Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਅੰਤਰਰਾਸ਼ਟਰੀ

ਸਾਊਦੀ ਅਰਬ ਨੇ ਆਪਣੇ ਕੌਂਸਲੇਟ ਵਿੱਚ ਪੱਤਰਕਾਰ ਖਾਸ਼ੋਗ਼ੀ ਦੀ ਮੌਤ ਹੋਈ ਮੰਨ ਲਈ

October 22, 2018 08:04 AM

ਰਿਆਧ, 21 ਅਕਤੂਬਰ, (ਪੋਸਟ ਬਿਊਰੋ)- ਸਾਊਦੀ ਅਰਬ ਨੇ ਅੱਜ ਸ਼ਨਿਚਰਵਾਰ ਨੂੰ ਮੰਨ ਲਿਆ ਕਿ ਉਸ ਦੀ ਸਰਕਾਰ ਦੇ ਆਲੋਚਕ ਤੇ ਪੱਤਰਕਾਰ ਜਮਾਲ ਖਾਸ਼ੋਗ਼ੀ ਨੂੰ ਤੁਰਕੀ ਦੇ ਸ਼ਹਿਰ ਇਸਤਾਂਬੂਲ ਵਿਚ ਉਨ੍ਹਾਂ ਦੇ ਕੌਂਸਲੇਟ ਵਿਚ ਹੀ ਕਤਲ ਕੀਤਾ ਗਿਆ ਹੈ। ਇਹ ਦੋਸ਼ ਮੰਨਣ ਵਿਚ ਸਾਊਦੀ ਅਰਬ ਦੀ ਸਰਕਾਰ ਨੇ ਦੋ ਹਫ਼ਤੇ ਤੋਂ ਵੱਧ ਸਮਾਂ ਲਿਆ ਅਤੇ ਕਿਹਾ ਕਿ ਪੱਤਰਕਾਰ ਸਾਊਦੀ ਅਰਬ ਦੇ ਅਧਿਕਾਰੀਆਂ ਨਾਲ ਬਹਿਸ ਦੌਰਾਨ ਹੱਥੋਪਾਈ ਵਿਚ ਮਾਰਿਆ ਗਿਆ ਹੈ। ਨਾਲ ਇਹ ਕਿਹਾ ਹੈ ਕਿ ਗਲਫ਼ ਅਥਾਰਿਟੀ ਨੇ 18 ਲੋਕਾਂ ਨੂੰ ਇਸ ਸੰਬੰਧ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੇਸ਼ ਦੇ ਡਿਪਟੀ ਇੰਟੈਲੀਜੈਂਸ (ਖੁਫ਼ੀਆ) ਚੀਫ ਅਤੇ ਮੀਡੀਆ ਸਲਾਹਕਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਇਸ ਦੌਰਾਨ ਸਾਊਦੀ ਅਰਬ ਦੇ ਕਿੰਗ ਸਲਮਾਨ ਨੇ ਇਸ ਘਟਨਾ ਦੇ ਸੰਬੰਧ ਵਿੱਚ ਪੰਜ ਅਫਸਰਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਇਨ੍ਹਾਂ ਵਿਚ ਸ਼ਾਹੀ ਦਰਬਾਰ ਦੇ ਸਲਾਹਕਾਰ ਤੇ ਕਰਾਊਨ ਪਿ੍ਰੰਸ ਦੇ ਬੇਹੱਦ ਭਰੋਸੇਯੋਗ ਮੰਨੇ ਜਾ ਰਹੇ ਸੌਦ-ਅਲ ਕਰਤਨੀ ਅਤੇ ਡਿਪਟੀ ਇੰਟੈਲੀਜੈਂਸ ਚੀਫ ਅਹਿਮਦ ਅਸੀਰੀ ਸ਼ਾਮਿਲ ਹਨ। ਇਸ ਤੋਂ ਇਲਾਵਾ ਖ਼ੁਫ਼ੀਆ ਏਜੰਸੀਆਂ ਦੇ ਪੁਨਰਗਠਨ ਲਈ ਵੀ ਉਨ੍ਹਾਂ ਨੇ ਪ੍ਰਿੰਸ ਮੁਹੰਮਦ ਦੀ ਅਗਵਾਈ ਵਿੱਚ ਇਕ ਮੰਤਰੀ ਮੰਡਲ ਦੀ ਕਮੇਟੀ ਬਣਾਈ ਹੈ। ਇਸ ਤੋਂ ਸਾਫ਼ ਹੁੰਦਾ ਹੈ ਕਿ ਕਰਾਊਨ ਪਿ੍ਰੰਸ ਦੇ ਵਿਆਪਕ ਅਧਿਕਾਰ ਬਣੇ ਰਹਿਣਗੇ।
ਸਾਊਦੀ ਅਰਬ ਸਰਕਾਰ ਦੇ ਐਲਾਨ ਨਾਲ ਦੁਨੀਆ ਦੇ ਹੋਰਨਾਂ ਦੇਸ਼ਾਂ ਉੱਤੇ ਬਹੁਤਾ ਅਸਰ ਨਹੀਂ ਹੋਇਆ। ਬ੍ਰਿਟੇਨ ਦਾ ਕਹਿਣਾ ਹੈ ਕਿ ਉਹ ਆਪਣੇ ਅਗਲੇ ਕਦਮ ਬਾਰੇ ਸੋਚ ਰਿਹਾ ਹੈ। ਆਸਟਰੇਲੀਆ ਨੇ ਕਿਹਾ ਕਿ ਉਹ ਹੱਤਿਆ ਦੇ ਵਿਰੋਧ ਵਿੱਚ ਸਾਊਦੀ ਅਰਬ ਵਿੱਚ ਹੋ ਰਹੇ ਨਿਵੇਸ਼ ਸੰਮੇਲਨ ਤੋਂ ਪਾਸੇ ਹਟ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਪੱਤਰਕਾਰ ਦੀ ਮੌਤ ਬਾਰੇ ਸਾਊਦੀ ਅਰਬ ਵਲੋਂ ਦਿੱਤੀ ਸਫ਼ਾਈ ਉੱਤੇ ਉਨ੍ਹਾਂ ਨੂੰ ਭਰੋਸਾ ਹੈ, ਜਦ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਪਾਬੰਦੀਆਂ ਲਾਉਣ ਦੀ ਗੱਲ ਵੀ ਕਹੀ ਸੀ। ਯੂ ਐੱਨ ਓ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਤੁਰਕੀ ਦਾ ਕਹਿਣਾ ਹੈ ਕਿ ਉਹ ਇਸ ਕਤਲ ਦੇ ਸਾਰੇ ਤੱਥ ਪੇਸ਼ ਕਰੇਗਾ। ਕੌਮਾਂਤਰੀ ਪੱਤਰਕਾਰ ਭਾਈਚਾਰੇ ਨੇ ਇਸ ਬਾਰੇ ਸਾਊਦੀ ਅਰਬ ਸਰਕਾਰ ਦੀ ਆਲੋਚਨਾ ਕੀਤੀ ਹੈ। ਪੱਤਰਕਾਰਾਂ ਦੀ ਜਥੇਬੰਦੀ ‘ਰਿਪੋਰਟਰਜ਼ ਵਿਦਾਊਟ ਬੌਰਡਰਜ਼` ਨੇ ਕਿਹਾ ਹੈ ਕਿ ਸਾਊਦੀ ਅਰਬ ਨੂੰ ਇਸ ਕਤਲ ਅਤੇ ਹੋਰ ਪੱਤਰਕਾਰਾਂ ਨੂੰ ਬੰਦੀ ਬਣਾਉਣ ਦਾ ਜ਼ਿੰਮੇਵਾਰ ਕਰਾਰ ਦੇਣਾ ਚਾਹੀਦਾ। ਪੈਰਿਸ ਤੋਂ ਇਸ ਜਥੇਬੰਦੀ ਦੇ ਸਕੱਤਰ ਜਨਰਲ ਕ੍ਰਿਸਟੋਫ਼ਰ ਡੇਲੋਅਰ ਨੇ ਕਿਹਾ ਕਿ ਸਾਊਦੀ ਅਰਬ ਨੂੰ ਕਿਸੇ ਦੀ ਵੀ ਹੱਤਿਆ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ