Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਅੱਤਵਾਦ ਵਿਰੋਧੀ ਦਾਅਵੇ ਬਾਰੇ ਐੱਫ ਏ ਟੀ ਐੱਫ ਖੁਸ਼ ਨਹੀਂ

October 22, 2018 08:06 AM

ਇਸਲਾਮਾਬਾਦ, 21 ਅਕਤੂਬਰ (ਪੋਸਟ ਬਿਊਰੋ)- ਅੱਤਵਾਦ ਨੂੰ ਵਿੱਤੀ ਮਦਦ ਰੋਕਣ ਬਾਰੇ ਪਾਕਿਸਤਾਨ ਵੱਲੋਂ ਚੁੱਕੇ ਗਏ ਕਦਮਾਂ 'ਤੇ ਵਿੱਤੀ ਕਾਰਵਾਈ ਟਾਸਕ ਫੋਰਸ (ਐੱਫ ਏ ਟੀ ਐੱਫ) ਨੇ ਬੇਚੈਨੀ ਪ੍ਰਗਟਾਈ ਹੈ।
ਐੱਫ ਏ ਟੀ ਐੱਫ ਨੇ ਕਿਹਾ ਹੈ ਕਿ ਜੇ ਪਾਕਿਸਤਾਨ ਮਨੀ ਲਾਂਡਰਿੰਗ ਰੋਕਥਾਮ ਨਿਗਰਾਨੀ ਸੰਗਠਨ ਦੀ ਕਾਲੀ ਸੂਚੀ ਵਿੱਚ ਪਾਏ ਜਾਣ ਤੋਂ ਬਚਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣੇ ਪੈਣਗੇ। ਕੱਲ੍ਹ ਮੀਡੀਆ 'ਚ ਆਈ ਇੱਕ ਰਿਪੋਰਟ ਮੁਤਾਬਕ ਫਿਲਹਾਲ ਐੱਫ ਏ ਟੀ ਐੱਫ ਦੀ ‘ਗ੍ਰੇਅ ਸੂਚੀ’ ਵਿੱਚ ਸ਼ਾਮਲ ਪਾਕਿਸਤਾਨ ਉਨ੍ਹਾਂ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋਣ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ 'ਚ ਮਨੀ ਲਾਂਡਰਿੰਗ ਤੇ ਅੱਤਵਾਦ ਨੂੰ ਵਿੱਤੀ ਮਦਦ ਰੋਕਣ ਦੇ ਨਿਯਮਾਂ ਦਾ ਪਾਲਣ ਨਾ ਕਰਨ ਵਾਲੇ ਦੇਸ਼ਾਂ ਨੂੰ ਰੱਖਿਆ ਜਾਂਦਾ ਹੈ। ਜੇ ਉਸ ਨੂੰ ਇਸ ਸੂਚੀ ਵਿੱਚ ਪਾ ਦਿੱਤਾ ਗਿਆ ਤਾਂ ਪਹਿਲਾਂ ਤੋਂ ਖਰਾਬ ਚੱਲ ਰਹੇ ਉਸ ਦੇ ਅਰਥਚਾਰੇ ਨੂੰ ਹੋਰ ਝਟਕਾ ਲੱਗੇਗਾ।
ਪਾਕਿਸਤਾਨ ਵੱਲੋਂ ਚੁੱਕੇ ਕਦਮਾਂ ਦੀ ਪਰਖ ਲਈ ਐੱਫ ਏ ਟੀ ਐੱਫ ਦੇ ਏਸ਼ੀਆ-ਪੈਸੇਫਿਕ ਗਰੁੱਪ (ਏ ਪੀ ਜੀ) ਦੀ ਨੌਂ ਮੈਂਬਰੀ ਟੀਮ ਬੀਤੇ ਅੱਠ ਅਕਤੂਬਰ ਤੋਂ 19 ਅਕਤੂਬਰ ਤੱਕ ਓਥੇ ਰਹੀ ਸੀ। ਸਤੰਬਰ 2019 ਤੋਂ ‘ਗ੍ਰੇਅ ਸੂਚੀ’ ਤੋਂ ਪਾਕਿਸਤਾਨ ਨੂੰ ਬਾਹਰ ਕਰਨ ਲਈ ਚਾਲੀ ਸਿਫਾਰਸ਼ਾਂ ਵਾਲੀ ਰਿਪੋਰਟ 'ਤੇ ਪਾਕਿ ਨੂੰ ਅਮਲ ਕਰਨਾ ਹੈ, ਜਿਸ 'ਤੇ ਜੂਨ 'ਚ ਉਸ ਨੇ ਸਹਿਮਤੀ ਦਿੱਤੀ ਸੀ। ਏ ਪੀ ਜੀ 19 ਨਵੰਬਰ ਤੱਕ ਪਾਕਿਸਤਾਨੀ ਅਧਿਕਾਰੀਆਂ ਨੂੰ ਆਪਣੀ ਰਿਪੋਰਟ ਦਾ ਖਰੜਾ ਸੌਂਪੇਗੀ। ਡਾਨ ਅਖਬਾਰ ਦੀ ਖਬਰ ਮੁਤਾਬਕ ਏ ਪੀ ਜੀ ਟੀਮ ਨੇ ਮਨੀ ਲਾਂਡਰਿੰਗ ਤੇ ਅੱਤਵਾਦ ਨੂੰ ਵਿੱਤੀ ਮਦਦ ਰੋਕਣ ਦੇ ਖਿਲਾਫ ਕੌਮਾਂਤਰੀ ਪ੍ਰਕਿਰਿਆਵਾਂ ਦੇ ਪਾਲਣ ਬਾਰੇ ਪਾਕਿਸਤਾਨ ਦੀ ਕਦਮ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਖਬਰ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਖੇਤਰਾਂ ਵਿੱਚ ਕਾਨੂੰਨੀ ਢਾਂਚਾ ਮਜ਼ਬੂਤ ਮਿਲਿਆ, ਉਥੇ ਏ ਪੀ ਜੀ ਨੂੰ ਉਸ ਦਾ ਪ੍ਰਬੰਧ ਕਾਫੀ ਕਮਜ਼ੋਰ ਮਿਲਿਆ। ਸੂਤਰਾਂ ਮੁਤਾਬਕ ਵਫਦ ਨੇ ਸਾਫ ਕਿਹਾ ਕਿ ਪਾਕਿ ਨੂੰ ਗ੍ਰੇਅ-ਸੂਚੀ ਤੋਂ ਬਾਹਰ ਨਿਕਲਣਾ ਹੈ ਤਾਂ ਮਾਰਚ-ਅਪ੍ਰੈਲ ਵਿੱਚ ਉਸ ਦੇ ਅਗਲੇ ਨਿਰੀਖਣ ਤੋਂ ਪਹਿਲਾਂ ਉਸ ਨੂੰ ਠੋਸ ਤਰੱਕੀ ਕਰਨੀ ਪਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ