Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਚਾਇਤਾਂ ਤੋਂ ਸ਼ਾਮਲਾਟ ਜ਼ਮੀਨਾਂ ਖ਼ਰੀਦ ਕੇ ਪੰਜਾਬ ਸਰਕਾਰ ਲੈਂਡ ਬੈਂਕ ਬਣਾਉਣ ਲੱਗੀ

December 03, 2019 08:53 AM

ਚੰਡੀਗੜ੍ਹ, 2 ਦਸੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸਨਅਤੀ ਵਿਕਾਸ ਨੂੰ ਹੱਲਾਸ਼ੇਰੀ ਦੇਣ ਲਈ ਦਿਹਾਤੀ ਖੇਤਰਾਂ ਵਿੱਚ ਲੈਂਡ ਬੈਂਕ ਬਣਾਉਣ ਲਈ ‘ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਰੂਲਜ਼ 1964` ਵਿੱਚ ਸੋਧ ਕਰਨ ਦੀ ਸਿਧਾਂਤਕ ਮਨਜ਼ੂਰੀ ਦਿੱਤੀ ਹੈ। ਇਹ ਯਕੀਨੀ ਬਣਾਉਣ ਦਾ ਫ਼ੈਸਲਾ ਲਿਆ ਗਿਆ ਕਿ ਸੋਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ ਤਾਂ ਜੋ ਪੰਚਾਇਤਾਂ ਆਪਣਾ ਬਕਾਇਆ ਪ੍ਰਾਪਤ ਕਰ ਲੈਣ। ਜ਼ਮੀਨ ਐਕਵਾਇਰ ਵਿੱਚ ਪੰਚਾਇਤੀ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇਗਾ।
ਇਸ ਸੰਬੰਧ ਵਿੱਚ ਮਹੱਤਵ ਪੂਰਨ ਇਹ ਹੈ ਕਿ ਇਹ ਪਹਿਲਾ ਅਜਿਹਾ ਮੌਕਾ ਨਹੀਂ, ਜਦੋਂ ਸਰਕਾਰ ਨੇ ਲੈਂਡ ਬੈਂਕ ਬਣਾਉਣ ਲਈ ਸ਼ਾਮਲਾਟ ਜ਼ਮੀਨਾਂ ਖਰੀਦਣ ਦੀ ਯੋਜਨਾ ਬਣਾਈ ਹੈ। ਇਸ ਤੋਂ ਪਹਿਲਾਂ ਅਕਾਲੀ ਸਰਕਾਰ ਦੌਰਾਨ ਵੀ ਇਹ ਫ਼ੈਸਲਾ ਲਿਆ ਗਿਆ ਸੀ, ਪਰ ਪੰਚਾਇਤਾਂ ਜ਼ਮੀਨ ਦੇਣ ਲਈ ਤਿਆਰ ਨਹੀਂ ਸਨ। ਕਈ ਪੇਚੀਦਗੀਆਂ ਕਾਰਨ ਸਰਕਾਰ ਨੇ ਉਦੋਂ ਇਸ ਫ਼ੈਸਲੇ ਤੋਂ ਪੱਲਾ ਝਾੜ ਲਿਆ ਸੀ।
ਅੱਜ ਮੰਤਰੀ ਮੰਡਲ ਨੇ ਸਨਅਤੀ ਵਿਕਾਸ ਪ੍ਰੋਜੈਕਟਾਂ ਦੇ ਵਿਕਾਸ ਲਈ ਸ਼ਾਮਲਾਟ ਜ਼ਮੀਨਾਂ ਦੇ ਤਬਾਦਲੇ ਕਰਨ ਲਈ ਵਿਸ਼ੇਸ਼ ਪ੍ਰਬੰਧ ਕਰਨ ਵਾਸਤੇ ‘ਪੰਜਾਬ ਵਿਲੇਜ ਕੌਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼ 1964` ਵਿੱਚ ਨਿਯਮ 12-ਬੀ ਦੀ ਸੋਧ ਕਰਨ ਲਈ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੀ ਤਜਵੀਜ਼ ਮਨਜ਼ੂਰ ਕਰ ਲਈ ਹੈ, ਜਿਸ ਨੂੰ ਸਨਅਤ ਵਿਭਾਗ ਅਤੇ ਪੰਜਾਬ ਲਘੂ ਉਦਯੋਗ ਤੇ ਐਕਸਪੋਰਟ ਨਿਗਮ ਵੱਲੋਂ ਲਾਗੂ ਕੀਤਾ ਜਾਵੇਗਾ। ਇਹ ਫ਼ੈਸਲਾ 5-6 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਨਿਵੇਸ਼ ਸੰਮੇਲਨ ਕਰਾਉਣ ਤੋਂ ਪਹਿਲਾਂ ਲਿਆ ਗਿਆ ਹੈ। ਇਸ ਨਵੀਂ ਸੋਧ ਦਾ ਉਦੇਸ਼ ਗ੍ਰਾਮ ਪੰਚਾਇਤਾਂ ਨੂੰ ਸ਼ਾਮਲਾਟ ਜ਼ਮੀਨਾਂ ਦੇ ਮੁੱਲ ਖੋਲ੍ਹ ਕੇ ਪਿੰਡਾਂ ਦੇ ਵਿਕਾਸ ਨੂੰ ਹੱਲਾਸ਼ੇਰੀ ਦੇਣਾ ਹੈ। ਕੈਬਨਿਟ ਨੇ ਸਨਅਤੀ ਵਿਕਾਸ ਪ੍ਰੋਜੈਕਟਾਂ ਦੇ ਵਿਕਾਸ ਲਈ ਗ੍ਰਾਮ ਪੰਚਾਇਤ ਜ਼ਮੀਨਾਂ ਦਾ ਤਬਾਦਲਾ ਕਰਨ ਲਈ ਮਨਜ਼ੂਰੀ ਦੇਣ ਦੇ ਤਰੀਕੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ। ਸਨਅਤ ਵਿਭਾਗ ਨੇ ਕੋਰ ਤੇ ਸਹਾਇਕ ਬੁਨਿਆਦੀ ਢਾਂਚੇ ਸਮੇਤ ਮਜ਼ਬੂਤ ਮੁੱਢਲੇ ਢਾਂਚਾ ਵਿਕਸਤ ਕਰਨ ਲਈ ਨਿਯਮ 12-ਏ ਵਿੱਚ ਸੋਧ ਦਾ ਪ੍ਰਸਤਾਵ ਦਿੱਤਾ ਸੀ, ਜੋ ਸਨਅਤੀ ਵਿਕਾਸ ਲਈ ਉਦਯੋਗਾਂ ਨੂੰ ਲੰਬੇ ਸਮੇਂ ਦੇ ਲਾਭ ਦੇਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ