Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਸਿਆਚਿਨ ਵਿੱਚ ਬਰਫ ਦੇ ਤੋਦੇ ਡਿੱਗਣ ਕਾਰਨ ਦੋ ਜਵਾਨਾਂ ਦੀ ਮੌਤ

December 02, 2019 09:04 AM

ਜੰਮੂ, 1 ਦਸੰਬਰ (ਪੋਸਟ ਬਿਊਰੋ)- ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਪੈਂਦੇ ਸਿਆਚਿਨ ਗਲੇਸ਼ੀਅਰ ਦੇ ਦੱਖਣ ਵੱਲ ਦੇ ਪਾਸੇ ਬਰਫ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਦੋ ਜਵਾਨਾਂ ਦੀ ਮੌਤ ਹੋ ਗਈ।
ਸ੍ਰੀਨਗਰ ਵਿੱਚ ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਕੱਲ੍ਹ ਸਵੇਰੇ ਫੌਜ ਦੇ ਜਵਾਨ ਸਿਆਚਿਨ ਵਿੱਚ 18000 ਫੁੱਟ ਦੀ ਉਚਾਈ 'ਤੇ ਗਸ਼ਤ ਕਰ ਰਹੇ ਸਨ ਤਾਂ ਉਹ ਬਰਫ ਦੇ ਤੋਦਿਆਂ ਦੀ ਲਪੇਟ 'ਚ ਆ ਗਏ। ਉਨ੍ਹਾਂ ਦੱਸਿਆ ਕਿ ਐਵਾਲਾਂਚ ਰੈਸਕਿਊ ਟੀਮ (ਏ ਆਰ ਟੀ) ਮੌਕੇ 'ਤੇ ਪੁੱਜੀ ਅਤੇ ਗਸ਼ਤ ਕਰਦੇ ਜਵਾਨਾਂ ਦੀ ਟੀਮ ਦੇ ਮੈਂਬਰਾਂ ਨੂੰ ਲੱਭਿਆ ਤੇ ਉਨ੍ਹਾਂ ਨੂੰ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਜ਼ਖਮੀ ਜਵਾਨਾਂ ਨੂੰ ਇਥੋਂ ਲਿਜਾਣ ਲਈ ਫੌਜ ਦੇ ਹੈਲੀਕਾਪਟਰ ਵੀ ਲਾਏ ਗਏ। ਮੈਡੀਕਲ ਟੀਮਾਂ ਦੀਆਂ ਸਰਵੋਤਮ ਕੋਸ਼ਿਸ਼ਾਂ ਦੇ ਬਾਵਜੂਦ ਦੋ ਜਵਾਨਾਂ ਨੂੰ ਬਚਾਇਆ ਨਾ ਜਾ ਸਕਿਆ।
ਬੀਤੇ ਦੋ ਹਫਤਿਆਂ ਦੇ ਦੌਰਾਨ ਸਿਆਚਿਨ 'ਚ ਬਰਫ ਦੇ ਤੋਦੇ ਡਿੱਗਣ ਨਾਲ ਮਾਰੇ ਗਏ ਜਵਾਨਾਂ ਦੀ ਇਹ ਦੂਸਰੀ ਘਟਨਾ ਹੈ। ਇਸ ਤੋਂ ਪਹਿਲਾਂ ਬੀਤੀ 18 ਦਸੰਬਰ ਨੂੰ ਸਿਆਚਿਨ ਗਲੇਸ਼ੀਅਰ ਦੇ ਉੱਤਰੀ ਪਾਸੇ ਬਰਫ ਦੇ ਤੋਦੇ ਡਿੱਗਣ ਕਾਰਨ ਚਾਰ ਜਵਾਨ ਅਤੇ ਦੋ ਕੁਲੀ ਮਾਰੇ ਗਏ ਸਨ। 20,000 ਫੁੱਟ ਦੀ ਉੱਚਾਈ ਵਾਲੇ ਦੁਨੀਆ ਦੇ ਸਭ ਤੋਂ ਉਚੇ ਜੰਗੀ ਮੈਦਾਨ ਸਿਆਚਿਨ 'ਚ ਜਵਾਨਾਂ ਨੂੰ ਠੰਢ ਅਤੇ ਤੇਜ਼ ਹਵਾਵਾਂ ਨਾਲ ਮੁਕਾਬਲਾ ਕਰਨਾ ਪੈਂਦਾ ਹੈ। ਸਰਦੀਆਂ ਵਿੱਚ ਗਲੇਸ਼ੀਅਰ 'ਚ ਬਰਫ ਦੇ ਤੋਦੇ ਡਿੱਗਣ ਅਤੇ ਬਰਫੀਲਾ ਤੂਫਾਨ ਆਉਣਾ ਆਮ ਵਾਂਗ ਹੈ ਅਤੇ ਇਸ ਦੌਰਾਨ ਇਥੇ ਪਾਰਾ ਮਨਫੀ ਤੋਂ ਵੀ 60 ਡਿਗਰੀ ਹੇਠਾਂ ਆ ਜਾਂਦਾ ਹੈ, ਜਿਸ ਲਈ ਉਚੇਚੇ ਪ੍ਰਬੰਧ ਕਰਨੇ ਪੈਂਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ