਿੰਸ ਹੋਰ ਜਿ਼ਆਦਾ ਖੁਦਮੁਖ਼ਤਿਆਰੀ ਹਾਸਲ ਕਰਨ ਲਈ ਰਾਹ ਲੱਭੇਗੀ। ਮੋਅ ਨੇ ਟਰੂਡੋ ਕੋਲ ਚੁੱਕੇ ਗਏ ਮੁੱਦਿਆਂ ਨੂੰ ਹੀ ਫਰੀਲੈਂਡ ਨਾਲ ਵੀ ਵਿਚਾਰਨ ਦੀ ਯੋਜਨਾ ਬਣਾਈ ਸੀ। ਇਨ੍ਹਾਂ ਵਿੱਚ ਫੈਡਰਲ ਕਾਰਬਨ ਟੈਕਸ ਉੱਤੇ ਰੋਕ ਲਾਉਣ ਤੇ ਇਕੁਅਲਾਈਜੇ਼ਸ਼ਨ ਫਾਰਮੂਲੇ ਉੱਤੇ ਮੁੜ ਕੰਮ ਕਰਨ ਵਰਗੇ ਮੁੱਦੇ ਸ਼ਾਮਲ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼