Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਦੇਸ਼ ਦੁਨੀਆ

ਗੁਰਦੁਆਰਾ ਕਿਆਰਾ ਸਾਹਿਬ, ਨਨਕਾਣਾ ਸਾਹਿਬ

November 29, 2019 09:39 AM

ਗੁਰਦੁਆਰਾ ਸਾਹਿਬ ਦਾ ਇਤਿਹਾਸ:
ਇਹ ਪਾਵਨ ਅਸਥਾਨ ਗੁਰਦੁਆਰਾ ਮਾਲ ਜੀ ਸਾਹਿਬ ਤੋਂ ਨੀਰਤ ਅਤੇ ਜਨਮ ਅਸਥਾਨ ਤੋਂ ਕੋਈ ਡੇਢ ਕਿਲੋਮੀਟਰ ਦੀ ਵਿੱਥ ਤੇ ਆਪਣੀਆਂ ਸ਼ਾਨਾਂ ਵਿਖਾ ਰਿਹਾ ਹੈ।ਇਹ ਗੁਰਦੁਆਰਾ ਉਸ ਪਾਵਨ ਅਸਥਾਨ `ਤੇ ਬਣਾਇਆ ਗਿਆ ਹੈ, ਜਿੱਥੇ ਗੁਰੂ ਨਾਨਕ ਦੇਵ ਜੀ ਦੀਆਂ ਮੱਝਾਂ ਨੇ ਇੱਕ ਜੱਟ ਦੀ ਪੈਲੀ ਉਜਾੜੀ ਸੀ। ਜਨਮ ਸਾਖੀਆਂ ਅਨੁਸਾਰ ਜੱਟ ਨੇ ਸਮੇਂ ਦੇ ਹਾਕਮ ਅੱਗੇ ਸਿ਼ਕਾਇਤ ਕੀਤੀ। ਰਾਏ ਬੁਲਾਰ ਨੇ ਗੁਰੂ ਜੀ ਤੋਂ ਪੁੱਛਿਆ ਤਾਂ ਆਪ ਜੀ ਨੇ ਫਰਮਾਇਆ ਕਿ ਹੋ ਸਕਦਾ ਹੈ ਕਿ ਮੱਝਾਂ ਖੇਤ ਨੂੰ ਜਾ ਪਈਆਂ ਹੋਣ ਪਰ ਇਸ ਦਾ ਨੁਕਸਾਨ ਨਹੀਂ ਹੋਇਆ। ਜਾ ਕੇ ਵੇਖਿਆ ਤਾਂ ਉੱਜੜੀ ਖੇਤੀ ਹਰੀ ਭਰੀ ਸੀ। ਇਸ ਗੁਰਦੁਆਰੇ ਦੇ ਨਾਂ 45 ਮੁਰੱਬੇ ਜ਼ਮੀਨ ਪਿੰਡ ਦਰਿਆ `ਚ ਹੈ। ਇਸ ਗੁਰਦੁਆਰੇ ਦੀ ਇਮਾਰਤ ਵੀ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਉਸਾਰੀ ਗਈ। ਇਸ ਗੁਰਦੁਆਰੇ ਨਾਲ ਲੱਗਦਾ ਸਰੋਵਰ 1946 `ਚ ਬਾਬਾ ਗੁਰਮੁਖ ਸਿੰਘ ਜੀ ਪਟਿਆਲੇ ਵਾਲਿਆਂ ਬਣਵਾਇਆ ਸੀ। ਇਸ ਥਾਂ `ਤੇ ਪ੍ਰਕਾਸ਼ ਨਹੀਂ ਹੁੰਦਾ, ਕੇਵਲ ਇੱਕ ਯਾਦਗਾਰ ਹੈ ਜੋ ਯਾਤਰੀਆਂ ਦੇ ਆਉਣ `ਤੇ ਖੁੱਲ੍ਹਦੀ ਹੈ।

 

ਕੈਨੇਡੀਅਨ ਪੰਜਾਬੀ ਪੋਸਟ ਵੱਲੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਲੜੀਵਾਰ ਛਾਪੀ ਜਾ ਰਹੀ ਹੈ। ਲੜੀ ਨੂੰ ਜੋੜਨ ਲਈ ਪਿਛਲੇ ਅੰਕ ਦੇਖੇ ਜਾ ਸਕਦੇ ਹਨ। ਪਾਠਕ ਇਸ ਲੜੀ ਨੂੰ ਸਾਡੀ ਵੈੱਬਸਾਈਟ ਪੁਨਜਅਬਪਿੋਸਟ।ਚਅ `ਤੇ ਦੇਸ਼ ਤੇ ਦੁਨੀਆਂ ਵਾਲੇ ਕੌਲਮ `ਚ ਪੜ੍ਹ ਸਕਦੇ ਹਨ। ਅੱਜ ਦੀ ਇਤਿਹਾਸਿਕ ਤਸਵੀਰ ਗੁਰਦੁਆਰਾ ਕਿਆਰਾ ਸਾਹਿਬ ਦੀ ਹੈ।

 
Have something to say? Post your comment