Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲ ਵਿੱਚ ਸੱਤਰ ਲੱਖ ਦੇ ਘਪਲੇ ਤੋਂ ਸਿਆਸਤ ਭਖੀ

November 29, 2019 10:12 PM

ਨਵੀਂ ਦਿੱਲੀ, 29 ਨਵੰਬਰ (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐੱਸ ਜੀ ਐੱਮ ਸੀ) ਨੇ ਅਪਾਣੇ ਪਿਛਲੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਸਮੇਂ ਦੌਰਾਨ ਗੁਰੂ ਹਰਿਕ੍ਰਿਸ਼ਨ ਜੀ ਪਬਲਿਕ ਸਕੂਲ ਦੀ ਪੰਜਾਬੀ ਬਾਗ ਬ੍ਰਾਂਚ ਵਿੱਚ ਸੱਤਰ ਲੱਖ ਰੁਪਏ ਦਾ ਘਪਲਾ ਹੋਣ ਦਾ ਦਾਅਵਾ ਕੀਤਾ ਹੈ। ਦੂਸਰੇ ਪਾਸੇ ਮਨਜੀਤ ਸਿੰਘ ਜੀ ਕੇ ਦੀ ਅਗਵਾਈ ਵਾਲੀ ਜਾਗੋ ਪਾਰਟੀ ਦੇ ਬੁਲਾਰੇ ਗੁਰਵਿੰਦਰਪਾਲ ਸਿੰਘ ਨੇ ਦਿੱਲੀ ਪੁਲਸ ਵਿੱਚ ਇਸ ਦੀ ਸ਼ਿਕਾਇਤ ਕਰਨ ਦੀ ਗੱਲ ਕਹੀ ਅਤੇ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦਾ ਬਚਾਅ ਕੀਤਾ ਹੈ।
ਇਸ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਸਕੂਲ ਦੇ ਚੇਅਰਮੈਨ ਸਰਬਜੀਤ ਸਿੰਘ ਵਿਰਕ ਅਤੇ ਮੈਨੇਜਰ ਮਨਜੀਤ ਸਿੰਘ ਔਲਖ ਨੇ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕੀਤਾ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਸਮੇਂ ਦੌਰਾਨ ਇਹ ਘਪਲਾ ਗੁਰੂ ਹਰਿਕ੍ਰਿਸ਼ਨ ਜੀ ਪਬਲਿਕ ਸਕੂਲ ਪੰਜਾਬੀ ਬਾਗ ਵਿੱਚ ਹੋਇਆ ਹੈ ਤੇ ਮਨਜੀਤ ਸਿੰਘ ਜੀ ਕੇ ਦੇ ਖਾਸ ਸਾਥੀ ਹਰਜੀਤ ਸਿੰਘ ਦੀ ਪਤਨੀ ਜਤਿੰਦਰਪਾਲ ਕੌਰ ਇਸ ਵਿੱਚ ਸ਼ਾਮਲ ਸੀ, ਜਿਹੜੀ ਇਸ ਸਕੂਲ ਦੀ ਦਫਤਰ ਸੁਪਰਵਾਈਜ਼ਰ ਸੀ। ਕਮੇਟੀ ਨੇ ਦਾਅਵਾ ਕੀਤਾ ਹੈ ਕਿ ਜਤਿੰਦਰਪਾਲ ਕੌਰ ਨੇ ਸਕੂਲ ਦੀ ਸੱਤਰ ਲੱਖ ਰੁਪਏ ਦੀ ਰਕਮ ਬੈਂਕ ਵਿੱਚ ਜਮ੍ਹਾ ਨਹੀਂ ਕਰਵਾਈ, ਪਰ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਵਾਊਚਰਾਂ ਉੱਤੇ ਮੋਹਰ ਲਵਾ ਕੇ ਰਕਮ ਬੈਂਕ ਵਿੱਚ ਜਮ੍ਹਾ ਹੋਣ ਬਾਰੇ ਦੱਸਦੀ ਰਹੀ। ਸਾਰਾ ਪੈਸਾ ਉਹ ਖੁਦ ਹੜੱਪ ਗਈ। ਕਾਹਲੋਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਘਪਲਾ ਉਸੇ ਪੁਰਾਣੇ ਢੰਗ ਨਾਲ ਕੀਤਾ ਗਿਆ, ਜਿਸ ਤਰ੍ਹਾਂ ਦਿੱਲੀ ਕਮੇਟੀ ਨੇ 51 ਲੱਖ ਰੁਪਏ ਦੀਆਂ ਨਕਲੀ ਰਸੀਦਾਂ ਲਾ ਕੇ ਕੀਤਾ ਸੀ।
ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਾਰੀ ਖੇਡ ਆਡਿਟ ਦੌਰਾਨ ਬਾਹਰ ਆਈ। ਘਪਲੇ ਤੋਂ ਇੰਝ ਲੱਗਦਾ ਹੈ ਕਿ ਸਾਬਕਾ ਪ੍ਰਧਾਨ ਤੇ ਉਨ੍ਹਾਂ ਦੇ ਨੇੜਲਿਆਂ ਨੇ ਮਿਲ ਕੇ ਦਿੱਲੀ ਕਮੇਟੀ ਤੇ ਉਸ ਦੇ ਅਦਾਰਿਆਂ ਦਾ ਨੁਕਸਾਨ ਕੀਤਾ ਹੈ। ਇਸ ਦੇ ਬਾਅਦ ਜਤਿੰਦਰਪਾਲ ਕੌਰ ਵਿਰੁੱਧ ਸਕੂਲ ਪ੍ਰਬੰਧਕਾਂ ਨੇ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
ਦੂਸਰੇ ਪਾਸੇ ਜਾਗੋ ਪਾਰਟੀ ਨੇ ਕਿਹਾ ਹੈ ਕਿ ਉਹ ਵੀ ਦਿੱਲੀ ਪੁਲਸ ਨੂੰ ਸ਼ਿਕਾਇਤ ਦੇਣਗੇ। ਗੁਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਜਾ ਰਹੀ ਸ਼ਿਕਾਇਤ ਵਿੱਚ ਸਭ ਦੋਸ਼ੀਆਂ ਦੇ ਨਾਂਅ ਲਿਖੇ ਜਾਣਗੇ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਗੁਰੂੁ ਹਰਿਕ੍ਰਿਸ਼ਨ ਸਕੂਲ ਦੀ ਸੋਸਾਇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ, ਸਕੂਲ ਦੇ ਚੇਅਰਮੈਨ ਸਰਬਜੀਤ ਸਿੰਘ ਵਿਰਕ, ਸਕੂਲ ਦੇ ਮੈਨੇਜਰ, ਪ੍ਰਿੰਸੀਪਲ, ਅਕਾਊਂਟੈਂਟ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਖਜ਼ਾਨਚੀੇ ਨੂੰ ਵੀ ਇਸ ਦੇ ਮੁੱਖ ਦੋਸ਼ੀ ਬਣਾਇਆ ਜਾਏਗਾ। ਉਨ੍ਹਾ ਦੱਸਿਆ ਕਿ ਪੰਜਾਬੀ ਬਾਗ ਸਕੂਲ ਵਿੱਚ ਨਕਦ ਜਮ੍ਹਾ ਹੋਣ ਵਾਲੀ ਫੀਸ ਨੂੰ ਬੈਂਕ ਦੇ ਕੁਝ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਸਕੂਲ ਸਟਾਫ ਨੇ ਸਕੂਲ ਸੋਸਾਇਟੀ ਦੇ ਖਾਤੇ ਵਿੱਚ ਪੂਰਾ ਜਮ੍ਹਾ ਕਰਾਇਆ, ਪਰ ਰਿਕਾਰਡ ਵਿੱਚ ਪੂਰੇ ਪੈਸੇ ਜਮ੍ਹਾ ਹੋਏ ਦੱਸੇ। ਖਾਤੇ ਵਿੱਚ ਪੈਸੇ ਘੱਟ ਜਮ੍ਹਾ ਹੋਣ ਕਾਰਨ ਹਿਸਾਬ ਨਹੀਂ ਮਿਲਿਆ। ਦਿੱਲੀ ਕਮੇਟੀ ਵੱਲੋਂ ਇਸ ਘਪਲੇ ਵਿੱਚ ਮਨਜੀਤ ਸਿੰਘ ਜੀ ਕੇ ਨੂੰ ਘਸੀਟਣ ਦੀ ਕੋਸ਼ਿਸ਼ ਦੀ ਨਿੰਦਾ ਕਰਦੇ ਹੋਏ ਗੁਰਵਿੰਦਰ ਸਿੰਘ ਨੇ ਕਿਹਾ ਕਿ ਜੀ ਕੇ ਨੇ ਪਿਛਲੇ ਸਾਲ ਅਕਤੂਬਰ ਵਿੱਚ ਖੁਦ ਨੂੰ ਕਮੇਟੀ ਦੇ ਅਧਿਕਾਰਤ ਕੰਮਾਂ ਤੋਂ ਲਾਂਭੇ ਕਰ ਲਿਆ ਸੀ ਅਤੇ ਇਹ ਘਪਲਾ ਇਸ ਸਾਲ ਮਾਰਚ ਤੱਕ ਜਾਰੀ ਰਿਹਾ। ਸਕੂਲ ਦੇ ਆਰਥਿਕ ਪ੍ਰਬੰਧਾਂ ਨੂੰ ਵੇਖਣ ਦੀ ਜ਼ਿੰਮੇਵਾਰੀ ਸਕੂਲ ਦੇ ਚੇਅਰਮੈਨ, ਮੈਨੇਜਰ, ਪ੍ਰਿੰਸੀਪਲ ਅਤੇ ਅਕਾਊਂਟੈਂਟ ਦੀ ਹੁੰਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼