Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕੈਪਟਨ ਵੱਲੋਂ ਰੇਲ ਹਾਦਸੇ ਦੇ ਪੀੜਤਾਂ ਦਾ ਸਮਾਜਿਕ-ਆਰਥਿਕ ਬਿਓਰਾ ਤਿਆਰ ਕਰਨ ਦੇ ਹੁਕਮ

October 21, 2018 05:49 PM

ਚੰਡੀਗੜ੍ਹ, 21 ਅਕਤੂਬਰ (ਪੋਸਟ ਬਿਊਰੋ): ਰੇਲ ਹਾਦਸੇ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਛੇਤੀ ਅਤੇ ਲੋੜ ਅਧਾਰਿਤ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਹਰੇਕ ਪੀੜਤ ਦਾ ਸਮਾਜਿਕ-ਆਰਥਿਕ ਬਿਓਰਾ ਵਿਸਥਾਰ ਵਿੱਚ ਤਿਆਰ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਬੀਤੇ ਦਿਨ ਜਦੋਂ ਹਸਪਤਾਲਾਂ ਵਿੱਚ ਜਾ ਕੇ ਜ਼ਖਮੀਆਂ ਨੂੰ ਮਿਲ ਕੇ ਉਨਾਂ ਦਾ ਹਾਲ-ਚਾਲ ਜਾਣਿਆ ਸੀ ਤਾਂ ਇਨਾਂ ਵਿੱਚ ਦੋ ਨੌਜਵਾਨ ਲੜਕੀਆਂ ਜਿਨਾਂ ਨੇ ਆਪਣੇ ਬੱਚਿਆਂ ਤੇ ਪਤੀਆਂ ਸਮੇਤ ਸਮੁੱਚੇ ਪਰਿਵਾਰਾਂ ਨੂੰ ਇਸ ਹਾਦਸੇ ਵਿੱਚ ਗੁਆ ਲਿਆ ਅਤੇ ਇਨਾਂ ਵਿੱਚੋਂ ਇਕ ਦਾ ਤਾਂ ਸਹੁਰਾ ਪਰਿਵਾਰ ਵੀ ਸੀ।
ਇਨਾਂ ਪੀੜਤਾਂ ਦੀ ਦਸ਼ਾ 'ਤੇ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਉਸ ਮੌਕੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਕਿਹਾ ਕਿ ਸਰਕਾਰ ਮ੍ਰਿਤਕਾਂ ਦੇ ਵਾਰਸਾਂ ਖਾਸ ਕਰਕੇ ਗਰੀਬ ਲੋਕਾਂ ਨੂੰ ਸਿਰਫ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਤੋਂ ਵੀ ਵੱਧ ਸਹਾਇਤਾ ਕਰੇਗੀ। ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਸਪੱਸ਼ਟ ਕੀਤਾ ਕਿ ਇਸ ਲਈ ਢੁਕਵੀਂ ਪ੍ਰਣਾਲੀ ਅਪਣਾਈ ਜਾਵੇ ਤਾਂ ਕਿ ਸੂਬਾ ਸਰਕਾਰ ਵੱਲੋਂ ਮੁੜ ਵਸੇਬੇ ਦੇ ਕਾਰਜ ਛੇਤੀ ਤੋਂ ਛੇਤੀ ਨੇਪਰੇ ਚਾੜੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਰਹੇ।
ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਪੂਰੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਐਤਵਾਰ ਨੂੰ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਪੀੜਤਾਂ ਦਾ ਸਮਾਜਿਕ-ਆਰਥਿਤ ਬਿਓਰਾ ਵਿਸਥਾਰ ਵਿੱਚ ਤਿਆਰ ਕੀਤਾ ਜਾਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਪੀੜਤਾਂ ਨੂੰ ਰਾਸ਼ਨ, ਕੱਪੜੇ, ਦਵਾਈਆਂ ਆਦਿ ਹਰ ਤਰਾਂ ਦੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾਵੇ ਕਿਉਂਕਿ ਪੀੜਤਾਂ ਵਿੱਚ ਬਹੁਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧਤ ਹਨ।
ਮੁੱਖ ਮੰਤਰੀ ਨੇ ਸਿਹਤ ਮੰਤਰੀ ਦੀ ਅਗਵਾਈ ਹੇਠ ਤਿੰਨ ਕੈਬਨਿਟ ਮੰਤਰੀਆਂ ਦੇ ਬਣਾਏ ਸੰਕਟ ਪ੍ਰਬੰਧਨ ਗਰੁੱਪ ਨਾਲ ਰਾਹਤ ਅਤੇ ਮੁੜ ਵਸੇਬਾ ਕੰਮਾਂ ਦਾ ਜਾਇਜ਼ਾ ਵੀ ਲਿਆ ਅਤੇ ਇਹ ਵੀ ਨਿਰਦੇਸ਼ ਦਿੱਤੇ ਕਿ ਪੀੜਤਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼ੀ ਵੰਡਣ ਲਈ ਫੌਰੀ ਕਦਮ ਚੁੱਕੇ ਜਾਣ।
ਮੁੱਖ ਮੰਤਰੀ ਨੇ ਸੰਕਟ ਪ੍ਰਬੰਧਨ ਗਰੁੱਪ ਨੂੰ ਕਿਹਾ ਕਿ ਜ਼ਖਮੀਆਂ ਅਤੇ ਪੀੜਤਾਂ ਦੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਲੋੜੀਂਦੇ ਜ਼ਰੂਰੀ ਕਦਮ ਚੁੱਕੇ ਜਾਣ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀਆਂ ਦਾ ਇਹ ਸੰਕਟ ਪ੍ਰਬੰਧਨ ਗਰੁੱਪ ਮੁੱਖ ਮੰਤਰੀ ਵੱਲੋਂ ਸ਼ੁੱਕਰਵਾਰ ਰਾਤ ਨੂੰ ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਤੁਰੰਤ ਬਣਾਇਆ ਗਿਆ ਸੀ ਤਾਂ ਜੋ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ