Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ : ਕਮਿਸ਼ਨਰ

October 22, 2018 05:42 AM

 ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਲੁਧਿਆਣਾ, 21 ਅਕਤੂਬਰ (ਪੋਸਟ ਬਿਊਰੋ): ਡਾ. ਸੁਖਚੈਨ ਸਿੰਘ ਗਿੱਲ, ਪੁਲਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਡਾ. ਗਿੱਲ ਅੱਜ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਹੋਏ ਸ਼ਹੀਦ ਜਵਾਨਾਂ ਅਤੇ 1 ਸਤੰਬਰ, 2017 ਤੋਂ ਲੈ ਕੇ 31 ਅਗਸਤ, 2018 ਤੱਕ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਰਾਜਨ ਸ਼ਰਮਾ, ਸਹਾਇਕ ਕਮਿਸ਼ਨਰ ਪੁਲਿਸ (ਸਥਾਨਕ) ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ ਕੇ ਸੁਣਾਏ। ਡਾ. ਗਿੱਲ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ 'ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨਾਂ ਵਿੱਚੋਂ ਕਰਮ ਸਿੰਘ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਹਨਾ ਕਿਹਾ ਕਿ 21 ਅਕਤੂਬਰ, 1960 ਤੋ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਜ਼ਿਲਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਵੱਲੋ ਹਰ ਕਦਮ 'ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਨਿਸ਼ਾਨੀਆਂ ਵੀ ਭੇਟ ਕੀਤੀਆਂ ਗਈਆਂ। ਇਸ ਉਪਰੰਤ ਜ਼ਿਲਾ ਅਤੇ ਸੈਸ਼ਨਜ਼ ਜੱਜ ਗੁਰਬੀਰ ਸਿੰਘ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਹੀਦੀ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਅਤੇ ਜਿਆਦਾਤਰ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ