Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੋਦੀ ਸਰਕਾਰ ਉੱਤੇ ‘ਇੱਕ ਰੈਂਕ ਇੱਕ ਪੈਨਸ਼ਨ’ ਲਾਗੂ ਕਰਨਾ ਭੁੱਲ ਜਾਣ ਦਾ ਦੋਸ਼

December 04, 2019 08:48 AM

ਜਲੰਧਰ, 3 ਦਸੰਬਰ (ਪੋਸਟ ਬਿਊਰੋ)- ਮੋਦੀ ਸਰਕਾਰ ਪੰਜ ਸਾਲ ਪਹਿਲਾਂ ‘ਇੱਕ ਰੈਂਕ ਇੱਕ ਪੈਨਸ਼ਨ’ ਬਾਰੇ ਕੀਤੇ ਗਏ ਆਪਣੇ ਵਾਅਦੇ ਮੁਤਾਬਕ ਹੁਕਮ ਲਾਗੂ ਕਰਨਾ ਭੁੱਲ ਗਈ ਹੈ ਅਤੇ ਉਸ ਦੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਵੀ ਅਣਗੌਲੇ ਕਰ ਦਿੱਤਾ ਹੈ। ਇਹ ਗੱਲ ਮੋਦੀ ਸਰਕਾਰ ਦੀ ਫੌਜਾਂ ਪ੍ਰਤੀ ਭਾਵਨਾ 'ਤੇ ਸਵਾਲੀਆਂ ਨਿਸ਼ਾਨ ਲਉਂਦੀ ਹੈ।
ਆਲ ਇੰਡੀਆ ਡਿਫੈਂਸ ਬ੍ਰਦਰਹੁੱਡ ਐਸੋਸੀਏਸ਼ਨ ਪੰਜਾਬ ਚੈਪਟਰ ਦੇ ਪ੍ਰਧਾਨ ਸੇਵਾਮੁਕਤ ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਕੱਲ੍ਹ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ‘ਇੱਕ ਰੈਂਕ ਇੱਕ ਪੈਨਸ਼ਨ’ ਸਕੀਮ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕੀ, ਜਿਸ ਕਾਰਨ ਹਜ਼ਾਰਾਂ ਸੇਵਾ-ਮੁਕਤ ਫੌਜੀ ਜਵਾਨ ਅਤੇ ਅਧਿਕਾਰੀ ਇਸ ਦਾ ਸਹੀ ਲਾਭ ਲੈਣ ਤੋਂ ਹਾਲੇ ਤੱਕ ਵਾਂਝੇ ਹਨ, ਪਰ ਪ੍ਰਧਾਨ ਮੰਤਰੀ ਮੋਦੀ ਅਤੇ ਕੁਝ ਹੋਰ ਆਗੂ ਬਿਆਨ ਦੇ ਰਹੇ ਹਨ ਕਿ ਓ ਆਰ ਓ ਪੀ ਸਕੀਮ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਪੁੱਛਿਆ ਕਿ ਜੇ ਕੇਂਦਰ ਨੇ ਇਹ ਸਕੀਮ ਸਹੀ ਤਰ੍ਹਾਂ ਲਾਗੂ ਕੀਤੀ ਹੁੰਦੀ ਤਾਂ ਸੁਪਰੀਮ ਕੋਰਟ ਨੂੰ ਦਖਲ ਕਿਉਂ ਦੇਣਾ ਪੈਂਦਾ। ਬ੍ਰਿਗੇਡੀਅਰ ਕਾਹਲੋਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਐਨ ਡੀ ਏ ਵੱਲੋਂ 2015 ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ 'ਚ ਵੀ ਕਈ ਕਮੀਆਂ ਹਨ ਅਤੇ ਓਦੋਂ ਵਾਲੇ ਰੱਖਿਆ ਮੰਤਰੀ ਮਰਹੂਮ ਮਨੋਹਰ ਪਾਰੀਕਰ ਨੇ ਇਸ ਬਾਰੇ ਵਿਚਾਰ ਲਈ ਸੇਵਾਮੁਕਤ ਜੱਜ ਨਰਸਿਮ੍ਹਾ ਰੈਡੀ ਦੀ ਇੱਕ ਮੈਂਬਰੀ ਜੁਡੀਸ਼ਲ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਆਪਣੀ ਰਿਪੋਰਟ ਅਕਤੂਬਰ 2016 ਵਿੱਚ ਰੱਖਿਆ ਮੰਤਰੀ ਨੂੰ ਸੌਪ ਦਿੱਤੀ, ਪਰ ਇਹ ਹਾਲੇ ਤੱਕ ਵੀ ਜਨਤਕ ਨਹੀਂ ਕੀਤੀ ਗਈ। ਇਸ ਬਾਰੇ ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ 10 ਦੇ ਕਰੀਬ ਪੱਤਰ ਲਿਖੇ ਜਾ ਚੁੱਕੇ ਹਨ, ਪਰ ਹਾਲੇ ਤੱਕ ਕਿਸੇ ਨੂੰ ਸੱਦਿਆ ਨਹੀਂ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ