Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਭਾਰਤ ਸਰਕਾਰ ਦੀ ‘ਕੈਂਚੀ' ਨੇ ਪਾਕਿ ਕਬੱਡੀ ਟੀਮ ਨੂੰ ‘ਹੱਦ' ਨਹੀਂ ਟੱਪਣ ਦਿੱਤੀ

December 03, 2019 08:50 AM

ਚੰਡੀਗੜ੍ਹ, 2 ਦਸੰਬਰ (ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਛੇ ਵਿਸ਼ਵ ਕਬੱਡੀ ਕੱਪ ਮੁਕਾਬਲਿਆਂ 'ਚ ਪੰਜ ਵਾਰ ਉਪ ਜੇਤੂ ਰਹੀ ਪਾਕਿਸਤਾਨ ਦੀ ਕਬੱਡੀ ਟੀਮ ਨੂੰ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਨੇ ਅਜਿਹੀ ਕੈਂਚੀ ਮਾਰੀ ਕਿ ਉਹ ਬਾਰਡਰ ਦਾ ਹੰਦਾ ਨਹਂ ਟੱਪ ਸਕੀ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਆਗਾਜ਼ ਸੁਲਤਾਨਪੁਰ ਲੋਧੀ ਤੋਂ ਕੱਲ੍ਹ ਹੋਇਆ ਸੀ ਅਤੇ ਕਬੱਡੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਅਮਰੀਕਾ, ਆਸਟਰੇਲੀਆ, ਪਾਕਿਸਤਾਨ, ਇੰਗਲੈਂਡ, ਕੈਨੇਡਾ, ਸ਼੍ਰੀਲੰਕਾ, ਕੀਨੀਆ ਤੇ ਨਿਊਜ਼ੀਲੈਂਜਡ ਦੀਆਂ ਟੀਮਾਂ ਨੂੰ ਸੱਦਾ ਭੇਜਿਆ ਗਿਆ ਸੀ। ਬਾਕੀ ਸੱਤ ਟੀਮਾਂ ਪੁੁੱਜ ਚੁੱਕੀਆਂ ਹਨ, ਪਰ ਭਾਰਤ ਸਰਕਾਰ ਨੇ ਪਾਕਿਸਤਾਨ ਦੀ ਕਬੱਡੀ ਟੀਮ ਨੂੰ ਪ੍ਰਵਾਨਗੀ ਨਹੀਂ ਦਿੱਤੀ। ਸਾਲ 2010 ਵਿੱਚ ਇਸ ਕਬੱਡੀ ਕੱਪ ਦੀ ਸ਼ੁਰੂਆਤ ਅਕਾਲੀ-ਭਾਜਪਾ ਸਰਕਾਰ ਨੇ ਕੀਤੀ ਸੀ ਅਤੇ ਉਦੋਂ ਤੋਂ ਲਹਿੰਦੇ ਪੰਜਾਬ (ਪਾਕਿਸਤਾਨ) ਦੀ ਕਬੱਡੀ ਟੀਮ ਲਗਾਤਾਰ ਚੜ੍ਹਦੇ ਪੰਜਾਬ ਦੀ ਧਰਤੀ 'ਤੇ ਖੇਡਣ ਆਉਂਦੀ ਰਹੀ ਹੈ। ਖੇਡ ਵਿਭਾਗ ਵੱਲੋਂ ਕਰਵਾਏ ਛੇ ਅੰਤਰਰਾਸ਼ਟਰੀ ਕਬੱਡੀ ਕੱਪ ਮੁਕਾਬਲਿਆਂ ਵਿੱਚ ਪਾਕਿਸਤਾਨ ਦੀ ਟੀਮ ਪੰਜ ਵਾਰ ਉਪ ਜੇਤੂ ਰਹੀ ਹੈ। ਇੱਕ ਵਾਰ ਪਾਕਿਸਤਾਨੀ ਟੀਮ ਤੀਸਰੇ ਨੰਬਰ 'ਤੇ ਆਈ ਸੀ। ਪੰਜ ਵਾਰ ਕਬੱਡੀ ਦਾ ਫਾਈਨਲ ਫਸਵਾਂ ਮੈਚ ਚੜ੍ਹਦੇ ਤੇ ਲਹਿੰਦੇ ਪੰਜਾਬ (ਭਾਰਤ ਤੇ ਪਾਕਿਸਤਾਨ) ਦੀਆਂ ਟੀਮਾਂ ਵਿਚਕਾਰ ਹੋਇਆ। ਫਾਈਨਲ ਮੈਚ ਏਨਾ ਫਸਵਾਂ ਹੁੰਦਾ ਸੀ ਕਿ ਕਬੱਡੀ ਪ੍ਰੇਮੀਆਂ ਵੱਲੋਂ ਨਿੱਠ ਕੇ ਦੇਖਿਆ ਜਾਂਦਾ ਸੀ, ਪਰ ਇਸ ਵਾਰ ਪਾਕਿਸਤਾਨ ਦੀ ਟੀਮ ਨੂੰ ਭਾਰਤ ਸਰਕਾਰ ਨੇ ਮਨਜ਼ੂਰੀ ਨਹੀਂ ਦਿੱੱਤੀ, ਜਿਸ ਕਰਕੇ ਵੱਖ-ਵੱਖ ਥਾਂਈਂ ਹੋ ਰਹੇ ਕਬੱਡੀ ਮੈਚਾਂ 'ਚ ਦਰਸ਼ਕਾਂ ਦੀ ਹਾਜ਼ਰੀ ਅਤੇ ਉਤਸੁਕਤਾ ਬਾਰੇ ਦੁਬਿਧਾ ਬਣੀ ਹੋਈ ਹੈ। ਪਤਾ ਲੱਗਾ ਹੈ ਕਿ ਪਾਕਿਸਤਾਨ ਟੀਮ ਨੇ ਆਉਣ ਲਈ ਪੂਰੀ ਤਿਆਰੀ ਕਰ ਰੱਖੀ ਸੀ, ਪੰਜਾਬ ਸਰਕਾਰ ਨੇ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪਾਕਿਸਤਾਨ ਟੀਮ ਨੂੰ ਹਰੀ ਝੰਡੀ ਦੇਣ ਲਈ ਅਪੀਲ ਕੀਤੀ ਸੀ, ਪਰ ਕੇਂਦਰ ਸਰਕਾਰ ਨੇ ਪ੍ਰਵਾਨਗੀ ਨਹੀਂ ਦਿੱਤੀ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਟੀਮ ਨੂੰ ਕੇਂਦਰ ਤੋਂ ਪ੍ਰਵਾਨਗੀ ਦੁਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ, ਪਰ ਪੰਜਾਬ ਸਰਕਾਰ ਦੇ ਯਤਨਾਂ ਦਾ ਕੋਈ ਸਿੱਟਾ ਨਹੀਂ ਨਿਕਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ