Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸੁਸਤ ਮੰਦੀ ਉੱਤੇ ਖਜ਼ਾਨਾ ਮੰਤਰੀ ਬੋਲੀ: ਮੈਂ ਬਜਟ ਤੋਂ ਪਹਿਲਾਂ ਪ੍ਰਣਬ ਮੁਖ਼ਰਜੀ ਅਤੇ ਮਨਮੋਹਨ ਸਿੰਘ ਨਾਲ ਸਲਾਹ ਕੀਤੀ ਸੀ

December 03, 2019 08:58 AM

ਨਵੀਂ ਦਿੱਲੀ, 2 ਦਸੰਬਰ (ਪੋਸਟ ਬਿਊਰੋ)- ਭਾਰਤ ਦੀ ਸੁਸਤ ਅਰਥ ਵਿਵਸਥਾ ਦੇ ਮੁੱਦੇ ਤੋਂ ਲੋਕ ਸਭਾ ਵਿੱਚ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿਰੋਧੀ ਧਿਰ ਦੇ ਸਵਾਲਾਂ ਦਾ ਜਵਾਬ ਦੇਂਦੇ ਹੋਏ ਕਿਹਾ ਕਿ ਅਸੀਂ ਵਿਰੋਧੀਆਂ ਦੀਆਂ ਗੱਲਾਂ ਸੁਣਨ ਨੂੰ ਤਿਆਰ ਹਾਂ। ਮੈਂ ਬਹੁਤ ਸੁਣਿਆ ਤੇ ਅੱਜ ਜਵਾਬ ਦੇਣ ਆਈ ਹਾਂ। ਮੈਂ ਭੱਜਣ ਵਾਲਿਆਂ ਵਿੱਚੋਂ ਨਹੀਂ, ਇਹ ਸਾਡੀ ਪਾਰਟੀ ਦਾ ਸੱਭਿਆਚਾਰ ਨਹੀਂ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਬਜਟ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖ਼ਰਜੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ।
ਪਾਰਲੀਮੈਂਟ ਵਿੱਚ ਵਿਰੋਧੀ ਧਿਰ ਦੇ ਆਗੂਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕਾਰਪੋਰੇਟ ਟੈਕਸ ਘਟਾਉਣ ਨਾਲ ਨਿਵੇਸ਼ ਵਧਾਉਣ ਵਿੱਚ ਮਦਦ ਮਿਲੇਗੀ। ਸਾਡੀ ਸਰਕਾਰ ਲਗਾਤਾਰ ਵਿੱਤੀ ਅਨੁਸ਼ਾਸਨ ਉੱਤੇ ਕਾਇਮ ਰਹੀ ਹੈ। ਵਿੱਤ ਮੰਤਰੀ ਨਿਰਮਲਾ ਨੇ ਕਿਹਾ ਕਿ ਸਾਨੂੰ ‘ਸੂਟ-ਬੂਟ ਵਾਲੀ ਸਰਕਾਰ` ਵਾਰ-ਵਾਰ ਕਿਹਾ ਜਾਂਦਾ ਹੈ। ਸਾਨੂੰ ਦੱਸਿਆ ਗਿਆ ਹੈ ਕਿ ਕਾਰਪੋਰੇਟ ਟੈਕਸ ਘੱਟ ਕਰਨ ਨਾਲ ਸਿਰਫ਼ ਅਮੀਰ ਨੂੰ ਮਦਦ ਮਿਲਦੀ ਹੈ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਕਾਰਪੋਰੇਟ ਟੈਕਸ ਕਟੌਤੀ ਕੰਪਨੀ ਐਕਟ ਅਨੁਸਾਰ ਰਜਿਸਟਰਡ ਸਾਰੇ ਛੋਟੇ ਅਤੇ ਵੱਡੇ ਵਪਾਰਾਂ ਵਿੱਚ ਮਦਦ ਕਰਦੀ ਹੈ। ਅੱਲ ਵਿੱਚ ਅੱਜ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਦਾ 11ਵਾਂ ਦਿਨ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼