Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਸਿਰਫ 12 ਸਾਲ ਦੀ ਉਮਰ ਵਿੱਚ ਦਸਵੀਂ ਦਾ ਇਮਤਿਹਾਨ ਦੇਵੇਗਾ ਨਿਊਟਨ

December 04, 2019 08:56 AM

ਇੰਫਾਲ, 3 ਦਸੰਬਰ (ਪੋਸਟ ਬਿਊਰੋ)- ਮਣੀਪੁਰ ਦੇ ਚੂੜਾ ਚਾਂਦਪੁਰ ਜ਼ਿਲੇ ਦੇ ਕੰਗਵਈ ਪਿੰਡ ਦੇ ਇਜ਼ਾਕ ਪਾਲੁੰਗ ਨੁਆਨ ਵਾਈਫੇਈ ਸਿਰਫ 12 ਸਾਲ ਦੀ ਉਮਰ ਵਿੱਚ ਦਸਵੀਂ ਜਮਾਤ ਦੇ ਇਮਤਿਹਾਨ 'ਚ ਬੈਠਣ ਲੱਗੇ ਹਨ। ਉਹ ਆਸਾਮ ਵਿੱਚ ਦਸਵੀਂ ਦੇ ਇਮਤਿਹਾਨ ਵਿੱਚ ਬੈਠਣ ਵਾਲੇ ਸਭ ਤੋਂ ਘੱਟ ਉਮਰ ਦੇ ਵਿਦਿਆਰਥੀ ਹੋਣਗੇ।
ਸੈਕੰਡਰੀ ਵਿਦਿਆ ਦੇ ਬੋਰਡ (ਬੀ ਓ ਐੱਸ ਈ) ਨੇ ਇਜ਼ਾਕ ਨੂੰ ਆਸਾਮ ਹਾਈ ਸਕੂਲ ਛੱਡਣ ਬਾਰੇ ਸਰਟੀਫਿਕੇਟ ਲਈ ਮਾਨਤਾ ਦੇ ਦਿੱਤੀ ਹੈ। ਬੋਰਡ ਨੇ ਇਜ਼ਾਕ ਦਾ ਕੇਸ ਵਿਸ਼ੇਸ਼ ਮੰਨ ਕੇ ਉਸ ਨੂੰ ਉਸ ਦੀ ਅਸਲ ਜਨਮ ਮਿਤੀ ਮੁਤਾਬਕ ਹੀ ਬੋਰਡ ਦੇ ਇਮਤਿਹਾਨਾਂ ਵਿੱਚ ਬੈਠਣ ਦੀ ਖੁੱਲ੍ਹ ਦਿੱਤੀ ਹੈ। 8ਵੀਂ ਜਮਾਤ ਤੱਕ ਮਾਊਂਟ ਆਲਿਵ ਸਕੂਲ ਵਿੱਚ ਪੜ੍ਹਿਆ ਇਜ਼ਾਕ ਆਪਣੇ ਭਰਾ-ਭੈਣਾਂ ਵਿੱਚ ਸਭ ਤੋਂ ਵੱਡਾ ਹੈ। ਇਜ਼ਾਕ ਆਖਦਾ ਹੈ, ‘‘ਮੈਂ ਬਹੁਤ ਖੁਸ਼ ਤੇ ਉਤਸ਼ਾਹਤ ਹਾਂ। ਮੈਂ ਸਰ ਇਜ਼ਾਕ ਨਿਊਟਨ ਤੋਂ ਪ੍ਰੇਰਨਾ ਲੈਂਦਾ ਹਾਂ ਤੇ ਮੇਰੀ ਸੋਚ ਹੈ ਕਿ ਮੈਂ ਉਨ੍ਹਾਂ ਵਰਗਾ ਬਣਾਂ। ਸਾਡਾ ਨਾਂ ਵੀ ਇੱਕੋ ਜਿਹਾ ਹੀ ਹੈ।”
ਇਜ਼ਾਕ ਦੇ ਪਿਤਾ ਜੇਮ ਖੋਲੀਅਨ ਵਾਈਫੇਈ ਨੇ ਪਿਛਲੇ ਸਾਲ ਸਿਖਿਆ ਵਿਭਾਗ ਤੋਂ ਆਪਣੇ ਪੁੱਤਰ ਲਈ ਇਸ ਦੀ ਆਗਿਆ ਮੰਗੀ ਸੀ। ਉਨ੍ਹਾਂ ਨੇ ਆਪਣੀ ਅਰਜ਼ੀ ਵਿੱਚ ਕਿਹਾ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਮੈਟ੍ਰਿਕ ਪ੍ਰੀਖਿਆ ਵਿੱਚ ਬੈਠਣ ਦਿੱਤਾ ਜਾਵੇ। ਉਨ੍ਹਾਂ ਦੀ ਅਰਜ਼ੀ 'ਤੇ ਸਿਖਿਆ ਵਿਭਾਗ ਦੇ ਕਮਿਸ਼ਨਰ ਨੇ ਬੱਚੇ ਦਾ ਮਨੋਵਿਗਿਆਨਕ ਟੈਸਟ ਲੈਣ ਦੇ ਹੁਕਮ ਦਿੱਤੇ ਸਨ। ਟੈਸਟਾਂ ਮੁਤਾਬਕ ਡਾਕਟਰੀ ਮਨੋਵਿਗਿਆਨਕ ਵਿਭਾਗ ਰਿਮਸ (ਇੰਫਾਲ) ਨੇ ਇਜ਼ਾਕ ਦੀ ਦਿਮਾਗੀ ਉਮਰ 17 ਸਾਲ ਪੰਜ ਮਹੀਨੇ ਦੱਸੀ। ਇਜ਼ਾਕ ਦਾ ਆਈ ਕਿਊਂ ਲੈਵਲ 141 ਮਾਪਿਆ ਗਿਆ ਹੈ ਜਿਹੜਾ ਕਾਫੀ ਤੇਜ਼ ਦਿਮਾਗ ਵਾਲਿਆਂ ਦਾ ਹੁੰਦਾ ਹੈ। ਨਿਯਮਾਂ ਮੁਤਾਬਕ ਇੱਕ ਅਪ੍ਰੈਲ ਤੱਕ 15 ਸਾਲ ਦੀ ਉਮਰ ਪਾਰ ਕਰਨ ਵਾਲੇ ਬੱਚਿਆਂ ਨੂੰ ਹੀ ਬੋਰਡ ਦੇ ਦਸਵੀਂ ਦੇ ਇਮਤਿਹਾਨਾਂ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ