Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਅਸਤੀਫਾ ਦੇਣ ਦਾ ਕੋਈ ਇਰਾਦਾ ਨਹੀਂ : ਸ਼ੀਅਰ

November 29, 2019 09:24 AM

ਓਟਵਾ, 28 ਨਵੰਬਰ (ਪੋਸਟ ਬਿਊਰੋ) : ਵੱਡੀ ਗਿਣਤੀ ਹਾਈ ਪ੍ਰੋਫਾਈਲ ਟੋਰੀਜ਼ ਵੱਲੋਂ ਜਨਤਕ ਤੌਰ ਉੱਤੇ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਤੋਂ ਆਪਣਾ ਅਹੁਦਾ ਛੱਡਣ ਦੀ ਮੰਗ ਕੀਤੀ ਜਾ ਰਹੀ ਹੈ।
ਵੀਰਵਾਰ ਨੂੰ ਆਪਣੀ ਹਾਊਸ ਲੀਡਰਸਿ਼ਪ ਟੀਮ ਦਾ ਐਲਾਨ ਕਰਨ ਤੋਂ ਬਾਅਦ ਸ਼ੀਅਰ ਤੋਂ ਜਦੋਂ ਇਹ ਸਵਾਲ ਪੁੱਛੇ ਗਏ ਕਿ ਕੀ ਉਹ ਆਪਣਾ ਅਹੁਦਾ ਛੱਡਣ ਬਾਰੇ ਵਿਚਾਰ ਕਰ ਰਹੇ ਹਨ ਤਾਂ ਉਨ੍ਹਾਂ ਆਖਿਆ ਕਿ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ। ਸ਼ੀਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੈਨੇਡੀਅਨਾਂ ਨੇ ਸਾਨੂੰ ਚੁਣ ਕੇ ਜਿਹੜੀ ਜਿ਼ੰਮੇਵਾਰੀ ਦਿੱਤੀ ਹੈ ਉਹ ਉਸ ਨੂੰ ਪੂਰਾ ਕਰਨ ਲਈ ਇਹ ਸੰਘਰਸ਼ ਜਾਰੀ ਰੱਖਣਗੇ।
ਸ਼ੀਅਰ ਨੇ ਅੱਗੇ ਆਖਿਆ ਕਿ ਹੁਣ ਪਾਰਟੀ ਦੇ ਅੰਦਰੂਨੀ ਪਾੜਿਆਂ ਜਾਂ ਪਾਰਟੀ ਦੀ ਅੰਦਰੂਨੀ ਸਿਆਸਤ ਦਾ ਸਮਾਂ ਨਹੀਂ ਰਿਹਾ। ਉਨ੍ਹਾਂ ਇਹ ਵੀ ਆਖਿਆ ਕਿ ਇਸ ਦੇਸ਼ ਵਿੱਚ ਇਹ ਬਹੁਤ ਹੀ ਮੰਦਭਾਗੀ ਕੰਜ਼ਰਵੇਟਿਵ ਰਵਾਇਤ ਵੀ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸਟੀਫਨ ਹਾਰਪਰ ਦੇ ਸਾਬਕਾ ਕਮਿਊਨਿਕੇਸ਼ਨਜ਼ ਡਾਇਰੈਕਟਰ ਕੋਰੀ ਟੈਨੇਕੇਅ ਤੇ ਦੋ ਹੋਰ ਕੰਜ਼ਰਵੇਟਿਵਜ਼ ਵੱਲੋਂ ਸ਼ੀਅਰ ਨੂੰ ਲੀਡਰਸਿ਼ਪ ਦੇ ਅਹੁਦੇ ਤੋਂ ਪਾਸੇ ਕਰਨ ਲਈ ਇੱਕ ਨਵੀਂ ਗੈਰ ਮੁਨਾਫੇ ਵਾਲੀ ਕੈਂਪੇਨ ਸ਼ੁਰੂ ਕੀਤੀ ਗਈ ਹੈ।
ਟੈਨੇਕੇਅ, ਜਿਨ੍ਹਾਂ ਨੇ ਕੰਜ਼ਰਵੇਟਿਵ ਲੀਡਰਸਿ਼ਪ ਲਈ ਮੈਕਸਿਮ ਬਰਨੀਅਰ ਵਾਸਤੇ ਅਸਫਲ ਮੁਹਿੰਮ ਚਲਾਈ, ਜ਼ਾਹਿਰਾ ਤੌਰ ਉੱਤੇ ਸ਼ੀਅਰ ਦੇ ਸੱਭ ਤੋਂ ਵੱਡੇ ਆਲੋਚਕ ਹਨ। ਖਾਸ ਤੌਰ ਉੱਤੇ ਸ਼ੀਅਰ ਦੇ ਸਮਲਿੰਗੀ ਵਿਆਹਾਂ ਬਾਰੇ ਵਿਚਾਰਾਂ ਤੋਂ ਟੈਨੇਕੇਅ ਸਹਿਮਤ ਨਹੀਂ ਹਨ। ਵੀਰਵਾਰ ਨੂੰ ਇੱਕ ਇੰਟਰਵਿਊ ਵਿੱਚ ਟੈਨੇਕੇਅ ਨੇ ਆਖਿਆ ਕਿ ਜਿਸ ਤਰ੍ਹਾਂ ਸ਼ੀਅਰ ਇਨ੍ਹਾਂ ਮੁੱਦਿਆਂ ਉੱਤੇ ਸਵਾਲਾਂ ਦੇ ਜਵਾਬ ਦਿੰਦੇ ਹਨ ਉਨ੍ਹਾਂ ਤੋਂ ਬਹੁਤੇ ਕੰਜ਼ਰਵੇਟਿਵ ਨਿਰਾਸ਼ ਹਨ। ਇਸ ਜਥੇਬੰਦੀ ਨੇ ਆਪਣੀ ਵੈੱਬਸਾਈਟ ਉੱਤੇ ਆਖਿਆ ਕਿ ਜਦੋਂ ਸਿਆਸੀ ਆਗੂ ਅਸਫਲ ਹੁੰਦੇ ਹਨ ਤਾਂ ਉਹ ਅਸਤੀਫਾ ਦਿੰਦੇ ਹਨ। ਵੈੱਬਸਾਈਟ ਉੱਤੇ ਇਹ ਵੀ ਲਿਖਿਆ ਗਿਆ ਹੈ ਕਿ ਐਂਡਰਿਊ ਸ਼ੀਅਰ ਨੂੰ ਫੌਰੀ ਤੌਰ ਉੱਤੇ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ ਤੇ ਹੋਰਨਾਂ ਆਗੂਆਂ ਨਾਲ ਮੁਕਾਬਲਾ ਕਰਨਾ ਚਾਹੀਦਾ ਹੈ ਤਾਂ ਕਿ ਸਾਡੀ ਪਾਰਟੀ ਨੂੰ ਉਸ ਦੇ ਬਿਹਤਰ ਨਤੀਜੇ ਮਿਲ ਸਕਣ।
ਇਸ ਗਰੁੱਪ ਬਣਾਉਣ ਵਾਲਿਆਂ ਵਿੱਚੋਂ ਇੱਕ ਜੈੱਫ ਬਲਿੰਗਲ, ਜੋ ਕਿ ਸੋਸ਼ਲ ਮੀਡੀਆ ਗਰੁੱਪਜ਼ ਓਨਟਾਰੀਓ ਐਂਡ ਕੈਨੇਡਾ ਪ੍ਰਾਊਡ ਦੇ ਬਾਨੀ ਵੀ ਹਨ, ਨੇ ਆਖਿਆ ਕਿ ਸ਼ੀਅਰ ਨੇ ਆਪਣੀ ਨਿੰਦਿਆ ਆਪ ਸਹੇੜ ਲਈ ਹੈ। ਉਹ ਤਾਂ ਇਸ ਤਰ੍ਹਾਂ ਪੇਸ਼ ਵੀ ਨਹੀਂ ਆ ਰਹੇ ਕਿ ਉਨ੍ਹਾਂ ਨੂੰ ਇਹ ਕੰਮ ਪਿਆਰਾ ਹੈ। ਉਨ੍ਹਾਂ ਵਿੱਚ ਬਹੁਤੀ ਐਨਰਜੀ ਵੀ ਨਹੀਂ ਹੈ। ਜਦੋਂ ਉਹ ਗੱਲ ਕਰਦੇ ਹਨ ਤਾਂ ਉਨ੍ਹਾਂ ਉੱਤੇ ਭਰੋਸਾ ਕਰਨਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਆਖਿਆ ਕਿ ਸ਼ੀਅਰ ਨੀਰਸ ਤੇ ਇੱਕ ਲੈਅ ਵਿੱਚ ਗੱਲ ਕਰਨ ਵਾਲੇ ਆਗੂ ਹਨ। ਉਨ੍ਹਾਂ ਆਖਿਆ ਕਿ ਸ਼ੀਅਰ ਨੂੰ ਲੀਡਰਸਿ਼ਪ ਦੇ ਅਹੁਦੇ ਤੋਂ ਪਾਸੇ ਹਟਾ ਦਿੱਤਾ ਜਾਣਾ ਚਾਹੀਦਾ ਹੈ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਇਸ ਅਹੁਦੇ ਉੱਤੇ ਕਿਸ ਨੂੰ ਵੇਖਣਾ ਚਾਹੁੰਦੇ ਹਨ। ਇਨ੍ਹਾਂ ਤੋਂ ਇਲਾਵਾ ਸਾਬਕਾ ਕੰਜ਼ਰਵੇਟਿਵ ਸਟਾਫਰ ਜੇਮੀ ਐਲਰਟਨ ਤੇ ਹਾਰਪਰ ਦੀ ਸਾਬਕਾ ਸਹਾਇਕ ਜੇਨੀ ਬਾਇਰਨ ਵੀ ਸ਼ੀਅਰ ਦੇ ਵੱਡੇ ਆਲੋਚਕ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼