Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਕਿੰਗਸਟਨ ਵਿੱਚ 30 ਗੱਡੀਆਂ ਆਪਸ ਵਿੱਚ ਟਕਰਾਈਆਂ, ਇੱਕ ਹਲਾਕ, ਕਈ ਹੋਰ ਜ਼ਖ਼ਮੀ

December 03, 2019 07:50 AM

ਕਿੰਗਸਟਨ, 2 ਦਸੰਬਰ (ਪੋਸਟ ਬਿਊਰੋ) : ਕਿੰਗਸਟਨ ਵਿੱਚ 30 ਗੱਡੀਆ ਦੇ ਆਪਸ ਵਿੱਚ ਟਕਰਾਉਣ ਕਾਰਨ ਨੋਵਾ ਸਕੋਸ਼ੀਆ ਤੋਂ ਇੱਕ 33 ਸਾਲਾ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।
ਇਹ ਘਟਨਾ ਜੌਇਸਵਿੱਲੇ ਰੋਡ ਦੀ ਐਗਜਿ਼ਟ ਨੇੜੇ ਹਾਈਵੇਅ 401 ਉੱਤੇ ਦੁਪਹਿਰੇ 3:30 ਵਜੇ ਪੱਛਮ ਵਾਲੀਆਂ ਲੇਨਜ਼ ਉੱਤੇ ਵਾਪਰੀ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਮੈਥਿਊ ਰੌਬਰਟ ਜੈਮੀਸਨ ਵਜੋਂ ਕੀਤੀ ਗਈ। ਇਹ ਹਾਦਸਾ ਐਤਵਾਰ ਨੂੰ ਵਾਪਰਿਆ।
ਫੌਂਟੋਨੈਕ ਕਾਊਂਟੀ ਪੈਰਾਮੈਡਿਕਸ ਦਾ ਕਹਿਣਾ ਹੈ ਕਿ ਹਾਦਸੇ ਤੋਂ ਤੁਰੰਤ ਬਾਅਦ ਹੀ ਵੱਡੀ ਗਿਣਤੀ ਵਿੱਚ ਰੈਸਕਿਊ ਕ੍ਰੀਊ ਮੌਕੇ ਉੱਤੇ ਪਹੁੰਚਿਆ। ਮੌਕੇ ਉੱਤੇ ਹੀ 16 ਵਿਅਕਤੀਆਂ ਦਾ ਇਲਾਜ ਕੀਤਾ ਗਿਆ ਤੇ ਫਿਰ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਇੱਕ ਵਿਅਕਤੀ ਨੂੰ ਮੌਕੇ ਉੱਤੇ ਹੀ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
ਸੜਕ ਉੱਤੇ ਫਸੇ ਹੋਏ ਹੋਰਨਾਂ ਲੋਕਾਂ ਨੂੰ ਕਿੰਗਸਟਨ ਦੇ ਹੀ ਇੱਕ ਵਾਰਮਿੰਗ ਸੈਂਟਰ ਵਿੱਚ ਭੇਜਿਆ ਗਿਆ। ਹਾਈਵੇਅ 401 ਜੌਇਸਵਿੱਲੇ ਐਗਜਿ਼ਟ 632 ਤੋਂ ਹਾਈਵੇਅ 15 ਤੱਕ ਹਾਦਸੇ ਦੀ ਜਾਂਚ ਲਈ ਬੰਦ ਕੀਤਾ ਗਿਆ ਹੈ। ਰਾਤ ਭਰ 15 ਸੈਂਟੀਮੀਟਰ ਬਰਫਬਾਰੀ ਹੋਣ ਦੀ ਸੰਭਾਵਨਾ ਦੇ ਚੱਲਦਿਆਂ ਵਿੰਟਰ ਵੈਦਰ ਐਡਵਾਈਜ਼ਰੀ ਕਿੰਗਸਟਨ ਵਿੱਚ ਅਜੇ ਵੀ ਜਾਰੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ