Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਪੰਜਾਬ ਪੁਲਸ ਦਾ ਜਾਅਲੀ ਸਬ ਇੰਸਪੈਕਰ ਫੜਿਆ

October 22, 2018 08:13 AM

ਐੱਸ ਏ ਐੱਸ ਨਗਰ (ਮੁਹਾਲੀ), 21 ਅਕਤੂਬਰ (ਪੋਸਟ ਬਿਊਰੋ)- ਇਸ ਜਿ਼ਲੇ ਦੇ ਸੋਹਾਣਾ ਥਾਣੇ ਦੀ ਪੁਲਸ ਨੇ ਪੰਜਾਬ ਪੁਲਸ ਦਾ ਜਾਅਲੀ ਸਬ ਇੰਸਪੈਕਟਰ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਪਛਾਣ ਰਣਜੀਤ ਸਿੰਘ ਪਿੰਡ ਸਠਿਆਲਾ (ਅੰਮ੍ਰਿਤਸਰ) ਵਜੋਂ ਹੋਈ ਹੈ।
ਇਸ ਸੰਬੰਧ ਵਿੱਚ ਸੋਹਾਣਾ ਥਾਣੇ ਦੇ ਐੱਸ ਐੱਚ ਓ ਤਰਲੋਚਨ ਸਿੰਘ ਨੇ ਦੱਸਿਆ ਕਿ ਦੋਸ਼ੀ ਰਣਜੀਤ ਸਿੰਘ ਅਤੇ ਉਸ ਦੇ ਦੋ ਸਾਥੀਆਂ ਸੁਖਪਾਲ ਸਿੰਘ ਅਤੇ ਕੁਲਦੀਪ ਸਿੰਘ ਦੇ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਦੇ ਦੋ ਸਾਥੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ। ਇਹ ਕਾਰਵਾਈ ਠੱਗੀ ਦਾ ਸਿ਼ਕਾਰ ਹੋਏ ਰਾਜੀਵ ਅਰੋੜਾ ਵਾਸੀ ਇੰਦਰਾ ਵਿਕਾਸ ਕਲੋਨੀ, ਨਵੀਂ ਦਿੱਲੀ ਦੀ ਸ਼ਿਕਾਇਤ ਉਤੇ ਕੀਤੀ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਫਰਾਰ ਸਾਥੀਆਂ ਨਾਲ ਮਿਲ ਕੇ ਉਚ ਅਧਿਕਾਰੀਆਂ ਦੇ ਨਾਂਅ ਉਤੇ ਲੋਕਾਂ ਨੂੰ ਡਰਾ ਕੇ ਪੈਸੇ ਮੰਗਦਾ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਣਜੀਤ ਸਿੰਘ ਦੇ ਖਿਲਾਫ ਜੰਮੂ ਕਸ਼ਮੀਰ, ਜ਼ੀਰਕਪੁਰ, ਤਰਨ ਤਾਰਨ ਅਤੇ ਨਵਾਂ ਸ਼ਹਿਰ ਦੇ ਥਾਣਿਆਂ ਵਿੱਚ ਚਾਰ ਅਪਰਾਧਕ ਕੇਸ ਦਰਜ ਹਨ। ਉਹ ਬੀਤੇ 20 ਸਾਲਾਂ ਤੋਂ ਮੋਹਾਲੀ ਵਿੱਚ ਰਹਿ ਰਿਹਾ ਸੀ। ਇਸ ਸਮੇਂ ਉਹ ਇਥੋਂ ਦੇ ਫੇਜ਼-9 ਦੇ ਐੱਚ ਈ ਬਲਾਕ ਦੇ ਰਿਹਾਇਸ਼ੀ ਖੇਤਰ ਵਿੱਚ ਰਹਿੰਦਾ ਸੀ। ਤਰਲੋਚਨ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਸਾਥੀਆਂ ਸੁਖਪਾਲ ਸਿੰਘ ਤੇ ਕੁਲਦੀਪ ਸਿੰਘ ਨਾਲ ਮਿਲ ਕੇ ਪੁਲਸ ਦਾ ਜਾਅਲੀ ਸਬ ਇੰਸਪੈਕਟਰ ਬਣ ਕੇ ਰਾਜੀਵ ਅਰੋੜਾ ਦੇ ਦਿੱਲੀ ਦਫਤਰ ਵਿੱਚ ਪਹੁੰਚ ਕੇ ਉਚ ਅਧਿਕਾਰੀਆਂ ਦੇ ਨਾਂਅ 'ਤੇ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ ਅਤੇ ਨੇ ਪੀੜਤ ਵਿਅਕਤੀ ਨੂੰ ਡਰਾ ਕੇ 13 ਸਤੰਬਰ ਨੂੰ ਮੋਹਾਲੀ ਦੇ ਸੈਕਟਰ 66 ਵਿੱਚ ਸੱਦਿਆ ਅਤੇ ਪੈਸਿਆਂ ਦੀ ਵਸੂਲੀ ਕੀਤੀ ਗਈ। ਇਸ ਦੇ ਬਾਅਦ ਸਾਰੀ ਕਾਰਵਾਈ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ