Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕ੍ਰਿਸਿਲ ਨੇ ਵੀ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਘਟਾਇਆ

December 04, 2019 08:56 AM

ਨਵੀਂ ਦਿੱਲੀ, 3 ਦਸੰਬਰ (ਪੋਸਟ ਬਿਊਰੋ)- ਦੂਸਰੀ ਤਿਮਾਹੀ ਵਿੱਚ ਅਰਥਚਾਰੇ ਦੀ ਰਫਤਾਰ ਘਟਣ ਦੇ ਅੰਕੜਿਆਂ ਤੋਂ ਬਾਅਦ ਰੇਟਿੰਗ ਏਜੰਸੀ ਕ੍ਰਿਸਿਲ ਨੇ ਵੀ ਚਾਲੂ ਵਿੱਤੀ ਸਾਲ ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਆਪਣੇ ਅਨੁਮਾਨ ਵਿੱਚ ਭਾਰੀ ਕਟੌਤੀ ਕਰ ਦਿੱਤੀ ਹੈ। ਕ੍ਰਿਸਿਲ ਨੇ ਕਿਹਾ ਕਿ ਸਾਲ 2019-20 ਵਿੱਚ ਭਾਰਤੀ ਅਰਥ ਵਿਵਸਥਾ ਦੀ ਵਿਕਾਸ ਦਰ 5.1 ਫੀਸਦੀ ਰਹੇਗੀ। ਪਹਿਲਾਂ ਇਸ ਨੇ 6.3 ਫੀਸਦੀ ਵਾਧਾ ਦਰ ਦਾ ਅਨੁਮਾਨ ਲਾਇਆ ਸੀ।
ਪਹਿਲੇ ਛੇ ਮਹੀਨੇ ਦੀ ਆਰਥਿਕ ਵਿਕਾਸ ਦਰ 4.8 ਫੀਸਦੀ ਮੁਕਾਬਲੇ ਅਗਲੇ ਛੇ ਮਹੀਨੇ (ਅਕਤੂਬਰ-ਮਾਰਚ) ਦੀ ਵਿਕਾਸ ਦਰ ਵਿੱਚ ਥੋੜ੍ਹੇ ਸੁਧਾਰ ਦੀ ਗੁਜਇੰਸ਼ ਹੈ ਅਤੇ ਇਹ 5.5 ਫੀਸਦੀ ਹੋਵੇਗੀ। ਇਸ ਦੇ ਨਾਲ ਕ੍ਰਿਸਿਲ ਨੇ ਇਹ ਵੀ ਕਿਹਾ ਹੈ ਕਿ ਇਸ ਹਫਤੇ ਕਰੰਸੀ ਨੀਤੀ ਦੀ ਘੋਖ ਦੌਰਾਨ ਆਰ ਬੀ ਆਈ ਵੱਲੋਂ ਰੈਪੋ ਰੇਟ ਵਿੱਚ ਇੱਕ ਵਾਰ ਫਿਰ 25 ਆਧਾਰ ਅੰਕਾਂ (0.25 ਫੀਸਦੀ) ਦੀ ਕਟੌਤੀ ਹੋ ਸਕਦੀ ਹੈ।
ਇੱਕ ਹੋਰ ਨਿਵੇਸ਼ ਸਲਾਹਕਾਰ ਏਜੰਸੀ ਮੋਤੀਲਾਲ ਓਸਵਾਲ ਨੇ ਕੱਲ੍ਹ ਜਾਰੀ ਰਿਪੋਰਟ ਵਿੱਚ ਆਖਿਆ ਹੈ ਕਿ ਚਾਲੂ ਤਿਮਾਹੀ ਅਕਤੂਬਰ-ਦਸੰਬਰ 2019 ਦੌਰਾਨ ਵਿਕਾਸ ਦਰ ਹੋਰ ਘੱਟ ਜਾਵੇਗੀ। ਇਕੋਸਕੋਪ ਦੇ ਨਾਮ ਨਾਲ ਜਾਰੀ ਰਿਪੋਰਟ ਵਿੱਚ ਇਸ ਏਜੰਸੀ ਨੇ ਵਿਕਾਸ ਦਰ ਘੱਟ ਕਰਕੇ 4 ਫੀਸਦੀ ਦੇ ਪੱਧਰ 'ਤੇ ਆ ਜਾਣ ਦੀ ਗੱਲ ਕਹੀ ਹੈ। ਇਸ ਨਿਰਾਸ਼ਾ ਜਨਕ ਅਨੁਮਾਨ ਦੇ ਪਿੱਛੇ ਇਸ ਨੇ ਸਭ ਤੋਂ ਵੱਡਾ ਕਾਰਨ ਇਹ ਦੱਸਿਆ ਕਿ ਖਪਤਕਾਰਾਂ ਵੱਲੋਂ ਹੋ ਰਹੇ ਖਰਚ ਵਿੱਚ ਸੁਧਾਰ ਦੇ ਸੰਕੇਤ ਨਹੀਂ ਮਿਲ ਰਹੇ। ਖਪਤਕਾਰਾਂ ਵਿੱਚ ਨਿਰਾਸ਼ਾ ਦੇ ਕਾਰਨ ਇਸ ਸਾਲ ਦਾ ਤਿਉਹਾਰੀ ਸੀਜ਼ਨ ਪਿਛਲੇ ਕਈ ਸਾਲਾਂ ਦੇ ਸਭ ਤੋਂ ਖਰਾਬ ਰਿਹਾ ਹੈ ਤੇ ਕਈ ਖਪਤਕਾਰ ਉਤਪਾਦਾਂ ਦੀ ਮੰਗ ਤਿਉਹਾਰਾਂ ਦੇ ਬਾਵਜੂਦ ਨਹੀਂ ਵਧੀ। ਇਸ ਆਧਾਰ 'ਤੇ ਇਸ ਨੇ ਚਾਲੂ ਵਿੱਤੀ ਸਾਲ ਲਈ ਵਿਕਾਸ ਦਰ ਅਨੁਮਾਨ ਨੂੰ 5.7 ਫੀਸਦੀ ਤੋਂ ਘਟਾ ਕੇ 4 ਫੀਸਦੀ ਕਰ ਦਿੱਤਾ।
ਕ੍ਰਿਸਿਲ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬੀਤੇ ਸਾਲਾਂ ਵਿੱਚ ਵੱਡੇ ਸੁਧਾਰਾਂ ਦੇ ਬਾਵਜੂਦ ਭਾਰਤ ਦੀ ਵਿਕਾਸ ਦਰ ਵਿੱਚ ਇੰਨੀ ਤੇਜ਼ ਗਿਰਾਵਟ ਸਚਮੁੱਚ ਵੱਡੀ ਚਿੰਤਾ ਦੀ ਗੱਲ ਹੈ। ਮੰਦੀ ਦਾ ਪੱਧਰ ਅਨੁਮਾਨ ਤੋਂ ਵੱਧ ਹੈ। ਤੇਜ਼ੀ ਨਾਲ ਗਿਰਾਵਟ ਦਾ ਇਹ ਦੌਰ ਵੀ ਅੱਗੇ ਜਾਰੀ ਰਹਿ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ