Welcome to Canadian Punjabi Post
Follow us on

17

November 2018
ਜੀਟੀਏ

ਪਲੇਸ਼ੀ ਦੀਆਂ ਟਿੱਪਣੀਆਂ ਦਾ ਬੈਂਸ ਨੇ ਲਿਆ ਸਖਤ ਨੋਟਿਸ

October 22, 2018 07:54 AM

ਬਰੈਂਪਟਨ, 21 ਅਕਤੂਬਰ (ਪੋਸਟ ਬਿਊਰੋ) : ਬਰੈਂਪਟਨ ਦੇ ਵਾਰਡ ਨੰ. 2 ਤੇ 6 ਦੇ ਰੀਜਨਲ ਕਾਉਂਸਲਰ ਉਮੀਦਵਾਰ ਗੁਰਪ੍ਰੀਤ ਬੈਂਸ ਵੱਲੋਂ ਬਿਆਨ ਜਾਰੀ ਕਰਕੇ ਭਾਰਤੀ ਕਮਿਊਨਿਟੀ ਖਿਲਾਫ ਕਥਿਤ ਤੌਰ ਉੱਤੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਦੀ ਨਿਖੇਧੀ ਕੀਤੀ ਗਈ ਹੈ।
ਬੈਂਸ ਨੇ ਆਖਿਆ ਕਿ ਇਹ ਗੱਲ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਗਈ ਹੈ ਕਿ ਮਾਈਕਲ ਪਲੇਸ਼ੀ ਵੱਲੋਂ ਸੋਸ਼ਲ ਮੀਡੀਆ ਉੱਤੇ ਇਸ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਟਿੱਪਣੀਆਂ ਵਿੱਚ ਆਖਿਆ ਗਿਆ ਹੈ ਕਿ ਬਰੈਂਪਟਨ ਵਿਚਲੇ ਭਾਰਤੀ ਕੋਈ ਬਹੁਤੇ ਵਧੀਆ ਨਹੀਂ ਹਨ ਤੇ ਜੇ ਪੈਟ੍ਰਿਕ ਹਾਰਦਾ ਹੈ ਤਾਂ ਇਸ ਲਈ ਸਾਡੇ ਆਪਣੇ ਲੋਕਾਂ ਨੂੰ ਦੋਸ ਦੇਣਾ ਹੋਵੇਗਾ ਕਿਉਂਕਿ ਉਹੀ ਹੋਰਨਾਂ ਨੂੰ ਸੀਟਾਂ ਮੱਲਣ ਦੀ ਇਜਾਜਤ ਦੇਈ ਜਾਂਦੇ ਹਨ।
ਬੈਂਸ ਨੇ ਆਖਿਆ ਕਿ ਇਸ ਲਈ ਪਲੇਸੀ ਨੂੰ ਬਰੈਂਪਟਨ ਵਾਸੀਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਤੇ ਮੁਆਫੀ ਮੰਗਣੀ ਚਾਹੀਦੀ ਹੈ। ਬੈਂਸ ਨੇ ਆਖਿਆ ਕਿ ਉਹ ਇਸ ਤਰ੍ਹਾਂ ਕਿਸੇ ਵੀ ਨਸਲ, ਜਾਤੀ ਤੇ ਧਰਮ ਦੇ ਲੋਕਾਂ ਖਿਲਾਫ ਕੀਤੀਆਂ ਜਾਣ ਵਾਲੀਆਂ ਟਿੱਪਣੀਆਂ ਦੀ ਨਿਖੇਧੀ ਕਰਦੇ ਹਨ ਤੇ ਪਲੇਸੀ ਤੋਂ ਮੁਆਫੀ ਦੀ ਮੰਗ ਕਰਦੇ ਹਨ।

Have something to say? Post your comment
 
ਹੋਰ ਜੀਟੀਏ ਖ਼ਬਰਾਂ
ਕਮਿਊਨਿਸਟ ਪਾਰਟੀ ਆਫ਼ ਕੈਨੇਡਾ ਵੱਲੋਂ ਫ਼ੋਰਡ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿ਼ਲਾਫ਼ ਮੁਜ਼ਾਹਰਾ
ਯੂਨਾਈਟਿਡ ਸਪੋਰਟਸ, ਸਿੱਖ ਸਪੋਰਟਸ ਤੇ ਪੰਜਾਬ ਸਪੋਰਟਸ ਕੈਨੇਡਾ ਵੱਲੋਂ ਮੇਅਰ ਪੈਟ੍ਰਿਕ ਬਰਾਊਨ ਲਈ ਕੀਤਾ ਗਿਆ ਸੁਆਗ਼ਤੀ-ਡਿਨਰ
"ਸੀ.ਆਰ.ਟੀ.ਸੀ. ਨੂੰ ਇੰਟਰਨੈੱਟ ਪ੍ਰੋਵਾਈਡਰਾਂ ਵੱਲੋਂ 'ਕੋਡ ਆਫ਼ ਕੰਡੱਕਟ' ਲਈ ਤੁਹਾਡੇ ਵਿਚਾਰਾਂ ਦੀ ਜ਼ਰੂਰਤ ਹੈ" : ਸੋਨੀਆ ਸਿੱਧੂ
ਐਮਾਜ਼ੋਨ ਦੇ ਚਲੇ ਜਾਣ ਦੇ ਸੋਗ ਨੂੰ ਜਿੱਤ ਵਾਗੂੰ ਮਨਾ ਰਿਹਾ ਹੈ ਬਰੈਂਪਟਨ
ਸਵਾਮੀ ਆਨੰਦ ਗਿਰੀ ਵੱਲੋਂ ਪਰਵਾਸੀ ਭਾਰਤੀਆਂ ਨੂੰ ਕੁੰਭ ਦੇ ਮੇਲੇ ਵਿੱਚ ਸ਼ਾਮਲ ਹੋਣ ਦਾ ਸੱਦਾ
ਦਰਸ਼ਕਾਂ ਦੇ ਮਨਾਂ `ਤੇ ਗਹਿਰੀ ਛਾਪ ਛੱਡ ਗਿਆ ਨਾਟਕ 'ਮੈਲੇ ਹੱਥ'
ਸੀਨੀਅਰਜ਼ ਐਸੋਸੀਏਸ਼ਨ ਵੱਲੋਂ ਸੀਨੀਅਰਜ਼ ਦੀਆਂ ਸਮੱਸਿਆਵਾਂ ਸਬੰਧੀ ਐਮ ਪੀ ਰਾਜ ਗਰੇਵਾਲ ਨਾਲ ਵਿਚਾਰ ਵਟਾਂਦਰਾ
ਤੇਰਵੇਂ ਪੰਜਾਬੀ ਲਿਖਾਈ ਮੁਕਾਬਲੇ ਸਫ਼ਲਤਾ-ਪੂਰਵਕ ਹੋਏ ਸੰਪੰਨ
ਗੁਰਪ੍ਰੀਤ ਬੈਂਸ ਨੇ ਕੀਤਾ ਵੋਟਰਾਂ ਦਾ ਧੰਨਵਾਦ
ਅਮਰੀਕਾ ਅਤੇ ਮੈਕਸੀਕੋ ਨਾਲ ਨਵੀਂ ਟਰੇਡ ਸੰਧੀ ਕੈਨੇਡਾ ਲਈ ਲਾਭਕਾਰੀ ਕਮਲ ਖੈਹਰਾ