Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

90 ਲੱਖ ਬਲੱਡ ਮਨੀ ਜਾਂ ਸਾਊਦੀ ਅਰਬ ਵਿੱਚ ਪੰਜਾਬੀ ਨੌਜਵਾਨ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ

December 04, 2019 08:49 AM

ਦੋਦਾ, 3 ਦਸੰਬਰ (ਪੋਸਟ ਬਿਊਰੋ)- ਰੋਜ਼ੀ-ਰੋਟੀ ਲਈ ਪਿੰਡ ਮੱਲ੍ਹਣ ਦਾ ਨੌਜਵਾਨ ਬਲਵਿੰਦਰ ਸਿੰਘ ਸਾਊਦੀ ਅਰਬ ਵਿੱਚ ਗਿਆ ਸੀ, ਪਰ ਇਸ ਵਕਤ ਓਥੋਂ ਦੀ ਅਲਹੇਰ ਜੇਲ੍ਹ ਵਿੱਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ। ਜੇ ਨੱਬੇ ਲੱਖ ਰੁਪਏ ਦੀ ਬਲੱਡ ਮਨੀ ਨਾ ਭਰੀ ਗਈ ਤਾਂ ਉਸ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ।
ਸੰਬੰਧਤ ਨੌਜਵਾਨ ਦੀ ਮਾਤਾ ਮਨਜੀਤ ਕੌਰ ਦੇ ਮੁਤਾਬਕ ਕਰੀਬ 11 ਸਾਲ ਪਹਿਲਾਂ ਰੋਜ਼ੀ ਕਮਾਉਣ ਲਈ ਸਾਊਦੀ ਅਰਬ ਗਿਆ ਉਸ ਦਾ ਪੁੱਤਰ ਬਲਵਿੰਦਰ ਸਿੰਘ ਪਿਛਲੇ ਛੇ ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਨ੍ਹਾਂ ਕਦੇ ਸੋਚਿਆ ਨਹੀਂ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਵਿਦੇਸ਼ 'ਤੇ ਕਮਾਈ ਇੰਨੀ ਮਹਿੰਗੀ ਪਵੇਗੀ ਕਿ ਆਖਰੀ ਵਾਰ ਪਿਤਾ ਕਰਮ ਸਿੰਘ ਦੀ ਚਿਖਾ ਨੂੰ ਅੱਗ ਵੀ ਨਹੀਂ ਦੇ ਸਕੇਗਾ। ਮਨਜੀਤ ਕੌਰ ਨੇ ਦੱਸਿਆ ਕਿ ਉਹ ਦਮੇ ਦੀ ਮਰੀਜ਼ ਹੈ। ਉਸ ਨੇ ਕਿਹਾ ਕਿ ਬਲਵਿੰਦਰ ਸਿੰਘ ਨੇ ਫੋਨ 'ਤੇ ਦੱਸਿਆ ਕਿ ਕੁਝ ਪੰਜਾਬੀ ਮੁੰਡੇ ਜਿਸ ਵਰਕਸ਼ਾਪ ਵਿੱਚ ਕੰਮ ਕਰਦੇ ਸਨ, ਉਥੇ ਮਿਸਰ ਦਾ ਇੱਕ ਵਿਅਕਤੀ ਉਨ੍ਹਾਂ ਨੂੰ ਤੰਗ ਕਰਦਾ ਰਹਿੰਦਾ ਸੀ, ਜਿਸ ਕਾਰਨ ਉਸ ਨਾਲ ਇੱਕ ਦਿਨ ਲੜਾਈ ਹੋ ਗਈ ਤਾਂ ਉਸ ਨੇ ਬਲਵਿੰਦਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਬਲਵਿੰਦਰ ਅਤੇ ਉਸ ਦੇ ਸਾਥੀ ਨੇ ਆਪਣਾ ਬਚਾਅ ਕਰਦਿਆਂ ਉਸ ਵਿਅਕਤੀ 'ਤੇ ਸੋਟੀ ਨਾਲ ਵਾਰ ਕੀਤਾ ਤੇ ਕੰਪਨੀ ਮਾਲਕ ਨੂੰ ਸੱਦ ਲਿਆ। ਮਿਸਰ ਦੇ ਆਦਮੀ ਨੂੰ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਾਇਆ। ਉਸ ਦੇ ਪੁੱਤਰ ਬਲਵਿੰਦਰ ਤੇ ਉਸ ਦੇ ਸਾਥੀ ਜਲੰਧਰ ਵਾਸੀ ਜਤਿੰਦਰ ਨੂੰ ਉਥੋਂ ਦੀ ਪੁਲਸ ਨੇ ਕੁੱਟਮਾਰ ਦੇ ਦੋਸ਼ ਵਿੱਚ ਜੇਲ੍ਹ ਲੈ ਗਈ ਤੇ ਉਨ੍ਹਾਂ ਨੂੰ ਪੰਜ ਸਾਲ ਜੇਲ੍ਹ ਵਿੱਚ ਰੱਖਿਆ। ਸਜ਼ਾ ਪੂਰੀ ਹੋਣ 'ਤੇ ਬਲਵਿੰਦਰ ਨੂੰ ਦੱਸਿਆ ਗਿਆ ਕਿ ਮਿਸਰ ਦੇ ਉਸ ਵਿਅਕਤੀ ਦੀ ਮੌਤ ਹੋ ਗਈ, ਜਿਸ ਨਾਲ ਉਨ੍ਹਾਂ ਦਾ ਝਗੜਾ ਹੋਇਆ ਸੀ। ਉਸ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸਨ ਨੇ ਕਿਹਾ ਕਿ ਮਰ ਗਏ ਵਿਅਕਤੀ ਦੇ ਪਰਵਾਰ ਨਾਲ ਸਮਝੌਤਾ ਕਰਨ ਲਈ ਲਗਭਗ ਨੱਬੇ ਲੱਖ ਰੁਪਏ ਬਲੱਡ ਮਨੀ ਦੇਵੇ, ਨਹੀਂ ਤਾਂ ਉਸ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇ ਉਨ੍ਹਾਂ ਦਾ ਲੜਕਾ ਉਥੇ ਹਾਈ ਕੋਰਟ ਵਿੱਚ ਵੀ ਅਪੀਲ ਕਰੇ ਤਾਂ ਵੱਧ ਤੋਂ ਵੱਧ ਦੋ ਮਹੀਨੇ ਸਮਾਂ ਮਿਲੇਗਾ। ਉਸ ਦੀ ਮਾਤਾ ਨੇ ਆਪਣੇ ਘਰ ਦੀ ਹਾਲਤ ਦੱਸ ਕੇ ਕਿਹਾ ਕਿ ਉਨ੍ਹਾਂ ਕੋਲ ਨਾਮਾਤਰ ਜ਼ਮੀਨ ਹੈ ਅਤੇ ਛੋਟਾ ਪੁੱਤਰ ਟਰੱਕ ਚਾਲਕ ਹੈ, ਜਿਸ ਨਾਲ ਘਰ ਦਾ ਗੁਜ਼ਾਰਾ ਮਸਾਂ ਚੱਲਦਾ ਹੈ। ਉਹ ਨੱਬੇ ਲੱਖ ਰੁਪਏ ਨਹੀਂ ਦੇ ਸਕਦੇ। ਉਨ੍ਹਾਂ ਸਰਕਾਰ, ਸਮਾਜ ਸੇਵੀ ਸੰਸਥਾਵਾਂ, ਰਾਜਨੀਤਕ ਆਗੂਆਂ ਅਤੇ ਹੋਰਨਾਂ ਏਜੰਸੀਆਂ ਨੂੰ ਉਥੋਂ ਦੀ ਸਰਕਾਰ ਅਤੇ ਅੰਬੈਸੀ ਨਾਲ ਸੰਪਰਕ ਕਰ ਕੇ ਉਸ ਦੇ ਪੁੱਤਰ ਦੀ ਜਾਨ ਬਚਾਉਣ ਦੀ ਅਪੀਲ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ