Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਯੂਨੀਵਰਸਿਟੀ ਲਈ ਹੰਭਲਾ ਮਾਰਨ ਤਿਆਰ ਕੀਤੀ ਵੈੱਬਸਾਈਟ

November 29, 2019 09:29 AM

ਬਰੈਂਪਟਨ ਪੋਸਟ ਬਿਉਰੋ: ਬਰੈਂਪਟਨ ਵਿੱਚ ਯੂਨੀਵਰਸਿਟੀ ਲਿਆਉਣ ਵਾਸਤੇ ਅਗਲੇ ਕਦਮ ਚੁੱਕਣ ਲਈ ਬਰੈਂਪਟਨ ਸਿਟੀ ਵੱਲੋਂ ਇੱਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਬਰੈਂਪਟਨ ਸਿਟੀ ਵੱਲੋਂ ਜਾਰੀ ਕੀਤੇ ਗਏ ਇੱਕ ਪਰੈੱਸ ਰੀਲੀਜ਼ ਮੁਤਾਬਕ ਸਤੰਬਰ 2019 ਵਿੱਚ ਬਰੈਂਪਟਨ ਸਿਟੀ ਵੱਲੋਂ ਬਰੈਂਪਟਨ ਸਾਊਥ ਤੋਂ ਐਮ ਪੀ ਪੀ ਪ੍ਰਭਜੀਤ ਸਿੰਘ ਸਰਕਾਰੀਆ ਅਤੇ ਬਰੈਂਪਟਨ ਵੈਸਟ ਤੋਂ ਐਮ ਪੀ ਪੀ ਅਮਰਜੋਤ ਸਿੰਘ ਸੰਧੂ ਦੀ ਮਦਦ ਨਾਲ ਯੂਨੀਵਰਸਿਟੀ ਬਣਾਉਣ ਲਈ ਸਰਬਸੰਮਤੀ ਨਾਲ ਉੱਦਮ ਆਰੰਭ ਕੀਤਾ ਸੀ।

ਦਿੱਤੀ ਜਾਣਕਾਰੀ ਮੁਤਾਬਕ ਇਸ ਸਾਲ ਐਸੋਸੀਏਸ਼ਨਅ ਆਫ ਮਿਉਂਸਪੈਲਟੀਜ਼ ਉਂਟੇਰੀਓ ਦੀ ਕਾਨਫਰੰਸ ਦੌਰਾਨ ਮਿਨਿਸਟਰੀ ਆਫ ਕਾਲਜ ਅਤੇ ਯੂਨੀਵਰਸਿਟੀ ਵੱਲੋਂ ਵੀ ਬਰੈਂਪਟਨ ਵਿੱਚ ਯੂਨੀਵਰਸਿਟੀ ਦੀ ਤਜ਼ਵੀਜ ਵਿੱਚ ਕਾਫੀ ਦਿਲਚਸਪੀ ਵਿਖਾਈ ਗਈ ਸੀ। ਤਿਆਰ ਕੀਤੀ ਗਈ ਵੈੱਬਸਾਈਟ ਕਾਫੀ ਸਾਧਾਰਣ ਹੈ ਜਿਸ ਵਿੱਚ ਸਿਰਫ਼ ਦੋ ਲਿੰਕ ਹਨ। ਇੱਕ ਲਿੰਕ ‘ਅਸੀਂ ਕਿੱਥੇ ਤੱਕ ਪੁੱਜ ਚੁੱਕੇ ਹਾਂ’ਬਾਰੇ ਹੈ ਅਤੇ ਦੂਜੇ ਲਿੰਕ ਵਿੱਚ ਆਮ ਪੁੱਛੇ ਜਾਣ ਵਾਲੇ ਸੁਆਲਾਂ ਦੇ ਜਵਾਬ ਹਨ। ਵੈੱਬਸਾਈਟ ਉੱਤੇ ਸੰਪਰਕ ਕਰਨ ਲਈ ਇੱਕ ਦਿੱਤੀ ਈਮੇਲ ਤੋਂ ਇਲਾਵਾ ਹੋਰ ਕਿਸੇ ਅਧਿਕਾਰੀ ਜਾਂ ਅਹੁਦੇਦਾਰ ਦਾ ਸੰਪਰਕ ਨਹੀਂ ਦਿੱਤਾ ਗਿਆ। ਯੂਨੀਵਰਸਿਟੀ ਲਿਆਉਣ ਲਈ ਸਤੰਬਰ 2019 ਤੋਂ ਪਹਿਲਾਂ ਦੇ ਹੋ ਚੁੱਕੇ ਯਤਨਾਂ ਜਿਵੇਂ ਕਿ ਬਲਿਊ ਰਿਬਨ ਕਮੇਟੀ ਦਾ ਵੀ ਕੋਈ ਜਿ਼ਕਰ ਵਿਖਾਈ ਨਹੀਂ ਦਿੱਤਾ। ਵਰਨਣਯੋਗ ਹੈ ਕਿ ਕਾਉਂਸਲਰ ਗੁਰਪ੍ਰੀਤ ਢਿੱਲੋਂ ਸਮੇਤ ਕਈ ਸੀਨੀਅਰ ਅਧਿਕਾਰੀ ਬਲਿਊ ਰਿਬਨ ਕਮੇਟੀ ਦੇ ਮੈਂਬਰ ਸਨ। ਇਸ ਵੈੱਬਸਾਈਟ ਦਾ ਐਡਰੈਸ www.bramptonu.ca ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ