Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਔਰਤਾਂ ਦੀ ਸੁਰੱਖਿਆ ਦੇ ਮੁੱਦੇ ਤੋਂ ਭਾਰਤੀ ਪਾਰਲੀਮੈਂਟ ਵਿੱਚ ਗੁੱਸੇ ਦਾ ਉਬਾਲ

December 03, 2019 08:04 AM

ਨਵੀਂ ਦਿੱਲੀ, 2 ਦਸੰਬਰ, (ਪੋਸਟ ਬਿਊਰੋ)- ਹੈਦਰਾਬਾਦ ਵਿੱਚ ਮਹਿਲਾ ਵੈਟਰਨਰੀ ਡਾਕਟਰ ਨਾਲ ਬਲਾਤਕਾਰ ਤੇ ਫਿਰ ਉਸ ਨੂੰ ਸਾੜ ਕੇ ਮਾਰ ਦੇਣ ਦੀ ਘਟਨਾ ਉੱਤੇ ਦੇਸ਼ ਵਿੱਚ ਪੈਦਾ ਹੋਏ ਰੋਸ ਦੌਰਾਨ ਔਰਤਾਂ ਦੀ ਸੁਰੱਖਿਆ ਦਾ ਮੁੱਦਾ ਅੱਜ ਸੋਮਵਾਰ ਨੂੰ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿਚ ਵੀ ਗੂੰਜਿਆ।
ਇਸ ਮੌਕੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਨੇ ਇਕ ਆਵਾਜ਼ ਵਿੱਚ ਹੈਦਰਾਬਾਦ ਦੀ ਘਟਨਾ ਨੂੰ ਦੁਖਦਾਈ ਦੱਸ ਕੇ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਕਾਨੂੰਨ ਹੋਰ ਸਖ਼ਤ ਬਣਾਉਣ ਤੇ ਦੋਸ਼ੀਆਂ ਨੂੰ ਤੁਰੰਤ ਸਜ਼ਾ ਦੇਣ ਦੀ ਮੰਗ ਕੀਤੀ। ਸਰਕਾਰ ਨੇ ਵੀ ਇਸ ਘਟਨਾ ਨੂੰ ਸ਼ਰਮਨਾਕ ਮੰਨ ਕੇ ਮੈਂਬਰਾਂ ਦੀ ਮੰਗ ਦਾ ਸਮਰਥਨ ਕੀਤਾ ਤੇ ਕਿਹਾ ਕਿ ਜੇ ਸਦਨ ਵਿੱਚ ਸਖ਼ਤ ਕਾਨੂੰਨ ਬਣਾਉਣ ਬਾਰੇ ਸਹਿਮਤੀ ਬਣਦੀ ਹੈ ਤਾਂ ਸਰਕਾਰ ਤਿਆਰ ਹੈ।ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿੱਚ ਜ਼ੀਰੋ ਆਵਰ ਦੇ ਦੌਰਾਨ ਇਹ ਮੁੱਦਾ ਉੱਠਿਆ। ਮੈਂਬਰਾਂ ਵਿਚ ਇਸ ਘਟਨਾ ਬਾਰੇ ਕਾਫ਼ੀ ਗੁੱਸਾ ਸੀ।
ਰਾਜ ਸਭਾ ਵਿਚ ਇਸਦੀ ਚਰਚਾ ਦੌਰਾਨ ਜਯਾ ਬੱਚਨ ਨੇ ਬਲਾਤਕਾਰ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਮੰਗ ਕੀਤੀ ਤੇ ਕਿਹਾ ਕਿ ਅਜਿਹੇ ਲੋਕਾਂ ਕੁੱਟ-ਕੁੱਟ ਕੇ ਮਾਰਨ ਲਈ ਭੀੜ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਉਸ ਤੋਂ ਪਹਿਲਾਂ ਵਿਜਿਲਾ ਸਤਿਆਨੰਦ ਨੇ ਕਿਹਾ ਕਿ ਦੇਸ਼ ਨੂੰ ਚੁੱਪ ਨਹੀਂ ਬੈਠਣਾ ਚਾਹੀਦਾ। ਬਲਾਤਕਾਰ ਦੇ ਸਾਰੇ ਦੋਸ਼ੀਆਂ ਨੂੰ 31 ਦਸੰਬਰ ਤਕ ਫਾਂਸੀ ਦੇ ਦੇਣੀ ਚਾਹੀਦੀ ਹੈ। ਉਨ੍ਹਾਂਂ ਕਿਹਾ ਕਿ ਕਈ ਕੇਸ ਅਜਿਹੇ ਹਨ, ਜਿਨ੍ਹਾਂ ਵਿਚ ਫਾਂਸੀ ਦੀ ਸਜ਼ਾ ਹੋਣ ਤੋਂ ਬਾਅਦ ਅਜੇ ਤਕ ਉਨ੍ਹਾਂਂ ਨੂੰ ਬਚਾਅ ਦੇ ਮੌਕੇ ਦਿੱਤੇ ਜਾ ਰਹੇ ਹਨ। ਸੀਪੀਆਈ ਦੇ ਬਿਨੋਏ ਵਿਸਵਾਸ ਨੇ ਕਿਹਾ ਕਿ ਉਂਜ ਉਹ ਮੌਤ ਦੀ ਸਜ਼ਾ ਦਾ ਸਮਰਥਨ ਨਹੀਂ ਕਰਦੇ, ਪਰ ਅਜਿਹੇ ਕੇਸ ਵਿੱਚ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਨੇ ਦਿੱਲੀ ਬਲਾਤਕਾਰ ਕਾਂਡ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉਸ ਘਟਨਾ ਤੋਂ ਬਾਅਦ ਔਰਤਾਂ ਦੀ ਸੁਰੱਖਿਆ ਵਾਸਤੇ ਕਾਫ਼ੀ ਸਖ਼ਤ ਕਦਮ ਚੁੱਕੇ ਗਏ ਸਨ, ਪਰ ਉਨ੍ਹਾਂਂ ਉੱਤੇ ਅਮਲ ਠੀਕ ਢੰਗ ਨਾਲ ਨਹੀਂ ਹੋ ਰਿਹਾ।
ਲੋਕ ਸਭਾ ਵਿਚ ਜ਼ੀਰੋ ਆਵਰ ਦੌਰਾਨ ਮੈਂਬਰਾਂ ਵਿਚ ਹੈਦਰਾਬਾਦ ਦੀ ਘਟਨਾ ਦਾ ਮੁੱਦਾ ਉੱਠਿਆ ਅਤੇ ਸਰਕਾਰ ਤੋਂ ਸਖ਼ਤ ਕਾਨੂੰਨ ਬਣਾਉਣਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਉੱਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਤੋਂਵੱਧ ਗ਼ੈਰ-ਮਨੁੱਖੀ ਕਾਰਾ ਕੁਝ ਨਹੀਂਹੋ ਸਕਦਾ। ਸਾਰੇ ਸ਼ਰਮਸਾਰ ਹਨ ਤੇ ਦੁਖੀ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ