Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਨਰਿੰਦਰ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਨੂੰ ਮਨਜ਼ੂਰੀ

December 05, 2019 08:50 AM

ਨਵੀਂ ਦਿੱਲੀ, 4 ਦਸੰਬਰ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਕੈਬਨਿਟ ਨੇ ਅੱਜ ਬੁੱਧਵਾਰ ਨੂੰ ਨਾਗਰਿਕਤਾ ਸੋਧ ਬਿੱਲ-2019 ਨੂੰ ਮਨਜ਼ੂਰੀ ਦੇ ਦਿੱਤੀ ਹੈ। ਏਜੰਸੀਆਂ ਵੱਲੋਂ ਇਹ ਜਾਣਕਾਰੀ ਦਿੱਤੇ ਜਾਣ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬੁੱਧਵਾਰ ਸਵੇਰੇ ਇਸ ਬਿੱਲ ਬਾਰੇੇ ਮਿਜ਼ੋਰਮ ਦੇ ਮੁੱਖ ਮੰਤਰੀ ਸਮੇਤ ਪੂਰਬੀ ਉਤਰੀ ਰਾਜਾਂ ਦੇ ਕਈ ਆਗੂਆਂ ਅਤੇ ਵਰਕਰਾਂ ਨਾਲ ਬੈਠਕ ਕੀਤੀ ਸੀ।
ਮੰਤਰੀ ਮੰਡਲ ਦੀ ਮੀਟਿੰਗ ਪਿੱਛੋਂ ਅਸਾਮ ਦੇ ਵਿੱਤ ਮੰਤਰੀ ਹੇਮੰਤ ਬਿਸਵਾ ਸਰਮਾ ਨੇ ਕਿਹਾ ਕਿ ਇਸ ਬਿੱਲਬਾਰੇ ਭਰਮ ਦੀ ਸਥਿਤੀ ਦੂਰ ਕਰ ਦਿੱਤੀ ਗਈ ਹੈ।ਖਬਰ ਏਜੰਸੀ ਦੇ ਮੁਤਾਬਕ ਇਹ ਬਿੱਲ ਅਗਲੇ ਦੋ ਦਿਨਾਂ ਵਿਚ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਕੇਂਦਰੀ ਗ੍ਰਹਿ ਮੰਤਰੀ ਸ਼ਾਹ ਪਿਛਲੇ ਕੁਝ ਦਿਨਾਂ ਤੋਂਇਸ ਕੇਸ ਨਾਲ ਸੰਬੰਧਤ ਵੱਖ-ਵੱਖ ਧਿਰਾਂ ਨਾਲ ਇਸ ਮਸਲੇ ਉੱਤੇ ਮੀਟਿੰਗਾਂ ਕਰ ਰਹੇ ਹਨ, ਜਿਹੜੀਆਂ ਇੱਕ ਸੌ ਘੰਟੇ ਤੋਂਵੱਧ ਚੱਲੀਆਂ। ਬਿੱਲ ਦੇ ਵੱਖ-ਵੱਖ ਪੱਖਾਂ ਬਾਰੇ ਸ਼ਾਹ ਨੇ ਸਾਰੇ ਸੰਬੰਧਤ ਧਿਰਾਂ ਦੇ ਆਗੂਆਂ ਨਾਲ ਵਿਚਾਰ ਕੀਤੀ ਅਤੇ ਇਸ ਬਾਰੇ ਭਰਮ ਦੂਰ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਾਰਲੀਮੈਂਟਵਿੱਚ ਇਸ ਬਿੱਲ ਦੇ ਪਾਸ ਹੋਣ ਨਾਲ ਪਾਕਿਸਤਾਨ, ਬੰਗਲਾ ਦੇਸ਼ ਅਤੇ ਅਫ਼ਗਾਨਿਸਤਾਨ ਦੇ ਗੈਰ ਮੁਸਲਿਮ ਸ਼ਰਨਾਰਥੀ ਭਾਰਤ ਆਣ ਕੇ ਨਾਗਰਿਕਤਾ ਲੈ ਸਕਣਗੇ।
ਵਰਨਣ ਯੋਗ ਹੈ ਕਿ ਭਾਜਪਾ ਦੀ ਅਗਵਾਈ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਧਾਰਾ 370 ਹਟਾਉਣ ਵਰਗਾ ਇੱਕ ਹੋਰ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਏਸੇ ਲਈਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂਪਾਰਲੀਮੈਂਟ ਵਿਚ ਇਸਨੂੰ ਪੇਸ਼ ਕਰਨ ਵੇਲੇਸਭ ਪਾਰਟੀਆਂ ਦੇ ਪਾਰਲੀਮੈਂਟ ਮੈਂਬਰਾਂ ਨੂੰ ਓਥੇ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼