Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸੁਪਰੀਮ ਕੋਰਟ ਦੇ ਹੁਕਮਾਂ ਪਿੱਛੋਂ ਕਿਸਾਨਾਂ ਦੇ ਮੁਆਵਜ਼ੇ ਰੁਕੇ

November 29, 2019 10:03 PM

ਚੰਡੀਗੜ੍ਹ, 29 ਨਵੰਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਦੇ ਪਿਛਲੇ ਦਿਨੀਂ ਆਏ ਆਦੇਸ਼ਾਂ ਦੇ ਬਾਅਦ ਉਨ੍ਹਾਂ ਕਿਸਾਨਾਂ ਨੂੰ ਮਿਲਣ ਵਾਲੀ ਮੁਆਵਜ਼ਾ ਰਾਸ਼ੀ ਫਿਲਹਾਲ ਰੁਕ ਗਈ ਹੈ, ਜਿਨ੍ਹਾਂ ਨੇ ਪਰਾਲੀ ਨਹੀਂ ਸੀ ਸਾੜੀ। ਅੱਗੋਂ ਕਿਹਾ ਜਾ ਰਿਹਾ ਹੈ ਕਿ ਨਵੀਂਆਂ ਅਰਜ਼ੀਆਂ ਦੇਣ ਵਾਲਿਆਂ ਦੀ ਵੈਰੀਫਿਕੇਸ਼ਨ ਹੋਣ ਤੱਕ ਮੁਆਵਜ਼ਾ ਨਹੀਂ ਮਿਲੇਗਾ।
ਅਸਲ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਾ ਦੇਣ ਨੂੰ ਸਰਕਾਰ ਦੇ ਆਰਥਿਕ ਸੰਕਟ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਖੇਤੀ ਵਿਭਾਗ ਦਾ ਅੰਦਾਜ਼ਾ ਹੈ ਕਿ ਇਸ ਸਾਲ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨਹੀਂ ਸਾੜੀ, ਜੇ ਉਨ੍ਹਾਂ ਸਭ ਕਿਸਾਨਾਂ ਨੂੰ ਮਆਵਜ਼ਾ ਦੇਣੀ ਪਿਆ ਤਾਂ ਲਗੱਭਗ ਸੌ ਕਰੋੜ ਰੁਪਏ ਖਰਚ ਹੋਣਗੇ, ਪਰ ਸਰਕਾਰ ਦੀ ਵਿੱਤੀ ਹਾਲਤ ਏਦਾਂ ਦੀ ਹੋ ਗਈ ਹੈ ਕਿ ਤਨਖਾਹ ਵੀ ਸਮੇਂ 'ਤੇ ਰਿਲੀਜ਼ ਕਰਨ 'ਚ ਦਿੱਕਤਾਂ ਆ ਰਹੀਆਂ ਹਨ। ਵਰਨਣ ਯੋਗ ਕਿ 25 ਨਵੰਬਰ ਨੂੰ ਸੁਪਰੀਮ ਕੋਰਟ ਨੇ ਪਰਾਲੀ ਬਾਰੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਇੱਕ ਵਿਆਪਕ ਨੀਤੀ ਬਣਾਉਣ ਨੂੰ ਕਿਹਾ ਹੈ, ਪਰ ਇਸ ਵਿੱਚ ਉਨ੍ਹਾਂ ਨੇ ਮੁਆਵਜ਼ੇ ਦੇ ਕੋਈ ਸਾਫ ਨਿਰਦੇਸ਼ ਨਹੀਂ ਦਿੱਤੇ, ਇਸ ਲਈ ਮੁਆਵਜ਼ਾ ਕੌਣ ਦੇਵੇਗਾ, ਇਸ ਬਾਰ ਸ਼ੱਕ ਬਣਿਆ ਹੋਇਆ ਹੈ। ਪਤਾ ਲੱਗਾ ਹੈ ਕਿ ਅਗਲੇ ਸਾਲ ਪਾਰਲੀ ਬਾਰੇ ਕੋਈ ਦਿੱਕਤਾ ਨਾ ਆਉਣ ਲਈ ਕੇਂਦਰ ਸਰਕਾਰ ਛੇਤੀ ਹੀ ਸਬੰਧਤ ਰਾਜਾਂ ਦੀ ਇੱਕ ਬੁਲਾਉਣ ਦੀ ਤਿਆਰੀ ਕਰ ਰਹੀ ਹੈ।
ਇਸ ਦੌਰਾਨ ਪੰਜਾਬ ਦੇ ਐਡੀਸ਼ਨਲ ਚੀਫ ਸਕੱਤਰ ਵਿਸ਼ਵਜੀਤ ਖੰਨਾ ਨੇ ਉਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ, ਜਿਨ੍ਹਾਂ ਮੁਤਾਬਕ ਸਰਕਾਰ ਨੇ ਮੁਆਵਜ਼ਾ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਅਰਜ਼ੀਆਂ ਦੀ ਜਾਂਚ ਚੱਲ ਰਹੀ ਹੈ, ਇਸ ਦੇ ਲਈ ਨਿਯਮ ਵੀ ਨਵੇਂ ਬਣਾ ਦਿੱਤੇ ਗਏ ਹਨ। ਉਨ੍ਹਾਂ ਨੇ ਮੰਨਿਆ ਕਿ ਪਿਛਲੀਆਂ ਅਰਜ਼ੀਆਂ ਵਿੱਚ ਸੰਗਰੂਰ ਅਤੇ ਫਾਜਿ਼ਲਕਾ ਵਿੱਚ ਕੁਝ ਜਾਅਲੀ ਕੇਸ ਪਤਾ ਲੱਗੇ ਸਨ। ਕਿਉਂਕਿ ਉਹ ਸ਼ੁਰੂਆਤ ਸੀ, ਇਸ ਲਈ ਕੁਝ ਦਿੱਕਤਾਂ ਆਈਆਂ ਸਨ, ਅੱਗੇ ਤੋਂ ਇਸ ਤਰ੍ਹਾਂ ਹੋਣ ਦੀਆਂ ਸੰਭਾਵਨਾਵਾਂ ਨੂੰ ਖਤਮ ਕਰ ਦਿੱਤਾ ਹੈ।
ਉਂਜ ਹਾਲੇ ਤੱਕ 19.09 ਕਰੋੜ ਰੁਪਏ ਹੀ ਪਰਾਲੀ ਨਾ ਸਾੜਨ ਵਾਲੇ 29343 ਕਿਸਾਨਾਂ ਨੂੰ ਵੰਡੇ ਗਏ ਹਨ। 30 ਨਵੰਬਰ ਤੱਕ ਕਿਸਾਨਾਂ ਤੋਂ ਫਿਰ ਅਰਜ਼ੀਆਂ ਮੰਗੀਆਂ ਗਈਆਂ ਅਤੇ ਜਾਂਚ ਦੇ ਨਿਯਮ ਬਦਲੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ