Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਸਕੂਲਾਂ ਵਿੱਚ ਬੁਲਿੰਗ ਰੋਕਣ ਲਈ ਨਵੇਂ ਮਾਪਦੰਡ ਅਪਣਾਵੇਗੀ ਓਨਟਾਰੀਓ ਸਰਕਾਰ

November 28, 2019 06:37 AM

ਟੋਰਾਂਟੋ, 27 ਨਵੰਬਰ (ਪੋਸਟ ਬਿਊਰੋ) : ਹੈਮਿਲਟਨ ਦੇ 14 ਸਾਲਾ ਲੜਕੇ ਦੀ ਕਥਿਤ ਤੌਰ ਉੱਤੇ ਬੁਲਿੰਗ ਕਾਰਨ ਹੋਈ ਮੌਤ ਦੇ ਮੱਦੇਨਜ਼ਰ ਸਕੂਲਾਂ ਵਿੱਚ ਬੁਲਿੰਗ ਰੋਕਣ ਲਈ ਓਨਟਾਰੀਓ ਸਰਕਾਰ ਵੱਲੋਂ ਨਵੇਂ ਮਾਪਦੰਡ ਅਪਣਾਏ ਜਾ ਰਹੇ ਹਨ।
ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਬੁੱਧਵਾਰ ਨੂੰ ਆਖਿਆ ਕਿ ਪਿਛਲੇ ਮਹੀਨੇ ਹਾਈ ਸਕੂਲ ਦੇ ਬਾਹਰ ਚਾਕੂ ਮਾਰ ਕੇ ਜਿਸ ਵਿਦਿਆਰਥੀ ਡੇਵਨ ਬ੍ਰੈਸੀ ਸੈਲਵੀ ਦਾ ਕਤਲ ਕੀਤਾ ਗਿਆ ਸੀ, ਉਸ ਦੀ ਕਹਾਣੀ ਨੇ ਸਰਕਾਰ ਨੂੰ ਝੰਜੋੜ ਕੇ ਰੱਖ ਦਿੱਤਾ ਤੇ ਇਸ ਘਟਨਾ ਤੋਂ ਬਾਅਦ ਹੀ ਸਰਕਾਰ ਨੇ ਇਸ ਸਬੰਧ ਵਿੱਚ ਕਾਰਵਾਈ ਕਰਨ ਦਾ ਮਨ ਬਣਾਇਆ ਹੈ। ਲਿਚੇ ਨੇ ਆਖਿਆ ਕਿ ਅਸੀਂ ਉਨ੍ਹਾਂ ਮਾਪਿਆਂ, ਜਿਨ੍ਹਾਂ ਦੀਆਂ ਜਿ਼ੰਦਗੀਆਂ ਹਨ੍ਹੇਰੀਆਂ ਹੋ ਗਈਆਂ ਹਨ, ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਇਨ੍ਹਾਂ ਮਿਸਾਲਾਂ ਤੋਂ ਸਬਕ ਸਿੱਖ ਕੇ ਬਣਦੀ ਕਾਰਵਾਈ ਕਰਨ ਲਈ ਵਚਨਬੱਧ ਹਾਂ।
ਉਨ੍ਹਾਂ ਆਖਿਆ ਕਿ ਅਸੀਂ ਅਜਿਹੇ ਮਾਪਿਆਂ ਤੇ ਬੁਲਿੰਗ ਦਾ ਸਿ਼ਕਾਰ ਹੋਣ ਵਾਲੇ ਬੱਚਿਆਂ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਉਹ ਇੱਕਲੇ ਨਹੀਂ ਹਨ। ਅਜਿਹੇ ਲੋਕ ਵੀ ਹਨ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ ਤੇ ਤੁਹਾਡੀ ਕੇਅਰ ਕਰਦੇ ਹਨ। ਪ੍ਰੋਵਿੰਸ਼ੀਅਲ ਸਰਕਾਰ ਦੀ ਯੋਜਨਾ ਦੇ ਹਿੱਸੇ ਵਜੋਂ ਐਜੂਕੇਟਰਜ਼ ਨੂੰ ਐਂਟੀ ਬੁਲਿੰਗ ਤੇ ਡੀ-ਐਸਕੇਲੇਸ਼ਨ ਸਬੰਧੀ ਤਕਨੀਕਾਂ ਸਿਖਾਈਆਂ ਜਾਣਗੀਆਂ। ਲਿਚੇ ਨੇ ਆਖਿਆ ਕਿ ਇਸ ਨਾਲ ਬੁਲਿੰਗ ਦੀਆਂ ਘਟਨਾਵਾਂ ਵਿੱਚ ਕਮੀ ਆਵੇਗੀ ਤੇ ਬੁਲਿੰਗ ਤੋਂ ਪਰੇਸ਼ਾਨ ਬੱਚਿਆਂ ਨੂੰ ਰਾਹਤ ਮਿਲੇਗੀ।
ਵਿਦਿਆਰਥੀਆਂ ਨੂੰ ਬੁਲਿੰਗ ਸਬੰਧੀ ਆਪਣੇ ਤਜ਼ਰਬੇ ਬਾਰੇ ਇੱਕ ਸਰਵੇਖਣ ਮੁਕੰਮਲ ਕਰਨਾ ਹੋਵੇਗਾ। ਸਰਕਾਰ, ਇਹ ਯਕੀਨੀ ਬਣਾਉਣ ਲਈ ਕਿ ਬੁਲਿੰਗ ਦੀਆਂ ਸਾਰੀਆਂ ਕਿਸਮਾਂ, ਜਿਨ੍ਹਾਂ ਵਿੱਚ ਸਾਈਬਰ ਬੁਲਿੰਗ ਵੀ ਸ਼ਾਮਲ ਹੋਵੇਗੀ, ਨੂੰ ਧਿਆਨ ਵਿੱਚ ਰੱਖਿਆ ਜਾ ਸਕੇ, ਆਪਣੀਆਂ ਨੀਤੀਆਂ ਵਿੱਚ ਬੁਲਿੰਗ ਦੀ ਪਰੀਭਾਸ਼ਾ ਦਾ ਮੁਲਾਂਕਣ ਵੀ ਕਰੇਗੀ। ਇਸ ਤੋਂ ਇਲਾਵਾ ਬੁਲਿੰਗ ਸਬੰਧੀ ਘਟਨਾਵਾਂ ਦੀ ਰਿਪੋਰਟਿੰਗ ਲਈ ਸਕੂਲ ਬੋਰਡਾਂ ਨੂੰ ਆਪਣੀਆਂ ਪ੍ਰੈਕਟਿਸਿਜ਼ ਦਾ ਮੁਲਾਂਕਣ ਕਰਨ ਲਈ ਵੀ ਆਖਿਆ ਜਾਵੇਗਾ। ਇਹ ਨਵੀਆਂ ਪਹਿਲਕਦਮੀਆਂ ਸਰਕਾਰ ਵੱਲੋਂ ਪਾਜ਼ੀਟਿਵ ਸਕੂਲ ਕਲਾਈਮੇਟ ਨੂੰ ਹੱਲਾਸੇ਼ਰੀ ਦੇਣ ਤੇ ਬੁਲਿੰਗ ਤੇ ਸਾਈਬਰਬੁਲਿੰਗ ਰੋਕਣ ਲਈ ਰਾਖਵੇਂ ਰੱਖੇ ਗਏ 3.18 ਮਿਲੀਅਨ ਡਾਲਰ ਦਾ ਹੀ ਹਿੱਸਾ ਹੋਣਗੀਆਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ