Welcome to Canadian Punjabi Post
Follow us on

02

July 2025
 
ਕੈਨੇਡਾ

ਜਾਨਵਰਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਾਲਿਆਂ ਤੋਂ ਕਿਸਾਨਾਂ ਦੀ ਹਿਫਾਜ਼ਤ ਲਈ ਪੀਸੀ ਸਰਕਾਰ ਵੱਲੋਂ ਬਿੱਲ ਪੇਸ਼

December 04, 2019 05:07 AM

ਟੋਰਾਂਟੋ, 3 ਦਸੰਬਰ (ਪੋਸਟ ਬਿਊਰੋ) : ਓਨਟਾਰੀਓ ਵਿਧਾਨਸਭਾ ਵਿੱਚ ਪੇਸ਼ ਕੀਤਾ ਗਿਆ ਨਵਾਂ ਬਿੱਲ ਜੇ ਪਾਸ ਹੋ ਜਾਂਦਾ ਹੈ ਤਾਂ ਇਸ ਨਾਲ ਤਥਾ ਕਥਿਤ ਐਨੀਮਲ ਪ੍ਰੋਟੈਕਸ਼ਨ ਜੋਨਜ਼ ਬਣ ਜਾਣਗੀਆਂ। ਬਿਨਾਂ ਇਜਾਜ਼ਤ ਕਿਸੇ ਦੀ ਸੰਪਤੀ ਵਿੱਚ ਦਾਖਲ ਹੋਣ ਵਾਲੇ ਨੂੰ ਜੁਰਮਾਨੇ ਕੀਤੇ ਜਾਣਗੇ। ਇਸ ਕਦਮ ਦੀ ਕਿਸਾਨਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ। ਦੂਜੇ ਪਾਸੇ ਜਾਨਵਰਾਂ ਦੇ ਅਧਿਕਾਰਾਂ ਦੀ ਗੱਲ ਕਰਨ ਵਾਲਿਆਂ ਵੱਲੋਂ ਇਸ ਦੀ ਨੁਕਤਾਚੀਨੀ ਕੀਤੀ ਜਾ ਰਹੀ ਹੈ।
ਖੇਤੀਬਾੜੀ ਮੰਤਰੀ ਅਰਨੀ ਹਾਰਡਮੈਨ ਨੇ ਦੱਸਿਆ ਕਿ ਇਸ ਬਿੱਲ ਨੂੰ ਸਕਿਊਰਿਟੀ ਫਰੌਮ ਟਰੈੱਸਪਾਸ ਐਂਡ ਐਨੀਮਲ ਸੇਫਟੀ ਐਕਟ ਦਾ ਨਾਂ ਦਿੱਤਾ ਗਿਆ ਹੈ। ਇਸ ਨਾਲ ਫਾਰਮਾਂ ਤੇ ਫੂਡ ਪ੍ਰੋਸੈੱਸਿੰਗ ਫੈਸਿਲੀਟੀਜ਼ ਉੱਤੇ ਬਿਨਾਂ ਮਾਲਕਾਂ ਦੀ ਇਜਾਜ਼ਤ ਦੇ ਦਾਖਲ ਹੋਣ ਵਾਲਿਆਂ ਨੂੰ ਜੁਰਮਾਨੇ ਹੋਇਆ ਕਰਨਗੇ। ਇਸ ਦੇ ਨਾਲ ਹੀ ਫਾਰਮ ਵਾਲੇ ਜਾਨਵਰਾਂ ਨੂੰ ਲਿਜਾਣ ਵਾਲੇ ਟਰੱਕਾਂ ਨੂੰ ਰੋਕਣਾ ਜਾਂ ਉਨ੍ਹਾਂ ਦੇ ਰਾਹ ਵਿੱਚ ਅੜਿੱਕੇ ਡਾਹੁਣਾ ਗੈਰਕਾਨੂੰਨੀ ਗਤੀਵਿਧੀ ਬਣ ਜਾਵੇਗੀ।
ਇਹ ਬਿੱਲ ਜਾਨਵਰਾਂ ਦੇ ਪ੍ਰੋਡਿਊਸਰਜ਼ ਵੱਲੋਂ ਸਰਕਾਰ ਉੱਤੇ ਪਾਏ ਗਏ ਦਬਾਅ ਤੋਂ ਬਾਅਦ ਲਿਆਂਦਾ ਗਿਆ ਹੈ। ਇਨ੍ਹਾਂ ਪ੍ਰੋਡਿਊਸਰਜ਼ ਦਾ ਕਹਿਣਾ ਹੈ ਕਿ ਸਰਕਾਰ ਨੂੰ ਉਨ੍ਹਾਂ ਵਿਅਕਤੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਜਿਹੜੇ ਉਨ੍ਹਾਂ ਦੀ ਸੰਪਤੀ ਉੱਤੇ ਬਿਨਾਂ ਦੱਸੇ ਪੁੱਛੇ ਦਾਖਲ ਹੋ ਜਾਂਦੇ ਹਨ ਤੇ ਜਾਂ ਫਿਰ ਪ੍ਰੋਸੈਸਿੰਗ ਪਲਾਂਟਸ ਦੇ ਬਾਅਦ ਮੁਜ਼ਾਹਰੇ ਕਰਦੇ ਹਨ। ਹਾਰਡਮੈਨ ਦਾ ਕਹਿਣਾ ਹੈ ਕਿ ਓਨਟਾਰੀਓ ਦੇ ਕਿਸਾਨਾਂ ਤੇ ਖੇਤੀਬਾੜੀ ਵਰਕਰਜ਼ ਨੂੰ ਬਿਨਾਂ ਕਿਸੇ ਡਰ ਦੇ ਆਪਣਾ ਕੰਮ ਕਰਦੇ ਰਹਿਣ ਦਾ ਪੂਰਾ ਹੱਕ ਹੈ। ਇਹ ਉਹ ਲੋਕ ਹਨ ਜਿਹੜੇ ਉਹ ਭੋਜਨ ਤਿਆਰ ਕਰਦੇ ਹਨ ਜਿਸ ਨੂੰ ਅਸੀਂ ਰੋਜ਼ਾਨਾ ਖਾਂਦੇ ਹਾਂ। ਇਸ ਬਿੱਲ ਵਿੱਚ ਉਨ੍ਹਾਂ ਦੇ ਤੌਖਲਿਆਂ ਦਾ ਪੂਰਾ ਧਿਆਨ ਰੱਖਿਆ ਗਿਆ ਹੈ।
ਇਸ ਬਿੱਲ ਤਹਿਤ ਬਿਨਾਂ ਇਜਾਜ਼ਤ ਦੇ ਕਿਸੇ ਦੀ ਸੰਪਤੀ ਵਿੱਚ ਪਹਿਲੀ ਵਾਰੀ ਦਾਖਲ ਹੋਣ ਲਈ ਵੱਧ ਤੋਂ ਵੱਧ 15,000 ਡਾਲਰ ਜੁਰਮਾਨਾ ਰੱਖਿਆ ਗਿਆ ਹੈ ਤੇ ਇਹ ਜੁਰਮ ਦੁਹਾਰਾਉਣ ਵਾਲੇ ਲਈ 25,000 ਡਾਲਰ ਜੁਰਮਾਨਾ ਰੱਖਿਆ ਗਿਆ ਹੈ। ਇਸ ਦੌਰਾਨ ਕਿਸੇ ਕਿਸਾਨ ਦੀ ਸੰਪਤੀ ਉੱਤੇ ਦਾਖਲ ਹੋਣ ਵਾਲੇ ਵਿਅਕਤੀ ਨੂੰ ਜੇ ਕੋਈ ਸੱਟ ਫੇਟ ਲੱਗ ਜਾਂਦੀ ਹੈ ਤਾਂ ਉਸ ਲਈ ਵੀ ਕਿਸਾਨ ਜਿੰ਼ਮੇਵਾਰ ਨਹੀਂ ਹੋਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ