Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਅਫਗਾਨਿਸਤਾਨ ਵਿੱਚ ਪਾਰਲੀਮੈਂਟਰੀ ਚੋਣਾਂ ਦੌਰਾਨ ਧਮਾਕੇ, 130 ਦੇ ਕਰੀਬ ਮੌਤਾਂ

October 22, 2018 08:05 AM

ਕਾਬੁਲ, 21 ਅਕਤੂਬਰ (ਪੋਸਟ ਬਿਊਰੋ)- ਅਫਗਾਨਿਸਤਾਨ 'ਚ ਅੱਠ ਸਾਲ ਬਾਅਦ ਸ਼ਨੀਵਾਰ ਨੂੰ ਪਹਿਲੀ ਵਾਰ ਹੋਈਆਂ ਪਾਰਲੀਮੈਂਟਰੀ ਚੋਣਾਂ ਦੌਰਾਨ ਦੋ ਤੋਂ ਵੱਧ ਥਾਵਾਂ 'ਤੇ ਹੋਏ ਧਮਾਕਿਆਂ ਕਾਰਨ ਘੱਟੋ-ਘੱਟ 130 ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਜੰਗ ਪੀੜਤ ਇਸ ਦੇਸ਼ ਵਿੱਚ ਚੋਣਾਂ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ।
ਇਟਲੀ ਦੇ ਇੱਕ ਗੈਰ ਸਰਕਾਰੀ ਸੰਗਠਨ ਨੇ ਇਨ੍ਹਾਂ ਹਮਲਿਆਂ ਵਿੱਚ ਮੌਤਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਘੱਟੋ-ਘੱਟ ਤਿੰਨ ਪੋਲਿੰਗ ਕੇਂਦਰਾਂ ਉਤੇ ਹਮਲੇ ਹੋਏ। ਇੱਕ ਪੁਲਸ ਅਫਸਰ ਨੇ ਕਿਹਾ ਕਿ ਹਮਲਿਆਂ ਦੇ ਬਾਵਜੂਦ ਲੋਕਾਂ ਨੂੰ ਵੋਟਾਂ ਪਾਉਣ ਤੋਂ ਰੋਕਣ ਦਾ ਅੱਤਵਾਦੀਆਂ ਦਾ ਇਰਾਦਾ ਸਫਲ ਨਹੀਂ ਹੋਇਆ। ਲੋਕ ਉਤਸ਼ਾਹ ਨਾਲ ਵੋਟਾਂ ਪਾਉਣ ਲਈ ਘਰਾਂ ਤੋਂ ਨਿਕਲੇ। ਧਮਾਕੇ ਪਿੱਛੋਂ ਰਾਜਧਾਨੀ ਦੇ ਉੱਤਰ ਵਿੱਚ ਇੱਕ ਸਕੂਲ ਵਿੱਚੋਂ ਵੋਟਰਾਂ ਨੂੰ ਭੱਜਦੇ ਵੇਖਿਆ ਗਿਆ। ਸੁਰੱਖਿਆ ਅਤੇ ਪੋਲਿੰਗ ਵਿੱਚ ਗੜਬੜ ਦੇ ਡਰ ਦੇ ਦੌਰਾਨ ਵੋਟਾਂ ਪੈਂਦੀਆਂ ਰਹੀਆਂ। ਦੇਸ਼ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਪੋਲਿੰਗ ਦੇ ਸ਼ੁਰੂ ਹੁੰਦੇ ਸਾਰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ। ਉਸ ਤੋਂ ਬਾਅਦ ਟੀ ਵੀ ਉਤੇ ਉਨ੍ਹਾਂ ਆਪਣੇ ਇੱਕ ਭਾਸ਼ਣ ਦੌਰਾਨ ਲੋਕਾਂ ਨੂੰ ਚੋਣਾਂ ਲਈ ਵਧਾਈ ਦਿੱਤੀ ਤੇ ਦੇਸ਼ ਦੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵੋਟਾਂ ਪੁਆਉਣ ਲਈ ਸੁਰੱਖਿਆ ਫੋਰਸਾਂ ਦੇ ਜਵਾਨਾਂ ਦੀ ਸ਼ਲਾਘਾ ਕੀਤੀ। ਆਜ਼ਾਦ ਚੋਣ ਕਮਿਸ਼ਨ ਮੁਤਾਬਕ ਦੇਸ਼ ਵਿੱਚ 88 ਲੱਖ ਰਜਿਸਟਰਡ ਵੋਟਰ ਹਨ। ਨਾਟੋ ਵੱਲੋਂ 2014 ਵਿੱਚ ਅੱਤਵਾਦ ਰੋਕੂ ਮੁਹਿੰਮ ਖਤਮ ਹੋਣ ਪਿੱਛੋਂ ਪਹਿਲੀ ਵਾਰ ਦੇਸ਼ ਵਿੱਚ ਵੋਟਾਂ ਪਈਆਂ ਹਨ। ਵੋਟਾਂ ਦਾ ਪੈਣ ਦਾ ਕੰਮ ਸ਼ਾਮ ਚਾਰ ਵਜੇ ਖਤਮ ਹੋ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ