Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਅਖੰਡ ਕੀਰਤਨੀ ਜਥੇ ਨੂੰ ਬੱਬਰ ਖਾਲਸਾ ਦਾ ਰਾਜਸੀ ਚਿਹਰਾ ਦੱਸਣ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼

November 29, 2019 09:59 PM

* ਸੁਖਬੀਰ ਬਾਦਲ ਵਿਰੁੱਧ ਸੁਣਵਾਈ 18 ਦਸੰਬਰ ਨੂੰ 

ਚੰਡੀਗੜ੍ਹ, 29 ਨਵੰਬਰ (ਪੋਸਟ ਬਿਊਰੋ)- ਅਖੰਡ ਕੀਰਤਨੀ ਜਥੇ ਅਤੇ ਉਸ ਦੇ ਬੁਲਾਰੇ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਖਾੜਕੂ ਸੰਗਠਨ ਬਬਰ ਖਾਲਸਾ ਦਾ ਰਾਜਨੀਤਕ ਚਿਹਰਾ ਦੱਸਣ ਦੇ ਕੇਸ ਵਿੱਚ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਦੇ ਦੌਰਾਨ ਸੰਬੰਧਤ ਥਾਣਾ ਇੰਚਾਰਜ ਨੇ ਜਾਂਚ ਰਿਪੋਰਟ ਪੇਸ਼ ਕਰ ਦਿੱਤੀ ਹੈ ਤੇ ਅਗਲੀ ਤਾਰੀਖ 18 ਦਸੰਬਰ ਨੂੰ ਹੋਵੇਗੀ।
ਇਸ ਮਾਮਲੇ ਵਿੱਚ ਰਾਜਿੰਦਰਪਾਲ ਸਿੰਘ ਨੇ ਦੋਸ਼ ਲਾਇਆ ਹੈ ਕਿ 4 ਜਨਵਰੀ 2017 ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਸ ਦੇ ਘਰ ਆਇਆ ਸੀ। ਇਹ ਗੱਲ ਕਈ ਸਮਾਚਾਰ ਪੱਤਰਾਂ ਵਿੱਚ ਛਪੀ ਸੀ, ਜਿਸ ਦੇ ਬਾਅਦ ਇੱਕ ਸਮਾਚਾਰ ਪੱਤਰ ਨੂੰ ਇੰਟਰਵਿਊ ਦਿੰਦੇ ਹੋਏ ਪੰਜਾਬ ਦੇ ਓਦੋਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ‘ਕੇਜਰੀਵਾਲ ਪੰਜਾਬ ਦੀ ਚੋਣ ਲੜਨਾ ਚਾਹੁੰਦਾ ਹੈ, ਪਰ ਉਸ ਨੂੰ ਪੰਜਾਬ ਦੀ ਪ੍ਰਕਿਰਿਤੀ, ਪਰੰਪਰਾ ਤੇ ਪੰਥ ਦੇ ਬਾਰੇ ਵਿੱਚ ਕੁਝ ਵੀ ਨਹੀਂ ਪਤਾ। ਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਇਹ ਪਾਰਟੀ ਅਰਾਜਕਤਾ ਫੈਲਾ ਦੇਵੇਗੀ। ਕੇਜਰੀਵਾਲ ਪੰਜਾਬ ਵਿੱਚ ਤੱਤੇ ਸੁਭਾਅ ਵਾਲੇ ਲੋਕਾਂ ਨਾਲ ਮੇਲ-ਜੋਲ ਵੱਧਾ ਰਹੇ ਹਨ।’ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਨਾਲ ਇਹ ਵੀ ਕਿਹਾ ਸੀ ਕਿ ‘ਕੁਝ ਦਿਨ ਪਹਿਲਾਂ ਕੇਜਰੀਵਾਲ ਨੇ ਪੰਜਾਬ ਵਿੱਚ ਅਖੰਡ ਕੀਰਤਨੀ ਜਥੇ ਦੇ ਆਗੂ ਨਾਲ ਬ੍ਰੇਕਫਾਸਟ ਕੀਤਾ ਹੈ, ਬਬਰ ਖਾਲਸਾ ਸੰਸਾਰ ਪੱਧਰ ਦਾ ਅੱਤਵਾਦੀ ਸੰਗਠਨ ਹੈ, ਅਖੰਡ ਕੀਰਤਨੀ ਜਥਾ ਉਸ ਦਾ ਰਾਜਨੀਤਕ ਚਿਹਰਾ ਹੈ।’ ਰਾਜਿੰਦਰਪਾਲ ਸਿੰਘ ਨੇ ਇਸ ਸ਼ਿਕਾਇਤ ਵਿੱਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਇਸ ਬਿਆ ਨਾਲ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ, ਉਨ੍ਹਾਂ ਦਾ ਬਬਰ ਖਾਲਸਾ ਸੰਗਠਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ