Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਅਸਲਾ ਲਾਇਸੰਸ ’ਤੇ ਤਿੰਨ ਦੀ ਬਜਾਏ ਇੱਕ ਹਥਿਆਰ ਰੱਖਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮੁੜ ਵਿਚਾਰਨ ਦੀ ਮੰਗ

November 29, 2019 04:59 PM

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ


ਚੰਡੀਗੜ੍ਹ, 29 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸੰਵੇਦਨਸ਼ੀਲ ਸੂਬਾ ਅਤੇ ਇਸ ਦੇ ਗੜਬੜ ਵਾਲੇ ਇਤਿਹਾਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿੱਚ ਅਸਲਾ ਲਾਇਸੰਸ ਉਪਰ ਜਾਇਜ਼ ਤੌਰ ’ਤੇ ਤਿੰਨ ਹਥਿਆਰ ਰੱਖਣ ਦੀ ਗਿਣਤੀ ਘਟਾ ਕੇ ਇੱਕ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਰਮਜ਼ ਐਕਟ-1959 ਵਿੱਚ ਸੋਧ ਕਰਨ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਦੀ ਘੋਖ ਕਰਨ ਲਈ ਆਖਿਆ ਹੈ ਕਿਉਂ ਜੋ ਇਸ ਨਾਲ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਘਟ ਕੇ ਇਕ ਰਹਿ ਜਾਵੇਗੀ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੁੱਝ ਸੂਬੇ ਇਕ ਲਾਇਸੰਸ ’ਤੇ ਰੱਖੇ ਜਾ ਸਕਣ ਵਾਲੇ ਹਥਿਆਰਾਂ ਦੀ ਗਿਣਤੀ ਘਟਾਉਣ ਦੇ ਇੱਛੁਕ ਹਨ ਤਾਂ ਇਨਾਂ ਸੂਬਿਆਂ ਨੂੰ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਪਰ ਇਸ ਨਾਲ ਬਾਕੀ ਸੂਬਿਆਂ ਪ੍ਰਤੀ ਕੋਈ ਪੱਖਪਾਤ ਨਾ ਕੀਤਾ ਜਾਵੇ।
ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕਰਤਾਰਪੁਰ ਲਾਂਘਾ ਖੋਲਣ ਮੌਕੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਨਾਂ ਨਾਲ ਨਿੱਜੀ ਤੌਰ ’ਤੇ ਇਹ ਮੁੱਦਾ ਚੁੱਕਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸਤਾਵਿਤ ਸੋਧਾਂ ਵਿੱਚੋਂ ਬਹੁਤੀਆਂ ਸੋਧਾਂ ਨਾਲ ਸਹਿਮਤ ਹੈ ਪਰ ਇੱਕ ਲਾਇਸੰਸ ’ਤੇ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਘਟਾ ਕੇ ਇੱਕ ਕਰਨ ਸਬੰਧੀ ਸੂਬੇ ਦੇ ਸ਼ੰਕੇ ਹਨ।
ਮੁੱਖ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਜਾਬ, ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਅਤੇ ਲੰਮਾ ਸਮਾਂ ਅੱਤਵਾਦ ਦੀ ਹਿੰਸਾ ਦਾ ਸੇਕ ਹੰਢਾਉਣ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਕੋਲ ਇੱਕ ਤੋਂ ਵੱਧ ਹਥਿਆਰ ਹਨ ਅਤੇ ਇਸੇ ਤਰਾਂ ਜਿਹੜੇ ਕਿਸਾਨ ਪਿੰਡਾਂ ਤੋਂ ਬਾਹਰ ਆਪਣੇ ਖੇਤਾਂ ਵਿੱਚ ਘਰ ਪਾ ਕੇ ਰਹਿੰਦੇ ਹਨ, ਉਨਾਂ ਕੋਲ ਵੀ ਫਸਲਾਂ ਦੀ ਰਾਖੀ ਲਈ ਹਥਿਆਰ ਹਨ। ਇਸ ਕਰਕੇ ਉਨਾਂ ਪੱਤਰ ਵਿੱਚ ਇਹ ਵੀ ਲਿਖਿਆ ਕਿ ਇਹ ਵੀ ਮਹੱਤਵਪੂਰਨ ਪੱਖ ਹੈ ਕਿ ਲਾਇਸੰਸੀ ਹਥਿਆਰਾਂ ਦੀ ਵਰਤੋਂ ਨਾਲ ਅਪਰਾਧ ਵੀ ਬਹੁਤ ਘੱਟ ਹੋਏ ਹਨ। ਉਨਾਂ ਕਿਹਾ ਕਿ ਇਨਾਂ ਤੱਥਾਂ ਨੂੰ ਆਪਣੇ ਪੱਧਰ ’ਤੇ ਵੀ ਆਜ਼ਾਦਾਨਾ ਢੰਗ ਨਾਲ ਘੋਖਿਆ ਜਾ ਸਕਦਾ ਹੈ ਕਿਉਂਕਿ ਇਹ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰ ਖੇਤਰ ਵਿੱਚ ਹੈ।
ਕੈਪਟਨ ਅਮਰਿੰਦਰ ਸਿੰਘ ਦਾ ਇਹ ਵੀ ਮੰਨਣਾ ਹੈ ਕਿ ਇੱਕ ਲਾਇਸੰਸ ’ਤੇ ਹਥਿਆਰਾਂ ਦੀ ਗਿਣਤੀ ਤਿੰਨ ਤੋਂ ਘਟਾ ਕੇ ਇੱਕ ਕਰਨ ਦੀ ਰੋਕ ਨਾਲ ਅਪਰਾਧ ਨੂੰ ਕਾਬੂ ਕਰਨ ਵਿੱਚ ਬਹੁਤੀ ਮਦਦ ਨਹੀਂ ਮਿਲ ਸਕਦੀ। ਉਨਾਂ ਕਿਹਾ ਕਿ ਇਸ ਦੇ ਉਲਟ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਪਣੇ ਹਥਿਆਰਾਂ ਸਮਰਪਣ ਕਰਨ ਦੀ ਅਸੁਵਿਧਾ ਹੋਵੇਗੀ ਅਤੇ ਕਿਸਾਨ ਭਾਈਚਾਰਾ ਵੀ ਫਸਲਾਂ ਦੀ ਰਾਖੀ ਲਈ ਹਥਿਆਰਾਂ ਦੇ ਸਹਾਰੇ ਤੋਂ ਵਾਂਝਾ ਹੋ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ