Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕਤਲ ਕਾਂਡ ਵਿਰੁੱਧ ਮੁਜ਼ਾਹਰਾ ਕਰਦੇ ਲੋਕਾਂ ਵੱਲੋਂ ਕਾਂਗਰਸ ਪਾਰਟੀ ਦੇ ਵਿਧਾਇਕ ਉੱਤੇ ਹਮਲਾ

December 04, 2019 08:45 AM

ਮੋਗਾ, 3 ਦਸੰਬਰ (ਪੋਸਟ ਬਿਊਰੋ)- ਪਿੰਡ ਮਸਤੇਵਾਲਾ 'ਚ ਇੱਕ ਦਿਨ ਪਹਿਲਾਂ ਇੱਕ ਵਿਆਹ ਦੌਰਾਨ ਗੋਲੀ ਲੱਗਣ ਨਾਲ ਡੀ ਜੇ ਉੱਤੇ ਕੰਮ ਕਰਦੇ ਦਲਿਤ ਨੌਜਵਾਨ ਦੀ ਮੌਤ ਹੋਣ ਤੋਂ ਭੜਕੇ ਨੌਜਵਾਨਾਂ ਨੇ ਸਿਵਲ ਹਸਪਤਾਲ ਵਿੱਚ ਧਰਮਕੋਟ ਵਿੱਚ ਕੱਲ੍ਹ ਕਾਂਗਰਸੀ ਵਿਧਾਇਲ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੀ ਗੱਡੀ ਦੀ ਭੰਨ-ਤੋੜ ਕਰ ਦਿੱਤੀ। ਇਸ ਮੌਕੇ ਵਿਧਾਇਕ ਨੇ ਭੱਜ ਕੇ ਬੜੀ ਮੁਸ਼ਕਲ ਜਾਨ ਬਚਾਈ। ਦੂਸਰੇ ਪਾਸੇ ਜਨਤਕ ਜਥੇਬੰਦੀਆਂ ਨੇ ਪੀੜਤ ਪਰਵਾਰ ਦੇ ਹੱਕ 'ਚ ਜ਼ਿਲ੍ਹਾ ਸਕੱਤਰੇਤ ਅੱਗੇ ਧਰਨਾ ਲਾ ਕੇ ਵਿਧਾਇਕ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਵਰਨਣ ਯੋਗ ਹੈ ਕਿ ਦਲਿਤ ਨੌਜਵਾਨ ਕਰਨ (18) ਵਾਸੀ ਕੋਟ ਈਸੇ ਖਾਂ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਲਈ ਰੱਖੀ ਗਈ ਸੀ ਅਤੇ ਪੀੜਤ ਪਰਵਾਰ ਪੋਸਟ ਮਾਰਟਮ ਤੋਂ ਪਹਿਲਾਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ 'ਤੇ ਅੜ ਗਿਆ ਸੀ ਅਤੇ ਪਰਵਾਰ ਦੇ ਹੱਕ 'ਚ ਜਨਤਕ ਜਥੇਬੰਦੀਆਂ ਦੇ ਆਗੂ ਵੀ ਆ ਗਏ ਸਨ। ਇਸ ਦੌਰਾਨ ਐਕਸ਼ਨ ਕਮੇਟੀ ਬਣਾ ਕੇ ਪੀੜਤ ਪਰਵਾਰ ਨੂੰ ਇਨਸਾਫ ਦਿਵਾਉਣ ਲਈ ਰੋਸ ਧਰਨਾ ਦੇਣ ਦੇ ਪ੍ਰੋਗਰਾਮ ਹੇਠ ਕੱਲ੍ਹ ਸਵੇਰੇ ਸਿਵਲ ਹਸਪਤਾਲ ਵਿੱਚ ਵੱਡੀ ਗਿਣਤੀ ਲੋਕ ਪਹੁੰਚ ਗਏ ਤਾਂ ਧਰਮਕੋਟ ਤੋਂ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਵੀ ਹਸਪਤਾਲ ਪਹੁੰਚ ਗਏ। ਉਹ ਪਰਵਾਰ ਨਾਲ ਹਮਦਰਦੀ ਜਤਾਉਣ ਵੇਲੇ ਸਮਝਾਉਣ ਲੱਗੇ ਕਿ ਕੇਸ ਦਰਜ ਹੋ ਚੁੱਕਾ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇ ਮਾਰ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਮੂੰਹੋਂ ਅਚਾਨਕ ਨਿਕਲ ਗਿਆ ਕਿ ਹਾਦਸੇ ਤਾਂ ਹੁੰਦੇ ਹੀ ਰਹਿੰਦੇ ਹਨ। ਇਸ ਗੱਲ ਤੋਂ ਪੀੜਤ ਪਰਵਾਰ ਅਤੇ ਭੀੜ ਨੇ ਵਿਧਾਇਕ ਦੀ ਗੱਡੀ ਦੀ ਭੰਨ-ਤੋੜ ਸ਼ੁਰੂ ਕਰ ਦਿੱਤਾ। ਡਰਾਈਵਰ ਨੇ ਤੇਜ਼ੀ ਨਾਲ ਗੱਡੀ ਪਿਛੇ ਵੱਲ ਭਜਾ ਲਈ। ਲੋਕਾਂ ਵਿੱਚ ਐਨਾ ਗੁੱਸਾ ਸੀ ਕਿ ਉਹ ਵਿਧਾਇਕ ਦੀ ਗੱਡੀ ਦੇ ਪਿੱਛੇ ਭੱਜੇ ਅਤੇ ਅਖੀਰ ਵਿਧਾਇਕ ਨੇ ਗੱਡੀ ਦੌੜਾ ਕੇ ਜਾਨ ਬਚਾਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ