Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮਨੀ ਲਾਂਡਰਿੰਗ ਕੇਸ ਵਿੱਚ 90 ਦਿਨ ਹਿਰਾਸਤ ਪਿੱਛੋਂ ਰਤੁਲ ਪੁਰੀ ਦੀ ਜ਼ਮਾਨਤ

December 03, 2019 09:04 AM

ਨਵੀਂ ਦਿੱਲੀ, 2 ਦਸੰਬਰ (ਪੋਸਟ ਬਿਊਰੋ)- ਅਗਸਤਾ ਵੈਸਟਲੈਂਡ ਹੈਲੀਕਾਪਟਰ ਡੀਲ ਦੇ ਮਨੀ ਲਾਂਡਰਿੰਗ ਕੇਸ ਦੇ ਦੋਸ਼ੀ ਕਾਰੋਬਾਰੀ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਭਾਣਜੇ ਰਤੁਲ ਪੁਰੀ ਨੂੰ ਰਾਓਜ਼ ਐਵੇਨਿਊ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ। ਇਸ ਮੌਕੇ ਅਦਾਲਤ ਨੇ ਕਿਹਾ ਕਿ ਦੋਸ਼ੀ 90 ਦਿਨਾਂ ਤੋਂ ਹਿਰਾਸਤ ਵਿਚ ਹੈ ਅਤੇ ਸਾਰੇ ਪੱਖ ਦੇਖਦੇ ਹੋਏ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਜਾਂਦੀ ਹੈ।
ਰਤੁਲ ਪੁਰੀ ਉੱਤੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਕੇਸ ਵਿਚ ਪੈਸਾ ਲੈਣ ਦਾ ਦੋਸ਼ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਪੰਜ ਲੱਖ ਰੁਪਏ ਦੇ ਨਿੱਜੀ ਮੁਚੱਲਕੇ ਉੱਤੇ ਜ਼ਮਾਨਤ ਦਿੰਦੇ ਹੋਏ ਰਤੁਲ ਪੁਰੀ ਉੱਤੇ ਕਈ ਸ਼ਰਤਾਂ ਲਾਗੂ ਕੀਤੀਆਂ ਹਨ। ਅਦਾਲਤ ਨੇ ਕਿਹਾ ਕਿ ਰਤੁਲ ਪੁਰੀ ਨਾ ਦਸਤਾਵੇਜ਼ਾਂ ਨਾਲ ਛੇੜਛਾੜ ਦੀ ਕੋਸ਼ਿਸ਼ ਕਰਨਗੇ ਅਤੇ ਨਾ ਹੀ ਗਵਾਹਾਂ ਨਾਲ ਸੰਪਰਕ ਦੀ ਕੋਸ਼ਿਸ਼ ਕਰਨਗੇ। ਇਸ ਜਾਂਚ ਦੇ ਸਬੰਧ ਵਿਚ ਜਦੋਂ ਵੀ ਬੁਲਾਇਆ ਗਿਆ, ਉਹ ਹਾਜ਼ਰ ਹੋਣਗੇ ਤੇ ਅਦਾਲਤ ਦੀ ਇਜਾਜ਼ਤ ਲਏ ਬਿਨਾਂ ਦੇਸ਼ੋਂ ਬਾਹਰ ਨਹੀਂ ਜਾਣਗੇ। ਪੁਰੀ ਆਪਣੇ ਮੋਬਾਈਲ ਨੰਬਰ ਤੇ ਈਮੇਲ ਆਈਡੀ ਦੀ ਸੂਚਨਾ ਵੀ ਜਾਂਚ ਅਧਿਕਾਰੀ ਨਾਲ ਸਾਂਝੀ ਕਰਨਗੇ।
ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਰਤੁਲ ਪੁਰੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਜੇ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਦਸਤਾਵੇਜ਼ਾਂ ਨਾਲ ਛੇੜਛਾੜ ਕਰ ਸਕਦੇ ਹਨ, ਗਵਾਹਾਂ ਨੂੰ ਪ੍ਰਭਾਵਤ ਕਰ ਸਕਦੇ ਅਤੇ ਜਾਂਚ ਤੋਂ ਭੱਜ ਸਕਦੇ ਹਨ। ਇਨ੍ਹਾਂ ਸਾਰੀਆਂ ਦਲੀਲਾਂ ਉੱਤੇ ਵਿਸ਼ੇਸ਼ ਜੱਜ ਨੇ ਕਿਹਾ ਕਿ ਈ ਡੀ ਸਮੇਤ ਵੱਖ-ਵੱਖ ਜਾਂਚ ਏਜੰਸੀਆਂ ਨੇ ਰਤੁਲ ਪੁਰੀ ਦੇ ਘਰ ਦੀ ਤਲਾਸ਼ੀ ਲਈ ਹੈ। ਇਸ ਦੌਰਾਨ ਵੱਡੇ ਪੈਮਾਨੇ ਉੱਤੇ ਦਸਤਾਵੇਜ਼ਾਂ ਜ਼ਬਤ ਕੀਤੇ ਹਨ। ਗ੍ਰਿਫ਼ਤਾਰ ਹੋਣ ਤੋਂ ਪਹਿਲਾਂ ਵੀ ਉਹ ਪੂਰੀ ਜਾਂਚ ਵਿਚ ਸ਼ਾਮਲ ਹੋਏ ਸਨ। ਜਿਥੋਂ ਤਕ ਦਸਤਾਵੇਜ਼ਾਂ ਨਾਲ ਛੇੜਛਾੜ ਦੀ ਗੱਲ ਹੈ ਤਾਂ ਮੌਜੂਦਾ ਕੇਸ ਦਸਤਾਵੇਜ਼ਾਂ ਦੇ ਸਬੂਤ ਤੇ ਬੈਂਕਿੰਗ ਟ੍ਰਾਂਜੈਕਸ਼ਨ ਉੱਤੇ ਆਧਾਰਤ ਹੈ। ਈ ਡੀ ਨੇ ਦਸਤਾਵੇਜ਼ ਜ਼ਬਤ ਕਰ ਲਏ ਹਨ। ਸਬੂਤਾਂ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਨਹੀਂ। ਗਵਾਹਾਂ ਨੂੰ ਪ੍ਰਭਾਵਿਤ ਕਰਨ ਦੇ ਈ ਡੀ ਦੇ ਦੋਸ਼ ਉੱਤੇ ਵਿਸ਼ੇਸ਼ ਜੱਜ ਨੇ ਸਾਫ ਕੀਤਾ ਕਿ ਪੂਰਕ ਸ਼ਿਕਾਇਤ ਦਰਜ ਹੋ ਚੁੱਕੀ ਹੈ ਅਤੇ ਗਵਾਹਾਂ ਦੇ ਬਿਆਨ ਦਰਜ ਹੋ ਚੁੱਕੇ ਹਨ। ਜੇ ਅਜਿਹਾ ਹੁੰਦਾ ਹੈ ਤਾਂ ਪਟੀਸ਼ਨ ਕਰਤਾ ਦੀ ਜ਼ਮਾਨਤ ਰੱਦ ਹੋ ਸਕਦੀ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ ਦਾ ਪਰਿਵਾਰ ਦਿੱਲੀ ਵਿਚ ਹੈ ਅਤੇ ਉਹ ਕਾਰੋਬਾਰੀ ਹੈ। ਉਸ ਦਾ ਵਪਾਰ ਹੈ ਤੇ ਉਹ ਆਮਦਨ ਟੈਕਸ ਦੇ ਘੇਰੇ ਵਿਚ ਹੈ। ਇਸ ਕਰ ਕੇ ਦੋਸ਼ੀ ਦੇ ਭੱਜਣ ਦੀ ਸੰਭਾਵਨਾ ਦਾ ਕੋਈ ਆਧਾਰ ਨਹੀਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ