Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸਾਬਕਾ ਖਜ਼ਾਨਾ ਮੰਤਰੀ ਚਿਦਾਂਬਰਮ 106 ਦਿਨ ਪਿੱਛੋਂ ਤਿਹਾੜ ਜੇਲ ਤੋਂ ਨਿਕਲਿਆ

December 05, 2019 08:51 AM

ਨਵੀਂ ਦਿੱਲੀ, 4 ਦਸੰਬਰ, (ਪੋਸਟ ਬਿਊਰੋ)- ਭਾਰਤ ਦੇ ਸਾਬਕਾ ਖਜ਼ਾਨਾ ਮੰਤਰੀ ਪੀ. ਚਿਦਾਂਬਰਮ ਨੂੰਆਈ ਐੱਨ ਐੱਸ ਮੀਡੀਆ ਮਨੀ ਲਾਂਡਰਿੰਗ ਕੇਸ ਵਿੱਚ ਅੱਜ 4 ਦਸੰਬਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਤੋਂ ਬਾਅਦ ਪਿਤਾ ਨੂੰ ਲੈਣ ਲਈ ਕਾਰਤੀ ਚਿਦਾਂਬਰਮ ਤਿਹਾੜ ਜੇਲ ਗਏ।
ਸੁਪਰੀਮ ਕੋਰਟ ਤੋਂ ਚਿਦਾਂਬਰਮ ਦੀ ਰਿਹਾਈ ਦਾ ਆਦੇਸ਼ ਤਿਹਾੜ ਜੇਲ ਪਹੁੰਚਣ ਤੋਂ ਬਾਅਦ ਕਾਗਜ਼ੀ ਕਾਰਵਾਈ ਪੂਰੀ ਕਰਨ ਦੇ ਦੌਰਾਨ ਕਾਂਗਰਸ ਪਾਰਟੀ ਨੇ ਆਪਣੀ ਸੂਬਾ ਇਕਾਈ ਨੂੰ ਪੀ. ਚਿਦਾਂਬਰਮ ਦੇ ਸ਼ਾਨਦਾਰ ਸਵਾਗਤ ਦੇ ਲਈ ਕਹਿ ਦਿੱਤਾ, ਜਿਸ ਦੇ ਬਾਅਦ ਕਾਂਗਰਸ ਵਰਕਰ ਤਿਹਾੜ ਜੇਲ ਦੇ ਬਾਹਰ ਇਕੱਠੇ ਹੋ ਗਏ।
ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਚਿਦਾਂਬਰਮ ਦੀ ਜ਼ਮਾਨਤ ਦੇ ਬਾਅਦ ਉਨ੍ਹਾਂ ਦੇ ਕੇਸ ਨੂੰ ਬਦਲੇ ਦੀ ਕਾਰਵਾਈ ਕਿਹਾ ਤੇ ਦੋਸ਼ ਲਾਇਆ ਕਿ ਸਿਰਫ ਬਦਲਾ ਲੈਣ ਲਈ 106 ਦਿਨ ਜੇਲ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਜ਼ਮਾਨਤ ਦੇ ਦਿੱਤੀ ਹੈ ਅਤੇ ਮੈਨੂੰ ਵਿਸ਼ਵਾਸ਼ ਹੈ ਕਿ ਨਿਰਪੱਖ ਸੁਣਵਾਈ ਵਿੱਚ ਆਪਣੀ ਬੇਗੁਨਾਹੀ ਸਾਬਤ ਕਰ ਲੈਣਗੇ।
ਵਰਨਣ ਯੋਗ ਹੈ ਕਿ ਜਸਟਿਸ ਆਰ. ਭਾਨੂੰਮਤੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਅੱਜ ਪੀ. ਚਿਦਾਂਬਰਮ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਸੀ। 74 ਸਾਲਾ ਪੀ. ਚਿਦਾਂਬਰਮ 21 ਅਕਤੂਬਰ ਤੋਂ ਹਿਰਾਸਤ ਵਿੱਚ ਸਨ। ਉਨ੍ਹਾਂ ਨੂੰ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੇ ਆਈ ਐੱਨ ਐਕਸ ਮੀਡੀਆ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਉਨ੍ਹਾਂ ਨੂੰ 16 ਅਕਤੂਬਰ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਸੀ, ਜਿਸ ਦੇ ਬਾਅਦ ਤੋਂ ਉਹ ਜੇਲ੍ਹ ਵਿੱਚ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼