Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਪੰਜਾਬ

ਅਕਾਲ ਤਖਤ ਵੱਲੋਂ ਬਣਾਈ ਕਮੇਟੀ ਢੱਡਰੀਆਂ ਵਾਲੇ ਨਾਲ ਮੀਟਿੰਗ ਕਰੇਗੀ

December 02, 2019 09:01 AM

ਅੰਮ੍ਰਿਤਸਰ, 1 ਦਸੰਬਰ (ਪੋਸਟ ਬਿਊਰੋ)- ਸਿੱਖ ਧਰਮ ਦੇ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂਵਾਲਾ ਦਾ ਕੇਸ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਵਿਚਾਰਨ ਪਿੱਛੋਂ ਕਮੇਟੀ ਨੇ ਉਨ੍ਹਾਂ ਨਾਲ ਇੱਕ ਵਾਰ ਮੀਟਿੰਗ ਕਰ ਕੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਢੱਡਰੀਆਂਵਾਲਾ ਨੂੰ ਮੀਟਿੰਗ ਲਈ ਕਿਹਾ ਜਾ ਸਕਦਾ ਹੈ।
ਵਰਨਣ ਯੋਗ ਹੈ ਕਿ ਸੰਤ ਢੱਡਰੀਆਂ ਵਾਲਾ ਦੇ ਖਿਲਾਫ ਪਿਛਲੇ ਦਿਨੀਂ ਅਕਾਲ ਤਖਤ ਵਿਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਪੁੱਜੀਆਂ ਸ਼ਿਕਾਇਤਾਂ ਵਿੱਚ ਦੋਸ਼ ਲਾਇਆ ਗਿਆ ਸੀ ਕਿ ਪ੍ਰਚਾਰ ਵੇਲੇ ਸਿੱਖ ਸਿਧਾਂਤਾਂ ਅਤੇ ਗੁਰਮਤਿ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖਾਂ ਵਿੱਚ ਭਰਾ ਮਾਰੂ ਜੰਗ ਦੇ ਆਸਾਰ ਬਣ ਸਕਦੇ ਹਨ। ਇਹ ਸ਼ਿਕਾਇਤਾਂ ਕਰਨ ਵਾਲਿਆਂ ਨੇ ਉਸ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਾਂ ਨਾਲ ਉਸ ਦੇ ਕੀਤੇ ਪ੍ਰਚਾਰ ਦੀਆਂ ਸੀਡੀਜ਼ ਅਤੇ ਵੀਡੀਓ ਵੀ ਅਕਾਲ ਤਖਤ 'ਤੇ ਸੌਂਪੀਆਂ ਸਨ। ਇਸ ਬਾਰੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਾਮਲੇ ਨੂੰ ਵਿਚਾਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਨੇ ਕੱਲ੍ਹ ਇਥੇ ਇਸ ਮਾਮਲੇ ਨੂੰ ਵਿਚਾਰਿਆ ਹੈ। ਕਮੇਟੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਟਿਆਲਾ, ਖਾਲਸਾ ਕਾਲਜ, ਚੰਡੀਗੜ੍ਹ ਅਤੇ ਲੁਧਿਆਣਾ ਤੋਂ ਸਿੱਖ ਵਿਦਵਾਨ ਸ਼ਾਮਲ ਹਨ। ਪੰਜ ਮੈਂਬਰੀ ਕਮੇਟੀ ਦਾ ਇੱਕ ਕੁਆਰਡੀਨੇਟਰ ਵੀ ਬਣਾਇਆ ਗਿਆ ਹੈ। ਇਸ ਮੁੱਦੇ ਨੂੰ ਵਿਚਾਰ ਮਗਰੋਂ ਕਮੇਟੀ ਇੱਕ ਵਾਰ ਇਹ ਕੇਸ ਰਣਜੀਤ ਸਿੰਘ ਢੱਡਰੀਆਂਵਾਲਾ ਨਾਲ ਮਿਲ ਕੇ ਵਿਚਾਰਨਾ ਚਾਹੰੁਦੀ ਹੈ ਤਾਂ ਜੋ ਕੁਝ ਸ਼ੰਕਿਆਂ ਦੀ ਨਿਬੇੜਾ ਕੀਤਾ ਜਾ ਸਕੇ। ਇਸ ਮੁਲਾਕਾਤ ਮਗਰੋਂ ਕਮੇਟੀ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਨੂੰ ਸੌਂਪੇਗੀ, ਜਿਸ ਨੂੰ ਵਿਚਾਰਨ ਮਗਰੋਂ ਪੰਜ ਸਿੱਘ ਸਾਹਿਬਾਨ ਫੈਸਲਾ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ