Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਤ੍ਰਿਪਤ ਬਾਜਵਾ ਨੇ ਭਾਈ ਕਾਨ ਸਿੰਘ ਨਾਭਾ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਕੀਤਾ ਜਾਰੀ

November 29, 2019 05:11 PM

ਭਾਸ਼ਾ ਵਿਭਾਗ ਵੱਲੋਂ ਛਾਪੇ ਗਏ ਭਾਈ ਕਾਨ ਸਿੰਘ ਨਾਭਾ ਦੇ ਮਹਾਨਕੋਸ਼ ਦਾ 9ਵਾਂ ਅਡੀਸ਼ਨ ਪ੍ਰਕਾਸ਼ਿਤ ਕੀਤਾ ਗਿਆ 


ਚੰਡੀਗੜ੍ਹ, 29 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਖ ਧਰਮ ਅਤੇ ਇਤਿਹਾਸ ਦੀ ਪੁਖ਼ਤਾ ਤੇ ਵਿਸਥਾਰ ਪੂਰਬਕ ਜਾਣਕਾਰੀ ਦੇਣ ਵਾਲੇ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਰਲੀਜ ਕੀਤਾ। ਇਸ ਮਹਾਨ ਕੋਸ਼ ਦੀ ਰਚਨਾ ਸੰਸਾਰ ਪ੍ਰਸਿੱਧ ਸਿੱਖ ਵਿਦਵਾਨ ਭਾਈ ਕਾਨ ਸਿੰਘ ਨਾਭਾ ਨੇ ਪਿਛਲੀ ਸਦੀ ਵਿਚ ਕੀਤੀ ਸੀ।
ਬਾਜਵਾ ਨੇ ਅੱਜ ਇਥੇ ਇਸ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 'ਤੇ ਪ੍ਰਕਾਸ਼ਿਤ ਕੀਤੀਆਂ ਤਿੰਨ ਪੁਸਤਕਾਂ- 'ਸੁਲਤਾਨਪੁਰ ਲੋਧੀ', 'ਬਟਾਲਾ' ਅਤੇ 'ਡੇਰਾ ਬਾਬਾ ਨਾਨਕ' ਵੀ ਰਲੀਜ ਕੀਤੀਆਂ।ਉਹਨਾਂ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਵਧੀਆ ਕਾਰਜ ਜਾਰੀ ਰੱਖਣ ਲਈ ਹੱਲਾਸ਼ੇਰੀ ਦਿੱਤੀ।
ਪੰਜਾਬ ਭਾਸ਼ਾ ਵਿਭਾਗ ਦੀ ਡਾਇਰੈਕਟਰ ਕਰਮਜੀਤ ਕੌਰ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਈ ਕਾਹਨ ਸਿੰਘ ਨਾਭਾ ਵਲੋਂ ਰਚਿਤ ਮਹਾਨ ਕੋਸ਼ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਮਹੱਤਵਪੂਰਨ ਪ੍ਰਕਾਸ਼ਨਾਵਾਂ ਵਿਚ ਸ਼ਾਮਿਲ ਹੈ ਅਤੇ ਬਾਕੀ ਪ੍ਰਕਾਸ਼ਨਾਵਾਂ ਦੇ ਮੁਕਾਬਲੇ ਹਮੇਸ਼ਾ ਹੀ ਭਾਈ ਕਾਨ ਸਿੰਘ ਨਾਭਾ ਦੁਆਰਾ ਰਚਿਤ ਮਹਾਨ ਕੋਸ਼ ਦੀ ਮੰਗ ਵਧੇਰੇ ਰਹੀ ਹੈ। ਇਸੇ ਦੇ ਮੱਦੇਨਜ਼ਰ ਭਾਸ਼ਾ ਵਿਭਾਗ ਪੰਜਾਬ ਵਲੋਂ ਭਾਈ ਕਾਨ ਸਿੰਘ ਨਾਭਾ ਦੇ ਮਹਾਨਕੋਸ਼ ਦਾ 9ਵਾਂ ਅਡੀਸ਼ਨ ਪ੍ਰਕਾਸ਼ਿਤ ਕੀਤਾ ਗਿਆ ਹੈ।
ਉਨਾਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾ ਵੱਡਾ ਕਾਰਨ ਇਹ ਹੈ ਕਿ ਵਿਭਾਗ ਵਲੋਂ ਇਸ ਮਹਤਵਪੂਰਨ ਕੋਸ਼ ਵਿਚ ਕਿਸੇ ਪ੍ਰਕਾਰ ਦੀ ਛੇੜਛਾੜ ਨਹੀਂ ਕੀਤੀ ਗਈ।ਇਹ ਭਾਈ ਕਾਨ ਸਿੰਘ ਦੀ ਲਗਭਗ 15 ਵਰਿਆ ਦੀ ਮਿਹਨਤ ਨਾਲ ਤਿਆਰ ਕੀਤਾ ਗਿਆ ਸੀ। 1930 ਵਿਚ ਪਹਿਲੀ ਵਾਰ ਮਹਾਰਾਜਾ ਭੁਪਿੰਦਰ ਸਿੰਘ ਨੇ ਰਿਆਸਤ ਪਟਿਆਲਾ ਵਲੋਂ 51000 ਰੁਪਏ ਖਰਚ ਕੇ ਇਸ ਦਾ ਪਹਿਲਾ ਐਡੀਸ਼ਨ ਪ੍ਰਕਾਸ਼ਿਤ ਕਰਵਾਇਆ ਸੀ।
ਡਾਇਰੈਕਟਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਤ ਮਹਾਨ ਕੋਸ਼ ਦੀ ਮੰਗ ਵਧੇਰੇ ਹੋਣ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਇਸ ਦੀ ਕੀਮਤ ਸਿਰਫ 500 ਰੁਪਏ ਹੈ ਅਤੇ ਬਜ਼ਾਰ ਵਿਚ ਨਿੱਜੀ ਪ੍ਰਕਾਸ਼ਕਾਂ ਅਤੇ ਹੋਰਨਾਂ ਅਦਾਰਿਆਂ ਵਲੋਂ ਵਿਚ ਛਾਪੇ ਜਾਂਦੇ ਮਾਹਨਕੋਸ਼ਾਂ ਦੀ ਕੀਮਤ ਘੱਟੋ ਘੱਟ ਇਸ ਤੋਂ ਪੰਜ ਗੁਣਾ ਵੱਧ ਹੈ।
ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਨੇ ਮੰਤਰੀ ਨੂੰ ਦੱਸਿਆ ਕਿ ਇੰਨਾਂ ਤੋਂ ਇਲਾਵਾ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਫਲਸਫੇ ਨਾਲ ਸਬੰਧਤ ਹੋਰ ਪੁਸਤਕਾਂ ਦਾ ਪ੍ਰਕਾਸ਼ਨ ਵੀ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਸਾਲ 1969 ਤੋਂ ਚਲਾਈ ਜਾ ਰਹੀ ਭਾਸ਼ਾਈ ਅਤੇ ਸਭਿਆਚਾਰਕ, ਸਰਵੇਖਣ ਸਕੀਮ ਅਧੀਨ ਹੁਣ ਤੱਕ ਪੰਜਾਬ ਦੇ ਮਹੱਤਵਪੂਰਨ ਇਤਿਹਾਸਕ, ਭੁਗੋਲਿਕ, ਧਾਰਮਿਕ ਤੇ ਸਭਿਆਚਾਰਕ ਸਥਾਨਾਂ ਨਾਲ ਸਬੰਧਤ 55 ਦੇ ਲਗਭਗ ਪੁਸਤਕਾਂ ਪ੍ਰਕਾਸ਼ਨ ਲਈ ਤਿਆਰ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਚੇਰੀ ਸਿੱਖਿਆ ਮੰਤਰੀ ਦੇ ਵਿਸ਼ੇਸ਼ ਕਾਜ ਸਾਦਕ ਅਫ਼ਸਰ ਗੁਰਦਰਸ਼ਨ ਸਿੰਘ ਬਾਹੀਆ, ਡਿਪਟੀ ਡਾਇਰੈਕਟਰ ਡਾ. ਵੀਰਪਾਲ ਕੌਰ, ਡਿਪਟੀ ਡਾਇਰੈਕਟਰ ਡਾ. ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਪਿਰਤਪਾਲ ਕੌਰ, ਸਹਾਇਕ ਡਾਇਰੈਕਟਰ ਸ੍ਰੀਮਤੀ ਹਰਪ੍ਰੀਤ ਕੌਰ, ਸਹਾਇਕ ਡਾਇਰੈਕਟਰ ਡਾ. ਹਰਨੇਕ ਸਿੰਘ, ਸਹਾਇਕ ਡਾਇਰੈਕਟਰ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਕੰਵਲਜੀਤ ਕੌਰ, ਖੋਜ ਅਫਸਰ ਪ੍ਰਵੀਨ ਕੁਮਾਰ, ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ